*ਕਾਮਰੇਡ ਹਰਦੇਵ ਸਿੰਘ ਅਰਸ਼ੀ ਦੇ ਭਨੋਈਏ (ਜੀਜਾ) ਗੁਰਬਚਨ ਸਿੰਘ 79 ਬਾਲਿਆਂਵਾਲੀ ਦੇ ਦਿਹਾਂਤ ਮੌਕੇ ਵੱਖ ਵੱਖ ਆਗੂਆਂ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ*

0
41

ਮਾਨਸਾ 16/4/24(ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ)ਸੀ ਪੀ ਆਈ ਦੇ ਨੈਸ਼ਨਲ ਕੌਂਸਲ ਮੈਂਬਰ ਅਤੇ ਸਾਬਕਾ ਵਿਧਾਇਕ ਕਾਮਰੇਡ ਹਰਦੇਵ ਸਿੰਘ ਅਰਸ਼ੀ ਤੇ ਸਮੁੱਚੇ ਪਰਿਵਾਰ ਨੂੰ ਉਸ ਸਮੇਂ ਨਾ ਪੂਰਾ ਹੋਣ ਵਾਲ਼ਾ ਘਾਟਾ ਪਿਆ ਹੈ ਕਿ ਕਾਮਰੇਡ ਅਰਸ਼ੀ ਦੇ ਭਨੋਈਏ ( ਜੀਜਾ) ਸ੍ਰ, ਗੁਰਬਚਨ ਸਿੰਘ 79 ਬਾਲਿਆਂਵਾਲੀ ਦਾ ਪਿਛਲੇ ਦਿਨੀਂ ਸੰਖੇਪ ਬਿਮਾਰੀ ਕਾਰਨ ਦਿਹਾਂਤ ਹੋ ਗਿਆ ।ਇਸ ਮੌਕੇ ਸੀ ਪੀ ਆਈ ਦੇ ਸੂਬਾ ਸਕੱਤਰ ਕਾਮਰੇਡ ਬੰਤ ਸਿੰਘ ਬਰਾੜ, ਜ਼ਿਲ੍ਹਾ ਸਕੱਤਰ ਕ੍ਰਿਸ਼ਨ ਸਿੰਘ ਚੋਹਾਨ,ਏਟਕ ਦੇ ਐਡਵੋਕੇਟ ਕੁਲਵਿੰਦਰ ਸਿੰਘ ਉੱਡਤ,ਜ਼ਿਲ੍ਹਾ ਸਹਾਇਕ ਸਕੱਤਰ ਸੀਤਾਰਾਮ ਗੋਬਿੰਦਪੁਰਾ, ਦਲਜੀਤ ਸਿੰਘ ਮਾਨਸ਼ਾਹੀਆ,ਰੂਪ ਸਿੰਘ ਢਿੱਲੋਂ ਸਕੱਤਰ ਮਾਨਸਾ,ਵੇਦ ਪ੍ਰਕਾਸ਼ ਸਕੱਤਰ ਬੁਢਲਾਡਾ, ਇਸਤਰੀ ਸਭਾ ਦੇ ਅਰਵਿੰਦਰ ਕੌਰ, ਮਨਜੀਤ ਕੌਰ ਗਾਮੀਵਾਲਾ, ਚਰਨਜੀਤ ਕੌਰ, ਨੋਜਵਾਨ ਸਭਾ ਦੇ ਰਜਿੰਦਰ ਹੀਰੇਵਾਲਾ, ਹਰਪ੍ਰੀਤ ਸਿੰਘ, ਕਿਸਾਨ ਸਭਾ ਦੇ ਮਲਕੀਤ ਸਿੰਘ ਮੰਦਰਾਂ, ਜਗਰਾਜ ਸਿੰਘ ਹੀਰਕੇ, ਮੁਲਾਜ਼ਮ ਆਗੂ ਕਰਨੈਲ ਭੀਖੀ, ਸਾਧੂ ਸਿੰਘ ਰਾਮਾਨੰਦੀ, ਖੇਤ ਮਜ਼ਦੂਰ ਆਗੂਆਂ ਕੇਵਲ ਸਮਾਓ, ਕਪੂਰ ਸਿੰਘ ਕੋਟ ਲੱਲੂ ਆਦਿ ਆਗੂਆਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ।
ਇਸ ਸਮੇਂ ਉਘੇ ਕਿਸਾਨ ਆਗੂ ਰੂਲਦੁ ਸਿੰਘ ਮਾਨਸਾ, ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੇ ਪ੍ਰਧਾਨ ਧੰਨਾ ਮੱਲ ਗੋਇਲ, ਸੰਵਿਧਾਨ ਬਚਾਓ ਮੰਚ ਦੇ ਐਡਵੋਕੇਟ ਗੁਰਲਾਭ ਮਾਹਲ, ਆੜਤੀਆਂ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਮੁਨੀਸ਼ ਕੁਮਾਰ ਬੱਬੀ ਦਾਨੇਵਾਲੀਆ, ਕਰਿਆਨਾ ਐਸੋਸੀਏਸ਼ਨ ਦੇ ਸੁਰੇਸ਼ ਕੁਮਾਰ ਨੰਦਗੜ੍ਹੀਆ,ਸਾਬਕਾ ਪ੍ਰਧਾਨ ਨਗਰ ਕੌਂਸਲ ਮਨਦੀਪ ਸਿੰਘ ਗੋਰਾ ਸਮੇਤ ਵੱਖ ਵੱਖ ਆਗੂਆਂ ਨੇ ਵੀ ਗਹਿਰੇ ਦੁੱਖ਼ ਦਾ ਪ੍ਰਗਟਾਵਾ ਕੀਤਾ।
ਸੀ ਪੀ ਆਈ ਆਗੂ ਕ੍ਰਿਸ਼ਨ ਚੌਹਾਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰਬਚਨ ਸਿੰਘ ਦੀ ਅੰਤਿਮ ਅਰਦਾਸ ਤੇ ਭੋਗ ਉਹਨਾਂ ਜ਼ੱਦੀ ਬਾਲਿਆਂਵਾਲੀ ਵਿਖ਼ੇ 21ਅਪ੍ਰੈਲ ਦਿਨ ਐਤਵਾਰ ਨੂੰ ਬਾਅਦ ਦੁਪਹਿਰ ਗੁਰਦੁਆਰਾ ਸ੍ਰੀ ਸੁੱਖ ਸਾਗਰ ਸਾਹਿਬ ਵਿਖੇ ਹੋਵੇਗਾ। ਇਸ ਮੌਕੇ ਵੱਡੀ ਗਿਣਤੀ ਵਿਚ ਵੱਖ ਵੱਖ ਧਾਰਮਿਕ ਸਮਾਜਿਕ ਅਤੇ ਰਾਜਨੀਤਕ ਸ਼ਖ਼ਸੀਅਤਾਂ ਵੱਲੋਂ ਉਹਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ।

NO COMMENTS