*ਕਾਊਂਟਿੰਗ ਆਬਜ਼ਰਵਰਾਂ ਦੀ ਹਾਜ਼ਰੀ ਵਿਚ ਕਾਊਂਟਿੰਗ ਸਟਾਫ ਦੀ ਰੈਂਡੇਮਾਈਜ਼ੇਸ਼ਨ ਹੋਈ*

0
26

ਮਾਨਸਾ, 03 ਜੂਨ: (ਸਾਰਾ ਯਹਾਂ/ਮੁੱਖ ਸੰਪਾਦਕ)
ਕਾਊਂਟਿੰਗ ਆਬਜ਼ਰਵਰ ਵਿਧਾਨ ਸਭਾ ਹਲਕਾ 96-ਮਾਨਸਾ, 98 ਬੁਢਲਾਡਾ (ਐਸ.ਸੀ.), ਸ੍ਰੀ ਸਾਜਦ ਹੁਸੈਨ ਗਨਈ ਐਸ.ਸੀ.ਐਸ., ਕਾਊਂਟਿੰਗ ਆਬਜ਼ਰਵਰ ਵਿਧਾਨ ਸਭਾ ਹਲਕਾ 97-ਸਰਦੂਲਗੜ੍ਹ, ਸ੍ਰੀ ਸ਼ੈਲੇਂਦਰ ਦਿਓਰਾ, ਐਸ.ਸੀ.ਐਸ. ਅਤੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਵੱਲੋਂ ਮੁੱਖ ਚੋਣ ਅਫ਼ਸਰ ਪੰਜਾਬ ਚੰਡੀਗੜ੍ਹ ਦੁਆਰਾ ਭੇਜੀ ਗਈ ਸਮਾਂ ਸੂਚੀ ਅਨੁਸਾਰ ਕਾਊਂਟਿੰਗ ਸਟਾਫ ਦੀ ਰੈਂਡੇਮਾਈਜ਼ੇਸ਼ਨ ਕੀਤੀ ਗਈ। ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਨਿਰਮਲ ਓਸੇਪਚਨ, ਸਹਾਇਕ ਰਿਟਰਨਿੰਗ ਅਫ਼ਸਰ ਮਾਨਸਾ ਸ੍ਰ. ਮਨਜੀਤ ਸਿੰਘ ਰਾਜਲਾ, ਸਹਾਇਕ ਰਿਟਰਨਿੰਗ ਅਫ਼ਸਰ ਸਰਦੂਲਗੜ੍ਹ ਸ੍ਰੀ ਨਿਤੇਸ਼ ਕੁਮਾਰ ਜੈਨ ਅਤੇ ਸਹਾਇਕ ਰਿਟਰਨਿੰਗ ਅਫ਼ਸਰ ਬੁਢਲਾਡਾ ਸ੍ਰ. ਗਗਨਦੀਪ ਸਿੰਘ ਵੀ ਮੌਜੂਦ ਸਨ।
ਇਹ ਰੈਂਡੇਮਾਈਜ਼ੇਸ਼ਨ ਨਿਊ ਕਾਨਫਰੰਸ ਰੂਮ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਾਈਸ ਸਾਫਟਵੇਅਰ ਦੁਆਰਾ ਕੀਤੀ ਗਈ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ 16 ਮਾਰਚ ਨੂੰ ਲੋਕ ਸਭਾ ਚੋਣਾਂ 2024 ਦੀ ਘੋਸ਼ਣਾ ਨਾਲ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਸੀ ਅਤੇ 01 ਜੂਨ ਦਿਨ ਸ਼ਨੀਵਾਰ ਨੂੰ ਪੋÇਲੰਗ ਪ੍ਰਕਿਰਿਆ ਮੁਕੰਮਲ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਵੋਟਾਂ ਦੀ ਗਿਣਤੀ 04 ਜੂਨ 2024 ਨੂੰ ਹੋਣੀ ਹੈ ਅਤੇ ਇਸੇ ਦਿਨ ਚੋਣਾਂ ਦੇ ਨਤੀਜੇ ਘੋਸ਼ਿਤ ਹੋਣਗੇ।

NO COMMENTS