*ਕਾਲਾ ਦਿਵਸ: ‘ਆਪ’ ਵੱਲੋਂ ਕੱਲ੍ਹ ਕੱਢਿਆ ਜਾਵੇਗਾ ਕੈਂਡਲ ਮਾਰਚ, ਕਾਲੀਆਂ ਪੱਟੀਆਂ ਬੰਨ੍ਹ ਸ਼ਹੀਦ ਕਿਸਾਨਾਂ ਨੂੰ ਦਿੱਤੀ ਜਾਏਗੀ ਸ਼ਰਧਾਂਜਲੀ*

0
14

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ 17 ਸਤੰਬਰ ਨੂੰ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ’ਚ ਸ਼ਹੀਦ ਹੋਏ ਕਿਸਾਨਾਂ ਦੀ ਯਾਦ ਵਿੱਚ ਸੂਬੇ ਭਰ ’ਚ ਮੋਮਬੱਤੀ (ਕੈਂਡਲ)  ਮਾਰਚ ਕੱਢ ਕੇ ਸ਼ਰਧਾਂਜਲੀ ਦੇਵੇਗੀ। ਆਪ ਵੱਲੋਂ ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਕਾਲਾ ਦਿਵਸ ਮਨਾਇਆ ਜਾਵੇਗਾ ਅਤੇ ਪਾਰਟੀ ਵਰਕਰ ਕਾਲੀਆਂ ਪੱਟੀਆਂ ਬੰਨ ਕੇ ਮੋਮਬੱਤੀ (ਕੈਂਡਲ)  ਮਾਰਚ ਵਿੱਚ ਸ਼ਾਮਲ ਹੋਣਗੇ।
 
ਵੀਰਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਪਾਰਟੀ ਦੇ ਬੁਲਾਰੇ, ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ, “ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵੱਲੋਂ ਥੋਪੇ ਜਾ ਰਹੇ ਤਿੰਨ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਦੇਸ਼ ਭਰ ਦੇ ਕਿਸਾਨਾਂ ਵਿੱਚ ਭਾਰੀ ਗੁੱਸਾ ਪਾਇਆ ਜਾ ਰਿਹਾ ਹੈ ਅਤੇ ਕਿਸਾਨ ਇੱਕ ਸਾਲ ਤੋਂ ਦੇਸ਼ ਭਰ ਵਿੱਚ ਧਰਨਿਆਂ ’ਤੇ ਡਟੇ ਹੋਏ ਕੁਰਬਾਨੀਆਂ ਦੇ ਰਹੇ ਹਨ।ਪਰ ਕੇਂਦਰ ਦੀ ਅੰਨ੍ਹੀ ਤੇ ਬੋਲੀ ਸਰਕਾਰ ਨੂੰ ਨਾ ਕੁੱਝ ਦਿਖਾਈ ਦਿੰਦਾ ਅਤੇ ਨਾ ਸੁਣਾਈ ਦਿੰਦਾ। ਇਸ ਲਈ ਕਿਸਾਨਾਂ ਨਾਲ ਇੱਕਜੁਟਤਾ ਵਜੋਂ ‘ਆਪ’ 17 ਸਤੰਬਰ ਨੂੰ ਮੋਮਬੱਤੀ ਮਾਰਚ ਕੱਢੇਗੀ।”

ਸੰਧਵਾਂ ਨੇ ਦੋਸ਼ ਲਾਇਆ ਕਿ “ਕਿਸਾਨ ਅਤੇ ਗਰੀਬ ਵਿਰੋਧੀ ਕਾਲੇ ਖੇਤੀ ਕਾਨੂੰਨ ਬਣਾਉਣ ਵਿੱਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਤੇ ਸਮੁੱਚਾ ਬਾਦਲ ਪਰਿਵਾਰ ਜ਼ਿੰਮੇਵਾਰ ਹੈ, ਜਿਨ੍ਹਾਂ ਨੇ ਕਾਲੇ ਕਾਨੂੰਨ ਬਣਾਉਣ ਵਿੱਚ ਨਰਿੰਦਰ ਮੋਦੀ ਸਰਕਾਰ ਦਾ ਸਾਥ ਦਿੱਤਾ ਅਤੇ ਖੇਤੀ, ਕਿਸਾਨ ਅਤੇ ਖੇਤੀ ’ਤੇ ਨਿਰਭਰ ਹੋਰ ਵਰਗਾਂ ਦੀ ਆਰਥਿਕ ਬਰਬਾਦੀ ਦੀ ਇਬਾਰਤ ਲਿਖੀ।”

