21 ਅਪ੍ਰੈਲ (ਸਾਰਾ ਯਹਾਂ/ਬਿਊਰੋ ਨਿਊਜ਼)ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਫਿਲੌਰ ਦੇ ਕਾਂਗਰਸੀ ਵਿਧਾਇਕ ਵਿਕਰਮਜੀਤ ਸਿੰਘ ਵੱਲੋਂ ਆਪਣੀ ਮਾਤਾ ਕਰਮਜੀਤ ਕੌਰ ਨੂੰ ਭਾਜਪਾ ਵਿੱਚ ਸ਼ਾਮਲ ਕਰਵਾਉਣ ’ਤੇ ਤਿੱਖੀ ਟਿੱਪਣੀ ਕੀਤੀ ਹੈ।
ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਫਿਲੌਰ ਦੇ ਕਾਂਗਰਸੀ ਵਿਧਾਇਕ ਵਿਕਰਮਜੀਤ ਸਿੰਘ ਵੱਲੋਂ ਆਪਣੀ ਮਾਤਾ ਕਰਮਜੀਤ ਕੌਰ ਨੂੰ ਭਾਜਪਾ ਵਿੱਚ ਸ਼ਾਮਲ ਕਰਵਾਉਣ ’ਤੇ ਤਿੱਖੀ ਟਿੱਪਣੀ ਕੀਤੀ ਹੈ। ਪਰਗਟ ਸਿੰਘ ਨੇ ਕਿਹਾ ਕਿ ਚੌਧਰੀ ਵਿਕਰਮਜੀਤ ਸਿੰਘ ਨੂੰ ਵਿਧਾਇਕ ਦੇ ਅਹੁਦੇ ਤੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਇਹ ਕਿਵੇਂ ਹੋ ਸਕਦਾ ਹੈ ਕਿ ਮਾਂ ਭਗਵੀ ਪਾਰਟੀ ਲਈ ਪ੍ਰਚਾਰ ਕਰੇ ਤੇ ਪੁੱਤ ਉਸੇ ਕਾਂਗਰਸੀ ਉਮੀਦਵਾਰ ਲਈ ਵੋਟਾਂ ਮੰਗੇ ਜਿਸ ਦਾ ਵਿਰੋਧ ਕਰਦਿਆਂ ਉਸ ਦੇ ਬੁੱਲ੍ਹ ਨਹੀਂ ਸੀ ਸੁੱਕਦੇ। ਪਰਗਟ ਸਿੰਘ ਨੇ ਕਿਹਾ ਕਿ ਕਰਮਜੀਤ ਕੌਰ ਕਹਿੰਦੀ ਹੈ ਕਿ ਕਾਂਗਰਸ ਪਾਰਟੀ ਨੇ ਉਨ੍ਹਾਂ ਦਾ ਨਿਰਾਦਰ ਕੀਤਾ ਹੈ। ਉਨ੍ਹਾਂ ਚੌਧਰੀ ਵਿਕਰਜੀਤ ਸਿੰਘ ਨੂੰ ਸਲਾਹ ਦਿੱਤੀ ਕਿ ਉਹ ਵੀ ਭਗਵੀ ਪਾਰਟੀ ਲਈ ਖੁੱਲ੍ਹ ਕੇ ਪ੍ਰਚਾਰ ਉਦੋਂ ਹੀ ਕਰ ਸਕਦਾ ਹੈ ਜਦੋਂ ਉਹ ਕਾਂਗਰਸ ਦੀ ਵਿਧਾਇਕੀ ਤੋਂ ਅਸਤੀਫ਼ਾ ਦੇਵੇਗਾ।
ਉਨ੍ਹਾਂ ਕਿਹਾ ਕਿ ਚੌਧਰੀ ਵਿਕਰਮਜੀਤ ਸਿੰਘ 2022 ਦੀ ਵਿਧਾਨ ਸਭਾ ਚੋਣ ਚੰਨੀ ਫੈਕਟਰ ਕਾਰਨ ਹੀ ਜਿੱਤ ਸਕਿਆ ਸੀ ਨਹੀਂ ਤਾਂ ਚੌਧਰੀ ਪਰਿਵਾਰ ਲਗਾਤਾਰ ਤਿੰਨ ਵਾਰ ਤੋਂ ਫਿਲੌਰ ਹਾਰਦਾ ਆ ਰਿਹਾ ਸੀ। ਪਰਗਟ ਸਿੰਘ ਨੇ ਕਿਹਾ ਕਿ ਚੌਧਰੀ ਵਿਕਰਮਜੀਤ ਸਿੰਘ ਨੂੰ ਫਿਲੌਰ ਵਿਧਾਨ ਸਭਾ ਦੀ ਸੀਟ ਭਾਜਪਾ ਉਮੀਦਵਾਰ ਵਜੋਂ ਲੜਨੀ ਚਾਹੀਦੀ ਹੈ।ਉਨ੍ਹਾਂ ਚੌਧਰੀ ਵਿਕਰਜੀਤ ਸਿੰਘ ਨੂੰ ਸਲਾਹ ਦਿੱਤੀ ਕਿ ਉਹ ਵੀ ਭਗਵੀ ਪਾਰਟੀ ਲਈ ਖੁੱਲ੍ਹ ਕੇ ਪ੍ਰਚਾਰ ਉਦੋਂ ਹੀ ਕਰ ਸਕਦਾ ਹੈ ਜਦੋਂ ਉਹ ਕਾਂਗਰਸ ਦੀ ਵਿਧਾਇਕੀ ਤੋਂ ਅਸਤੀਫ਼ਾ ਦੇਵੇਗਾ।
ਉਨ੍ਹਾਂ ਕਿਹਾ ਕਿ ਉਹ ਉਸੇ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ ਜਿਸ ਬਾਰੇ ਉਹ ਕੁਝ ਦਿਨ ਪਹਿਲਾਂ ਹੀ ਕਹਿ ਰਹੇ ਸਨ ਕਿ ਭਾਜਪਾ ਸੰਵਿਧਾਨ ਨੂੰ ਬਦਲਣ ਲਈ ਤਿਆਰੀ ਕਰ ਰਹੀ ਹੈ। ਜ਼ਿਕਰਯੋਗ ਹੈ ਕਿ ਸਾਬਕਾ ਕਾਂਗਰਸੀ ਮੰਤਰੀ ਅਮਰਜੀਤ ਸਿੰਘ ਸਮਰਾ ਵੱਲੋਂ ਕਰਮਜੀਤ ਕੌਰ ਨੂੰ ਟਿਕਟ ਦੇਣ ਦੀ ਡੱਟ ਕੇ ਵਕਾਲਤ ਕਰਨ ਮਗਰੋਂ ਦੋ ਦੋ ਦਿਨ ਬਾਅਦ ਹੀ ਕਰਮਜੀਤ ਕੌਰ ਭਾਜਪਾ ਵਿੱਚ ਸ਼ਾਮਲ ਹੋ ਗਏ।