
ਬੁਢਲਾਡਾ 25 ਸਤੰਬਰ (ਸਾਰਾ ਯਹਾ/ਅਮਨ ਮਹਿਤਾ): ਮੋਦੀ ਸਰਕਾਰ ਵੱਲੋਂ ਜਾਰੀ ਕੀਤੇ ਗਏ ਖੇਤੀ ਆਰਡੀਨੈਸ ਦੇ ਵਿਰੋਧ ਵਿੱਚ ਪੰਜਾਬ ਬੰਦ ਦੇ ਸੱਦੇ ਤੇ ਅਮਨ ਕਾਨੂੰਨ ਦੀ ਵਿਵਸਥਾ ਨੂੰ ਕਾਇਮ ਕਰਦਿਆਂ ਡੀ ਐਸ ਪੀ ਬਲਜਿੰਦਰ ਸਿੰਘ ਪੰਨੂੰ ਦੀ ਅਗਵਾਈ ਵਿੱਚ ਭਾਰੀ ਪੁਲਿਸ ਫੋਰਸ ਸਮੇਤ ਸ਼ਹਿਰ ਵਿੱਚ ਫਲੈਗ ਮਾਰਚ ਕੱਢਿਆ ਗਿਆ। ਇਸ ਮੋਕੇ ਤੇ ਡੀ ਐਸ ਪੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਮਨ ਕਾਨੂੰਨ ਦੀ ਵਿਵਸਥਾ ਨੂੰ ਬਣਾਏ ਰੱਖਣ ਲਈ ਪੁਲਿਸ ਨੂੰ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਬੰਦ ਦੌਰਾਨ ਧੱਕੇਸ਼ਾਹੀ, ਹੁਲੜਬਾਜ਼ੀ, ਸਰਕਾਰੀ ਜਾਇਦਾਦ ਦਾ ਨੁਕਸਾਨ ਪਹੁੰਚਾਉਣ ਵਾਲਿਆ ਲਈ ਸਖਤੀ ਵਰਤੀ ਜਾਵੇਗੀ। ਇਸ ਮੋਕੇ ਤੇ ਐਸ ਐਚ ਓ ਸਿਟੀ ਗੁਰਲਾਲ ਸਿੰਘ, ਐਸ ਐਚ ਓ ਸਦਰ ਪਰਮਿੰਦਰ ਕੋਰ ਸਮੇਤ ਭਾਰੀ ਪੁਲਿਸ ਫੋਰਸ ਸ਼ਹਿਰ ਦੇ ਵੱਖ ਵੱਖ ਬਜ਼ਾਰਾ, ਚੌਕਾ, ਚੱਪੇ ਚੱਪੇ ਤੇ ਤਿੱਖੀ ਨਜਰ ਬਣਾਈ ਰੱਖੀ ਸੀ। ਦੂਸਰੇ ਪਾਸੇ ਸ਼ਹਿਰ ਪੂਰਨ ਤੋਰ ਤੇ ਮੁਕੰਮਲ ਬੰਦ ਨਜਰ ਆਇਆ। ਸੜਕਾਂ ਗਲੀ ਮੁਹੱਲੀਆਂ ਵਿੱਚ ਸਨਾਟਾ ਛਾਇਆ ਹੋਇਆ ਸੀ। ਇੰਜ ਮਹਿਸੂਸ ਹੋ ਰਿਹਾ ਸੀ ਕਿ ਹਰ ਵਰਗ ਦੇ ਲੋਕ ਕਿਸਾਨਾਂ ਦੇ ਹੱਕ ਵਿੱਚ ਡੱਟ ਕੇ ਖੜ੍ਹੈ ਹਨ।