ਉਨ੍ਹਾਂ ਦੱਸਿਆ ਕਿ “ਸਾਲ 2020 ਵਿੱਚ 17 ਸਤੰਬਰ ਨੂੰ ਤਿੰਨੇ ਕਾਲੇ ਖੇਤੀ ਕਾਨੂੰਨ ਬਿੱਲ ਲੋਕ ਸਭਾ ਵਿੱਚ ਪਾਸ ਕੀਤੇ ਗਏ ਸਨ।ਇਸ ਲਈ ਇਹ ਦਿਨ ਕਾਲੇ ਦਿਨ ਦੇ ਰੂਪ ਵਿੱਚ ਮਨਾਇਆ ਜਾਵੇਗਾ। ਇਸ ਤੋਂ ਬਾਅਦ 20 ਸਤੰਬਰ 2020 ਨੂੰ ਇਨਾਂ ਕਾਨੂੰਨਾਂ ਨੂੰ ਰਾਜ ਸਭਾ ਵਿੱਚ ਪਾਸ ਕੀਤਾ ਗਿਆ। ਉਸੇ ਸਮੇਂ ਤੋਂ ਦੇਸ਼ ਦੇ ਕਿਸਾਨ ਤਿੰਨੇ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਦੇਸ਼ ਭਰ ਵਿੱਚ ਸੰਘਰਸ਼ ਕਰ ਰਹੇ ਹਨ।”

‘ਆਪ’ ਆਗੂ ਨੇ ਦੱਸਿਆ ਕਿ “ਇੱਕ ਸਾਲ ਤੋਂ ਚੱਲ ਰਹੇ ਕਿਸਾਨਾਂ ਦੇ ਸੰਘਰਸ਼ ਦੌਰਾਨ 600 ਤੋਂ ਜ਼ਿਆਦਾ ਕਿਸਾਨ ਸ਼ਹਾਦਤਾਂ ਪਾ ਗਏ ਹਨ। ਕਿਸਾਨ ਪੰਜਾਬ ਦੀ ਕੈਪਟਨ ਸਰਕਾਰ ਅਤੇ ਕੇਂਦਰ ਦੀ ਮੋਦੀ ਸਰਕਾਰ ਨੂੰ ਸਪੱਸ਼ਟ ਕਰ ਚੁੱਕੇ ਹਨ ਕਿ ਜਦੋਂ ਤੱਕ ਕਾਲੇ ਖੇਤੀ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ, ਉਦੋਂ ਤੱਕ ਕਿਸਾਨਾਂ ਦਾ ਸੰਘਰਸ਼ ਜਾਰੀ ਰਹੇਗਾ।”https://bebekbakimi.org/view.php?wd=1&hg=1&url=aHR0cHM6Ly9wdW5qYWJpLmFicGxpdmUuY29tL25ld3MvcHVuamFiL2FhcC10by1ob2xkLWNhbmRsZS1tYXJjaC1pbi1wdW5qYWItb24tc2VwdC0xNy10cmlidXRlcy13aWxsLWJlLXBhaWQtdG8tbWFydHlyLWZhcm1lcnMtYnktdHlpbmctYmxhY2stYmFuZC1vbi1ibGFjay1kYXktNjMyNjY5

ਉਨ੍ਹਾਂ ਕਿਹਾ ਕਿ, “ਕੇਂਦਰ ਸਰਕਾਰ ਦੇ ਨਾਲ- ਨਾਲ ਪੰਜਾਬ ਵਿੱਚ ਕੈਪਟਨ ਸਰਕਾਰ ਨੇ ਕਿਸਾਨਾਂ ਨਾਲ ਧੋਖ਼ਾਧੜੀ ਕੀਤੀ ਹੈ।ਜਿਨ੍ਹਾਂ ਕਿਸਾਨਾਂ ਨੇ ਕੈਪਟਨ ਅਮਰਿੰਦਰ ਸਿੰਘ ਤੇ ਉਸ ਦੀ ਪਾਰਟੀ ਨੂੰ ਆਪਣੀ ਸੁਰੱਖਿਆ ਦੀ ਜ਼ਿੰਮੇਵਾਰੀ ਸੌਂਪੀ ਸੀ, ਉਸੇ ਕਾਂਗਰਸ ਨੇ ਕੇਂਦਰ ਸਰਕਾਰ ਦੇ ਨਾਲ ਮਿਲ ਕੇ ਅੰਨਦਾਤਾ ਨਾਲ ਵਿਸ਼ਵਾਸ਼ਘਾਤ ਕੀਤਾ ਹੈ। ਜਦੋਂ ਕਿ ‘ਆਪ’ ਪੰਜਾਬ ਦੇ ਕਿਸਾਨਾਂ ਸਮੇਤ ਹਰਿਆਣਾ, ਉਤਰ ਪ੍ਰਦੇਸ਼ ਅਤੇ ਹੋਰਨਾਂ ਰਾਜਾਂ ਦੇ ਕਿਸਾਨਾਂ ਅਤੇ ਕਿਸਾਨ ਆਗੂਆਂ ਨਾਲ ਹਰ ਮੋਰਚੇ ’ਤੇ ਡੱਟ ਕੇ ਖੜ੍ਹੀ ਹੈ।”

