ਜੋਗਾ, 25 ਦਸੰਬਰ (ਸਾਰਾ ਯਹਾਂ/ਮੁੱਖ ਸੰਪਾਦਕ): ਧ ਕਾਮਰੇਡ ਜੰਗੀਰ ਸਿੰਘ ਜੋਗਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਜੋਗਾ ਦੇ ਆਟੋ ਮੋਬਾਇਲ ਵਿਸ਼ੇ ਨਾਲ ਸਬੰਧਤ ਵਿਦਿਆਰਥੀਆਂ ਨੂੰ ਜਾਣਕਾਰੀ ਦੇਣ ਲਈ ਟਰੈਕਟਰ ਏਜੰਸੀ ਦਾ ਦੌਰਾ ਕਰਵਾਇਆ ਗਿਆ। ਸਕੂਲ ਦੇ ਆਟੋ ਮੋਬਾਇਲ ਇੰਸਟਰੱਕਟਰ ਗੁਰਵੀਰ ਸਿੰਘ ਨੇ ਦੱਸਿਆ ਕਿ 9ਵੀਂ ਤੋਂ 12ਵੀਂ ਜਮਾਤ ਤੱਕ ਦੇ ਆਟੋ ਮੋਬਾਇਲ ਵਿਸ਼ੇ ਨਾਲ ਸਬੰਧਤ ਵਿਦਿਆਰਥੀਆਂ ਨੂੰ ਸਵਰਾਜ ਗਰੀਨ ਫਾਰਮ ਸਰਵਿਸ ਤਲਵੰਡੀ ਸਾਬੋ ਵਿਖੇ ਲਿਜਾ ਕੇ ਟਰੈਕਟਰ ਏਜੰਸੀ ਦੇ ਕੰਮਕਾਰ ਸਬੰਧੀ ਜਾਣੂ ਕਰਵਾਇਆ ਗਿਆ। ਉਹਨਾਂ ਨੇ ਦੱਸਿਆ ਕਿ ਵਿਦਿਆਰਥੀਆਂ ਨੇ ਇੱਥੇ ਟਰੈਕਟਰਾਂ ਦੀ ਸਰਵਿਸ, ਮੁਰੰਮਤ ਅਤੇ ਟਰੈਕਟਰਾਂ ਦੀ ਜਾਂਚ ਕਰਨ ਸਬੰਧੀ ਬਾਰੀਕੀ ਵਿੱਚ ਜਾਣਿਆ। ਸਕੂਲ ਇੰਚਾਰਜ਼ ਪਰਵਿੰਦਰ ਸਿੰਘ ਨੇ ਕਿਹਾ ਕਿ ਵਿਭਾਗ ਵੱਲੋਂ ਵਿਦਿਆਰਥੀਆਂ ਨੂੰ ਆਟੋਮੋਬਾਇਲ ਵਿਸ਼ੇ ਦੀ ਪ੍ਰੈਕਟੀਕਲ ਜਾਣਕਾਰੀ ਮੁਹੱਈਆ ਕਰਵਾਉਣ ਲਈ ਸਮੇਂ–ਸਮੇਂ ‘ਤੇ ਇਸ ਤਰ੍ਹਾਂ ਦੇ ਟੂਰ ਆਯੋਜਤ ਕੀਤੇ ਜਾਂਦੇ ਹਨ। ਇਸ ਮੌਕੇ ਵਿਦਿਆਰਥੀਆਂ ਨਾਲ ਆਟੋ ਮੋਬਾਇਲ ਇੰਸਟਰੱਕਟਰ ਗੁਰਵੀਰ ਸਿੰਘ ਅਤੇ ਅੰਗਰੇਜ਼ੀ ਮਾਸਟਰ ਹਰਦੀਪ ਸਿੰਘ ਮੌਜੂਦ ਸਨ।