*ਕਿਸ਼ੋਰ ਅਵਸਥਾ ਦੇ ਸਬੰਧ ‘ਚ ਸੈਮੀਨਾਰ ਲਗਾਇਆ ਗਿਆ*

0
18

ਮਾਨਸਾ 28 ਨਵੰਬਰ (ਸਾਰਾ ਯਹਾਂ/ਮੁੱਖ ਸੰਪਾਦਕ) ਐਸਡੀਕੇਐਲਵੀ ਡੀਏਵੀ ਸਕੂਲ ਵਿੱਚ ਕਿਸ਼ੋਰ ਅਵਸਥਾ ਦੇ ਸਬੰਧ ’ਚ ਥੀਮ ‘ਗਰੋਇੰਗ ਅੱਪ ਹੈਲਦੀ’ ਵਿਸ਼ੇ ’ਤੇ ਸੈਮੀਨਾਰ ਲਗਾਇਆ ਗਿਆ। ਇਸ ਦੌਰਾਨ ਔਰਤਾਂ ਦੀ ਮਾਹਿਰ ਗਾਇਨਾਕੋਲੋਜਿਸਟ ਡਾ. ਸ਼ੈਂਕੀ ਬਾਂਸਲ ਨੇ ਵਿਦਿਆਰਥਣਾਂ ਨੂੰ ਮਹਾਵਾਰੀ ਸਬੰਧੀ ਆਉਂਦੀਆਂ ਸਮੱਸਿਆਵਾਂ ਦੇ ਬਾਰੇ ਵਿੱਚ ਜਾਣਕਾਰੀ ਦਿੱਤੀ ਦਿੱਤੀ। ਇਸ ਦੌਰਾਨ ਉਨ੍ਹਾ ਨੇ 9ਵੀਂ ਤੋਂ 12ਵੀਂ ਤੱਕ ਦੀਆਂ ਵਿਦਿਆਰਥਣਾਂ ਨੂੰ ਜਾਗਰੂਕ ਕਰਦੇ ਹੋਏ ਸਰੀਰਕ ਤੇ ਮਾਨਸਿਕ ਬਦਲਾਅ ਦੇ ਸਬੰਧੀ ਜਾਣਕਾਰੀ ਦਿੰਦੇ ਹੋਏ ਸੈਲਫ਼ ਕੇਅਰ ਦੇ ਤਰੀਕੇ ਦੱਸੇ। ਉਨ੍ਹਾਂ ਨੇ ਬੱਚਿਆਂ ਨੂੰ ਵਹਿਮ , ਭਰਵਾਂ ਤੋਂ ਦੂਰ ਰਹਿ ਕੇ ਡਾਕਟਰਾਂ ਤੋਂ ਇਸ ਸਬੰਧੀ ਜਾਣਕਾਰੀ ਲੈਣ ’ਤੇ ਜ਼ੋਰ ਦਿੱਤਾ।

ਉਨ੍ਹਾਂ ਸਾਈਬਰ ਅਪਰਾਧਾਂ ਦੀਆਂ ਦਿਨੋ ਦਿਨ ਹੋ ਰਹੀਆਂ ਘਟਨਾਵਾਂ ਦੇ ਬਾਰੇ ‘ਚ ਜਾਗਰੂਕ ਕਰਦਿਆਂ ਸੋਸ਼ਲ ਮੀਡੀਆ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ। ਸਿਹਤ ਸਬੰਧੀ ਆਉਣ ਵਾਲੀਆਂ ਬਿਮਾਰੀਆਂ ਬਾਰੇ ਜਾਗਰੂਕ ਕੀਤਾ ਅਤੇ ਬੱਚਿਆਂ ਵੱਲੋਂ ਕੀਤੇ ਗਏ ਸਵਾਲਾਂ ਦੇ ਜਵਾਬ ਦਿੱਤੇ। ਡਾਕਟਰ ਸ਼ੈਂਕੀ ਬਾਂਸਲ ਨੇ ਵਿਦਿਆਰਥਣਾਂ ਨੂੰ ਕਿਹਾ ਕਿ ਜਦ ਵੀ ਕਿਸੇ ਨੂੰ ਕੋਈ ਜ਼ਰੂਰਤ ਪੈਂਦੀ ਹੈ ਤਾਂ ਉਹ ਤੁਰੰਤ ਉਨ੍ਹਾਂ ਨਾਲ ਸੰਪਰਕ ਕਰ ਸਕਦੇ ਹਨ। ਮੰਚ ਸੰਚਾਲਨ ਕਰਦੇ ਹੋਏ ਸਟਾਫ਼ ਨਰਸ ਸੁਰਿੰਦਰ ਕੌਰ ਨੇ ਕਿਹਾ ਕਿ ਜੇਕਰ ਸਿਹਤ ਸਬੰਧੀ ਕੋਈ ਜ਼ਿਆਦਾ ਦਿੱਕਤ ਆਉਂਦੀ ਹੈ ਤਾਂ ਇਸ ਸਬੰਧੀ ਡਾਕਟਰ ਦੀ ਸਲਾਹ ਲੈ ਕੇ ਹੀ ਦਵਾਈ ਲੈਣੀ ਚਾਹੀਦੀ ਹੈ। ਬੱਚਿਆਂ ਨੂੰ ਪੌਸਟਿਕ ਖੁਰਾਕ ਤੇ ਸਾਕਾਰਤਮਕ ਸੋਚ ਅਪਣਾਉਣੀ ਚਾਹੀਦੀ ਹੈ। ਸਕੂਲ ਦੇ ਪ੍ਰਿੰਸੀਪਲ ਵਿਨੋਦ ਕੁਮਾਰ ਨੇ ਡਾ. ਸ਼ੈਂਕੀ ਬਾਂਸਲ ਦਾ ਧੰਨਵਾਦ ਕੀਤਾ। ਉਨ੍ਹਾਂ ਸਕੂਲ ਦੀਆਂ ਵਿਦਿਆਰਥਣਾਂ ਨੂੰ ਜਾਗਰੂਕ ਕਰਨ ਡਾ. ਸ਼ੈਂਕੀ ਬਾਂਸਲ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।

NO COMMENTS