ਮਾਨਸਾ, 02 ਮਈ:(ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ)
ਜ਼ਿਲ੍ਹਾ ਅਤੇ ਸ਼ੈਸ਼ਨ ਜੱਜ ਹਰੀ ਸਿੰਘ ਗਰੇਵਾਲ ਅਤੇ ਚੀਫ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਮਿਤ ਕੁਮਾਰ ਗਰਗ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਭੱਠਾ ਮਜ਼ਦੂਰਾਂ ਨੂੰ ਸੰਬੋਧਨ ਕਰਦਿਆਂ ਸੀਨੀਅਰ ਐਡਵੋਕੇਟ ਬਲਵੰਤ ਭਾਟੀਆ ਨੇ ਕਿਹਾ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮਜ਼ਦੂਰਾਂ ਨੂੰ ਮਿਲੇ ਕਾਨੂੰਨੀ ਅਧਿਕਾਰਾਂ ਦੀ ਰਾਖੀ ਲਈ ਵਚਨਬੱਧ ਹੈ।
ਉਨ੍ਹਾਂ ਕਿਹਾ ਕਿ ਇਸ ਮਕਸਦ ਲਈ ਅਥਾਰਟੀ ਵੱਲੋਂ ਸਮੇਂ-2 ਜਾਗਰੂਕਤਾ ਕੈਂਪ ਲਗਾ ਕੇ ਮਜ਼ਦੂਰਾਂ ਅਤੇ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਨੂੰ ਮਜ਼ਦੂਰਾਂ ਦੇ ਅਧਿਕਾਰਾਂ ਦਾ ਚੈਂਪੀਅਨ ਕਿਹਾ ਅਤੇ ਮਜ਼ਦੂਰਾਂ ਨੂੰ ਸੱਦਾ ਦਿੱਤਾ ਕਿ ਉਹ ਆਪਣੇ ਅਧਿਕਾਰਾਂ ਦੀ ਰਾਖੀ ਲਈ ਸੰਘਰਸ਼ਸ਼ੀਲ ਰਹਿਣ।
ਇਸ ਮੌਕੇ ਸੀਨੀਅਰ ਸਹਾਇਕ ਅਮਿਤ ਵਰਮਾ, ਐਡਵੋਕੇਟ ਮਨੋਜ ਗੋਇਲ, ਪੀ.ਐਲ.ਵੀ ਗੁਰਲਾਲ ਸਿੰਘ ਅਤੇ ਜਸਵੀਰ ਸਿੰਘ ਹਾਜ਼ਰ ਸਨ।