*ਕਾਮਰੇਡ ਜੰਗੀਰ ਸਿੰਘ ਜੋਗਾ ਸਰਕਾਰੀ ਸੈਕੰਡਰੀ ਸਕੂਲ (ਲੜਕੇ) ਜੋਗਾ ਵਿਖੇ ਹੈਲਥ ਕੇਅਰ ਵਿਸ਼ੇ ਨਾਲ ਸਬੰਧਤ ਵਿਦਿਆਰਥੀਆਂ ਨੂੰ ਕਿੱਟਾਂ ਦੀ ਵੰਡ*

0
50

ਜੋਗਾ, 23 ਜਨਵਰੀ(ਸਾਰਾ ਯਹਾਂ/ਮੁੱਖ ਸੰਪਾਦਕ)ਕਾਮਰੇਡ ਜੰਗੀਰ ਸਿੰਘ ਜੋਗਾ ਸਰਕਾਰੀ ਸੈਕੰਡਰੀ ਸਕੂਲ (ਲੜਕੇ) ਜੋਗਾ ਵਿਖੇ ਐਨ.ਐਸ.ਕਿਊ.ਐਫ. (ਹੈਲਥ ਕੇਅਰ) ਦੇ ਵਿਦਿਆਰਥੀਆਂ ਨੂੰ ਕਿੱਟਾਂ ਦੀ ਵੰਡ ਕੀਤੀ ਗਈ। ਹੈਲਥ ਕੇਅਰ ਇੰਸਟਰੱਕਟ ਮਨਦੀਪ ਕੌਰ ਨੇ ਦੱਸਿਆ ਕਿ ਸਕੂਲ ਵਿੱਚ ਭਾਰਤ ਸਰਕਾਰ ਦੁਆਰਾ ਚਲਾਏ ਜਾ ਰਹੇ ਪ੍ਰੋਗਰਾਮ ਨੈਸ਼ਨਲ ਸਕਿੱਲ ਕੁਆਲੀਫਿਕੇਸ਼ਨ ਫਰੇਮ ਵਰਕ ਤਹਿਤ ਹੈਲਥ ਕੇਅਰ ਦੀ ਟਰੇਡ ਚਲਾਈ ਜਾ ਰਹੀ ਹੈ। ਇਸੇ ਤਹਿਤ ਹੀ ਸਰਕਾਰ ਵੱਲੋਂ ਜਾਰੀ ਕੀਤੀ ਗਈ ਗ੍ਰਾਂਟ ਵਿੱਚੋਂ ਵਿਦਿਆਰਥੀਆਂ ਨੂੰ ਹੈਲਥ ਕੇਅਰ ਵਿਸ਼ੇ ਨਾਲ ਸਬੰਧਤ ਕਿੱਟਾਂ ਦੀ ਵੰਡ ਕੀਤੀ ਗਈ ਹੈ। ਵਿਦਿਆਰਥੀਆਂ ਨੂੰ ਕਿੱਟਾਂ ਵੰਡਣ ਦੀ ਰਸਮ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਪਰਸਨ ਦਲਜੀਤ ਕੌਰ ਅਤੇ ਸਕੂਲ ਇੰਚਾਰਜ਼ ਪਰਵਿੰਦਰ ਸਿੰਘ ਨੇ ਸਾਂਝੇ ਤੌਰ ‘ਤੇ ਨਿਭਾਈ। ਸਕੂਲ ਇੰਚਾਰਜ਼ ਪਰਵਿੰਦਰ ਸਿੰਘ ਨੇ ਕਿਹਾ ਕਿ ਇਹ ਕਿੱਟਾਂ ਵਿਦਿਆਰਥੀਆਂ ਨੂੰ ਸਵੈ–ਰੁਜ਼ਗਾਰ ਸ਼ੁਰੂ ਕਰਨ ਵਿੱਚ ਸਹਾਈ ਹੋਣਗੀਆਂ। ਇਸ ਮੌਕੇ ਅਧਿਆਪਕਾ ਹੇਮਾ ਗੁਪਤਾ, ਰਾਜਕਮਲ, ਸਰੋਜ ਰਾਣੀ, ਸ਼ਰਨਜੀਤ ਕੌਰ ਜੋਗਾ, ਰਜਿੰਦਰ ਕੌਰ (ਕੰਪਿ.), ਸਰੋਜ ਰਾਣੀ, ਰਜਿੰਦਰ ਕੌਰ, ਪ੍ਰਿਅੰਕਾ ਰਾਣੀ, ਪੂਜਾ ਮੰਗਲਾ, ਅਮਿਤ ਕੁਮਾਰ, ਹਰਦੀਪ ਸਿੰਘ, ਗੁਰਵੀਰ ਸਿੰਘ, ਮੋਹਿਤ ਕੁਮਾਰ ਸਮੇਤ ਸਮੂਹ ਸਟਾਫ ਅਤੇ ਵਿਦਿਆਰਥੀ ਮੌਜੂਦ ਸਨ।

NO COMMENTS