*ਕਾਮਰੇਡ ਜੰਗੀਰ ਸਿੰਘ ਜੋਗਾ ਸਰਕਾਰੀ ਸੈਕੰਡਰੀ ਸਕੂਲ (ਲੜਕੇ) ਜੋਗਾ ਵਿਖੇ ਬਾਲ ਦਿਵਸ ਮਨਾਇਆ*

0
20

ਜੋਗਾ, 19 ਨਵੰਬਰ(ਸਾਰਾ ਯਹਾਂ/ਮੁੱਖ ਸੰਪਾਦਕ) ਕਾਮਰੇਡ ਜੰਗੀਰ ਸਿੰਘ ਜੋਗਾ ਸਰਕਾਰੀ ਸੈਕੰਡਰੀ ਸਕੂਲ (ਲੜਕੇ) ਜੋਗਾ ਵਿਖੇ ਬਾਲ ਦਿਵਸ ਮੌਕੇ ਵਿਦਿਆਰਥੀਆਂ ਨੇ ਭਾਸ਼ਣ, ਗੀਤ ਅਤੇ ਕਵਿਤਾ ਦੀ ਸ਼ਾਨਦਾਰ ਪੇਸ਼ਕਾਰੀ ਕਰਕੇ ਚੰਗਾ ਰੰਗ ਬੰਨ੍ਹਿਆ। ਅਧਿਆਪਕਾ ਸ਼ਰਨਜੀਤ ਕੌਰ ਅਤੇ ਹੇਮਾ ਗੁਪਤਾ ਨੇ ਵਿਦਿਆਰਥੀਆਂ ਨੂੰ ਬਾਲ ਦਿਵਸ ਦੀ ਮਹੱਤਤਾ ਤੇ ਇਸ ਦਿਨ ਦੇ ਪਿਛੋਕੜ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਕਰਵਾਏ ਗਏ ਸਨਮਾਨ ਸਮਾਰੋਹ ਮੌਕੇ 68ਵੀਆਂ ਪੰਜਾਬ ਰਾਜ ਸਕੂਲ ਖੇਡਾਂ ਨੈੱਟਬਾਲ ਦੇ ਅੰਡਰ 14 ਸਾਲ ਤੇ ਅੰਡਰ 17 ਸਾਲ ਮੁਕਾਬਲਿਆਂ ਵਿੱਚ ਪੰਜਾਬ ਰਾਜ ਵਿੱਚੋਂ ਦੂਸਰਾ ਸਥਾਨ ਪ੍ਰਾਪਤ ਕਰਨ ਵਾਲੇ ਸਕੂਲ ਦੇ ਖਿਡਾਰੀਆਂ ਦਾ ਸਨਮਾਨ ਕੀਤਾ ਗਿਆ। ਸਕੂਲ ਮੁਖੀ ਰਾਜਕਮਲ ਨੇ ਜੇਤੂ ਖਿਡਾਰੀਆਂ ਨੂੰ ਮੁੑਬਾਰਕਵਾਦ ਦਿੰਦਿਆਂ ਉਮੀਦ ਕੀਤੀ ਕਿ ਇਹ ਖਿਡਾਰੀ ਭਵਿੱਖ ਵਿੱਚ ਹੋਰ ਵੀ ਵੱਡੀਆਂ ਪ੍ਰਾਪਤੀਆਂ ਕਰਕੇ ਇਸ ਸਕੂਲ ਅਤੇ ਆਪਣੇ ਮਾਤਾ–ਪਿਤਾ ਦਾ ਨਾਮ ਰੌਸ਼ਨ ਕਰਦੇ ਰਹਿਣਗੇ। ਉਹਨਾਂ ਨੇ ਖਿਡਾਰੀਆਂ ਦੇ ਨਾਲ ਟੀਮ ਪੀਟੀਆਈ ਵੀਰਪਾਲ ਕੌਰ ਤੇ ਪੀਟੀਆਈ ਵਿਨੋਦ ਕੁਮਾਰ ਨੂੰ ਵੀ ਇਸ ਪ੍ਰਾਪਤੀ ਲਈ ਵਧਾਈ ਦਿੱਤੀ। ਇਸ ਮੌਕੇ ਸਕੂਲ ਮੁਖੀ ਰਾਜਕਮਲ, ਹੇਮਾ ਗੁਪਤਾ, ਸ਼ਰਨਜੀਤ ਕੌਰ, ਰਜਿੰਦਰ ਕੌਰ, ਪ੍ਰਿਅੰਕਾ ਰਾਣੀ, ਪੂਜਾ ਰਾਣੀ, ਰਜਿੰਦਰ ਕੌਰ (ਕੰਪਿ.), ਮਨਦੀਪ ਕੌਰ, ਪੂਜਾ ਬਾਂਸਲ, ਵੀਰਪਾਲ ਕੌਰ, ਹਰਜਿੰਦਰ ਕੌਰ, ਅਮਿਤ ਕੁਮਾਰ, ਪਰਦੀਪ ਕੁਮਾਰ, ਗੁਰਵੀਰ ਸਿੰਘ, ਪਹਿਲਦੀਪ ਸਿੰਘ, ਸਰਬਜੀਤ ਸਿੰਘ, ਹਰਪ੍ਰੀਤ ਕੌਰ ਸਮੇਤ ਸਮੂਹ ਸਟਾਫ ਅਤੇ ਵਿਦਿਆਰਥੀ ਮੌਜੂਦ ਸਨ।

NO COMMENTS