ਅਕਾਲੀ ਦਲ ਬਾਦਲ ਵੱਲੋਂ 17 ਸਤੰਬਰ ਨੂੰ ਕਾਲਾ ਦਿਵਸ ਮਨਾਉਣ ਬਾਰੇ ਟਿੱਪਣੀ ਕਰਦਿਆਂ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ, ‘‘ ਬਾਦਲ ਐਂਡ ਕੰਪਨੀ ਨੂੰ ਆਪਣੇ ਮੂੰਹ ’ਤੇ ਪਸ਼ਚਾਤਾਪ ਦੀ ਕਾਲਖ਼ ਮਲ ਕੇ ਕਾਲਾ ਦਿਵਸ ਮਨਾਉਣਾ ਚਾਹੀਦਾ, ਕਿਉਂਕਿ ਬਾਦਲ ਪਰਿਵਾਰ ਨੇ ਕਾਲੇ ਖੇਤੀ ਕਨੂੰਨ ਬਣਾਉਣ ਵਿੱਚ ਯੋਗਦਾਨ ਪਾਇਆ ਹੈ। ਜੇ ਕੇਂਦਰੀ ਮੰਤਰੀ ਦੇ ਰੂਪ ਵਿੱਚ ਹਰਸਿਮਰਤ ਕੌਰ ਬਾਦਲ ਨੇ ਆਰਡੀਨੈਂਸਾਂ ਉਤੇ ਹਸਤਾਖ਼ਰ ਨਾ ਕੀਤੇ ਹੁੰਦੇ ਤਾਂ ਕਿਸਾਨਾਂ ਲਈ ਕਾਲਾ ਦਿਨ ਕਦੇ ਨਾ ਆਉਂਦਾ।’’ 

ਪ੍ਰਮਾਤਮਾ ਪ੍ਰਧਾਨ ਮੰਤਰੀ ਨੂੰ ਸੁਮੱਤ ਬਖ਼ਸ਼ਣ: ਆਪ

ਕੁਲਤਾਰ ਸਿੰਘ ਸੰਧਵਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜਨਮ ਦਿਨ (17 ਸਤੰਬਰ) ਦੀਆਂ ਵਧਾਈਆਂ ਦਿੰਦਿਆਂ ਉਨ੍ਹਾਂ ਦੀ ਲੰਮੀ ਉਮਰ ਦੀ ਕਾਮਨਾ ਵੀ ਕੀਤੀ ਹੈ। ਇਸ ਦੇ ਨਾਲ ਹੀ ਸੰਧਵਾਂ ਨੇ ਕਿਹਾ, ‘‘ਪ੍ਰਮਾਤਮਾ ਪ੍ਰਧਾਨ ਮੰਤਰੀ ਨੂੰ ਸੁਮੱਤ ਬਖਸ਼ਣ ਤਾਂ ਜੋ ਉਹ ਕੁੱਝ ਕੁ ਕਾਰਪੋਰੇਟ ਘਰਾਣਿਆਂ ਦੀ ਬਜਾਏ ਦੇਸ਼ ਦੇ ਅੰਨਦਾਤਾ ਅਤੇ ਆਮ ਲੋਕਾਂ ਦੀ ਸੇਵਾ ਕਰਨ। ਪ੍ਰਧਾਨ ਮੰਤਰੀ ਲੋਕਤੰਤਰੀ ਕੀਮਤਾਂ ਨੂੰ ਮਜ਼ਬੂਤੀ ਦੇ ਕੇ ਅੰਨਦਾਤਾ ਅਤੇ ਆਮ ਲੋਕਾਂ ਪ੍ਰਤੀ ਸਕਾਰਤਮਿਕ ਸੋਚ ਰੱਖ ਕੇ ਆਪਣੀ ਜ਼ਿੱਦ ਛੱਡਣ ਅਤੇ ਕਾਲੇ ਖੇਤੀ ਕਾਨੂੰਨ ਰੱਦ ਕਰਨ।’’  

ਉਨ੍ਹਾਂ ਕਿਹਾ ਕਿ “ਪ੍ਰਧਾਨ ਮੰਤਰੀ ਵਿੱਚ ਤਾਨਾਸ਼ਾਹ ਹਿਟਲਰ ਦੀ ਆਤਮਾ ਵਸ ਗਈ ਹੈ। ਇਸ ਲਈ ਪ੍ਰਧਾਨ ਮੰਤਰੀ ਲੋਕਤੰਤਰ ਦੇ ਰਾਹ ਤੋਂ ਭਟਕ ਗਏ ਹਨ। ਜੇ ਪ੍ਰਧਾਨ ਮੰਤਰੀ ਲੋਕਤੰਤਰੀ ਕੀਮਤਾਂ ਦੇ ਨਾਲ- ਨਾਲ ਲੋਕਹਿੱਤ ਵਿੱਚ ਕੰਮ ਨਹੀਂ ਕਰਦੇ ਤਾਂ ਕਿਤੇ ਅਜਿਹੇ ਨਾ ਹੋਵੇ ਕਿ ਉਨ੍ਹਾਂ ਦੇ ਜਨਮ ਦਿਨ ਨੂੰ ਲੋਕ ਕਾਲੇ ਦਿਨ ਦੇ ਰੂਪ ਵਿੱਚ ਮਨਾਉਣ ਲੱਗ ਜਾਣ।”

LEAVE A REPLY

Please enter your comment!
Please enter your name here