*ਕਾਲੇ ਕਾਨੂੰਨਾਂ ਤੋਂ ਪਹਿਲਾਂ ਹੀ ਦੁਖੀ ਕਿਸਾਨ ਨੂੰ ਪੰਜਾਬ ਸਰਕਾਰ ਮੰਡੀਆਂ ਚ ਨਾ ਰੋਲੇ -ਡਾ. ਨਿਸ਼ਾਨ ਸਿੰਘ*

0
21

ਬੋਹਾ 21 ਅਪ੍ਰੈਲ (ਸਾਰਾ ਯਹਾਂ/ਦਰਸ਼ਨ ਹਾਕਮਵਾਲਾ )-ਪਹਿਲਾਂ ਹੀ ਕਾਲੇ ਕਾਨੂੰਨਾਂ ਦੀ ਮਾਰ ਝੱਲ ਰਹੇ ਪੰਜਾਬ ਦੇ ਕਿਸਾਨ ਨੂੰ ਸੂਬਾ ਸਰਕਾਰ ਮੰਡੀਆਂ ਵਿਚ ਰੁਲਣ ਲਈ ਮਜਬੂਰ ਨਾ ਕਰੇ ਅਤੇ ਜਲਦੀ ਤੋਂ ਜਲਦੀ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਹੋਈ ਫਸਲ ਕਣਕ ਨੂੰ ਖ਼ਰੀਦਣ ਅਤੇ ਚੁਕਾਈ ਦਾ ਪ੍ਰਬੰਧ ਕਰੇ  ।ਉਕਤ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਬੁਢਲਾਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਸੇਵਾਦਾਰ ਡਾ ਨਿਸ਼ਾਨ ਸਿੰਘ ਹਾਕਮਵਾਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਡਾ ਨਿਸ਼ਾਨ ਸਿੰਘ ਨੇ ਆਖਿਆ ਕਿ ਪੰਜਾਬ ਸਰਕਾਰ ਦੇ ਆਗੂ ਅਤੇ ਵਿਭਾਗਾਂ ਦੇ ਅਧਿਕਾਰੀ ਖ਼ਰੀਦ ਪ੍ਰਬੰਧ ਠੀਕ ਠਾਕ ਹੋਣ ਦੇ ਝੂਠੇ ਦਾਅਵੇ ਕਰ ਰਹੇ ਹਨ ਜਦੋਂ ਕਿ ਅਸਲ ਸੱਚਾਈ ਇਹ ਹੈ ਕਿ  ਕਣਕ ਦੀ ਖਰੀਦ ਨਾ ਹੋਣ ਅਤੇ ਕਈ ਥਾਵਾਂ ਤੇ ਬਾਰਦਾਨੇ ਦੀ ਘਾਟ ਕਾਰਨ ਕਿਸਾਨਾਂ ਆੜ੍ਹਤੀਆਂ ਅਤੇ ਮਜ਼ਦੂਰਾਂ ਨੂੰ ਖੱਜਲ ਖੁਆਰ ਹੋਣਾ ਪੈ ਰਿਹਾ ਹੈ।ਉਨ੍ਹਾਂ ਆਖਿਆ ਕਿ ਜਿਥੇ ਕਣਕ ਦੀ ਖਰੀਦ ਨਾ ਹੋਣ ਕਾਰਨ ਪੰਜਾਬ ਦਾ ਕਿਸਾਨ ਮੰਡੀਆਂ ਵਿੱਚ ਖੁੱਲ੍ਹੇ ਅਸਮਾਨ ਥੱਲੇ ਰਾਤਾਂ ਗੁਜ਼ਾਰ ਰਿਹਾ ਹੈ  ਉੱਥੇ ਹੀ ਪੰਜਾਬ ਸਰਕਾਰ  ਦੇ ਨਹਿਰੀ  ਵਿਭਾਗ ਵੱਲੋਂ ਬੋਹਾ ਰਜਵਾਹੇ ਅਧੀਨ ਪਾਣੀ ਦੀ ਬੰਦੀ ਕਰਕੇ ਕਿਸਾਨਾਂ ਨੂੰ ਹੋਰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ  ਕਿਉਂਕਿ ਇਸ ਨਾਲ ਜਿੱਥੇ ਨਰਮੇ ਦੀ ਬਿਜਾਈ ਪਛੜੇਗੀ ਉੱਥੇ ਲੋਕ ਪੀਣ ਵਾਲੇ ਪਾਣੀ ਤੋਂ ਵੀ ਡਾਹਢੇ ਪ੍ਰੇਸ਼ਾਨ ਹਨ।ਇਸ ਇਸ ਮੌਕੇ ਮਾਰਕੀਟ ਕਮੇਟੀ ਬੋਹਾ ਦੇ ਸਾਬਕਾ ਚੇਅਰਮੈਨ ਬੱਲਮ ਸਿੰਘ ਕਲੀਪੁਰ ,ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਮਹਿੰਦਰ ਸਿੰਘ ਸੈਦੇਵਾਲਾ, ਸੀਨੀਅਰ ਅਕਾਲੀ ਆਗੂ ਜਥੇਦਾਰ ਜੋਗਾ ਸਿੰਘ ਬੋਹਾ,ਯੂਥ ਅਕਾਲੀ ਆਗੂ ਹੈਪੀ ਰਾਮ,ਮਨਜੀਤ ਸਿੰਘ ਹਾਕਮਵਾਲਾ ਆਦਿ ਮੌਜੂਦ ਸਨ  ।

NO COMMENTS