*ਕਿਸਾਨਾਂ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਝੋਨੇ ਦੀ ਪਰਾਲੀ ਨੂੰ ਨਾ ਸਾੜਨ ਦਾ ਅਹਿਦ ਲਿਆ*

0
36

ਮਾਨਸਾ, 03  ਅਕਤੂਬਰ (ਸਾਰਾ ਯਹਾਂ/ ਮੁੱਖ ਸੰਪਾਦਕ )  : ਡਿਪਟੀ ਕਮਿਸ਼ਨਰ ਸ਼੍ਰੀਮਤੀ ਬਲਦੀਪ ਕੌਰ ਦੀ ਅਗਵਾਈ ਹੇਠ ਝੋਨੇ ਦੀ ਪਰਾਲੀ ਨੂੰ ਨਾ ਸਾੜਨ ਲਈ ਸਥਾਨਕ ਬੱਚਤ ਭਵਨ ਵਿਖੇ ਸਹੁੰ ਚੁੱਕ ਸਮਾਗਮ ਹੋਇਆ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ, ਤਾਂ ਜੋ ਪੰਜਾਬ ਦੇ ਲੋਕਾਂ ਨੂੰ ਸਾਫ਼ ਸੁਥਰਾ ਅਤੇ ਸ਼ੁੱਧ ਵਾਤਾਵਰਣ ਮਾਹੌਲ ਮਿਲ ਸਕੇ। ਉਨਾਂ ਕਿਹਾ ਕਿ ਸਾਨੂੰ ਆਪਣੇੇ ਬੱਚਿਆਂ, ਬਜ਼ੁਰਗਾਂ, ਨੌਜਵਾਨਾਂ ਨੂੰ ਪਰਾਲੀ ਦੀ ਅੱਗ ਕਾਰਣ ਲੱਗਣ ਵਾਲੀਆਂ ਗੰਭੀਰ ਬਿਮਾਰੀਆਂ ਤੋਂ ਸੁਰੱਖਿਅਤ ਰੱਖਣ ਲਈ ਅੱਗੇ ਆਉਣਾ ਚਾਹੀਦਾ ਹੈ ਅਤੇ ਪੰਜਾਬ ਦੇ ਪਲੀਤ ਹੋ ਰਹੇ ਵਾਤਾਵਰਣ ਨੂੰ ਬਚਾਉਣਾ ਵੀ ਹਰੇਕ ਨਾਗਰਿਕ ਦਾ ਫ਼ਰਜ਼ ਵੀ ਬਣਦਾ ਹੈ।
ਉਨਾਂ ਕਿਹਾ ਕਿ ਜਿਵੇਂ ਕਿ ਆਪਾਂ ਸਾਰਿਆਂ ਨੰੂ ਪਤਾ ਹੀ ਹੈ ਕਿ ਅਗਲੇ ਮਹੀਨੇ ਝੋਨੇ ਦੀ ਕਟਾਈ ਦਾ ਸੀਜ਼ਨ ਸ਼ੁਰੂ ਹੋ ਰਿਹਾ ਹੈ ਅਤੇ ਕਟਾਈ ਦੌਰਾਨ ਝੋਨੇ ਦੀ ਪਰਾਲੀ ਨੂੰ ਅੱਗ ਨਾ ਲੱਗੇ ਜਿਸਦੇ ਲਈ ਜ਼ਿਲਾ ਪ੍ਰਸ਼ਾਸ਼ਨ ਵੱਲੋਂ ਵਿਸ਼ੇਸ ਜਾਗਰੂਕਤਾ ਮੁਹਿੰਮ ਆਰੰਭ ਕੀਤੀ ਗਈ ਹੈ, ਤਾਂ ਜੋ ਜ਼ਿਲੇ ਨੂੰ ਵਾਤਾਵਰਣ ਪੱਖੋਂ ਸਾਫ਼ ਸੁਥਰਾ ਬਣਾਇਆ ਜਾ ਸਕੇ।
ਇਸ ਮੌਕੇ ਪਹੁੰਚੇ ਕਿਸਾਨ ਭਰਾਵਾਂ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਮਨੁੱਖਤਾ ਨੂੰ ਕੁਦਰਤ ਵੱਲੋਂ ਬਖਸ਼ੇ ਤਿੰਨ ਅਨਮੋਲ ਕੁਦਰਤੀ ਖ਼ਜਾਨੇ ਹਵਾ, ਪਾਣੀ, ਅਤੇ ਮਿੱਟੀ ਦੀ ਸੁਰੱਖਿਆ ਲਈ ਬਣਦਾ ਯੌਗਦਾਨ ਪਾਉਣ ਦਾ ਹਲਫ਼ ਲਿਆ ਗਿਆ ਅਤੇ ਭਵਿੱਖ ਵਿੱਚ ਵਾਤਾਵਰਣ ਦੀ ਸ਼ੁੱਧਤਾ ਕਾਇਮ ਰੱਖਣ ਲਈ ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਦਾ ਵੀ ਅਹਿਦ ਲਿਆ।
ਸਮਾਗਮ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਟੀ.ਬੈਨਿਥ, ਐਸ.ਡੀ.ਐਮ. ਮਾਨਸਾ ਸ਼੍ਰੀ ਹਰਜਿੰਦਰ ਸਿੰਘ ਜੱਸਲ, ਐਸ.ਡੀ.ਐਮ. ਸਰਦੂਲਗੜ ਮੈਡਮ ਪੂਨਮ ਸਿੰਘ, ਐਸ.ਡੀ.ਐਮ. ਬੁਢਲਾਡਾ ਸ਼੍ਰੀ ਪ੍ਰਮੋਦ ਸਿੰਗਲਾ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਮੈਡਮ ਤੁਸ਼ਿਤਾ ਗੁਲਾਟੀ, ਜ਼ਿਲਾ ਮਾਲ ਅਫ਼ਸਰ ਸ਼੍ਰੀ ਸੁਖਰਾਜ ਸਿੰਘ ਢਿੱਲੋਂ, ਮੁੱਖ ਖੇਤੀਬਾੜੀ ਅਫ਼ਸਰ ਡਾ. ਸੁਖਜੀਤ ਸਿੰਘ ਅਤੇ ਡਾ. ਚਮਨਦੀਪ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਵੱਡੀ ਗਿਣਤੀ ਕਿਸਾਨ ਜੱਥੇਬੰਦੀਆਂ ਦੇ ਨੁਮਾਇੰਦੇ ਹਾਜ਼ਰ ਸਨ।

LEAVE A REPLY

Please enter your comment!
Please enter your name here