*ਕਿਸਾਨਾਂ ਤੇ ਪ੍ਰਸ਼ਾਸ਼ਨ ਦੀ ਮੀਟਿੰਗ ਰਹੀ ਬੇਸਿੱਟਾ, ਕਿਹਾ-ਰਾਹ ਅਸੀਂ ਨਹੀਂ, ਸਰਕਾਰ ਨੇ ਰੋਕੇ ਪਰ ਅਸੀਂ ਦਿੱਲੀ ਜਾਵਾਂਗੇ ਉਹ ਵੀ ਟਰੈਕਟਰਾਂ ‘ਤੇ*

0
23

25 ਅਗਸਤ (ਸਾਰਾ ਯਹਾਂ/ਬਿਊਰੋ ਨਿਊਜ਼) ਮੀਟਿੰਗ ਤੋਂ ਬਾਅਦ ਕਿਸਾਨ ਆਗੂ ਸਰਵਣ ਸਿੰਘ ਪੰਧੇਰਨੇ ਕਿਹਾ ਕਿ ਅਸੀਂ ਕੋਈ ਸੜਕ ਬੰਦ ਨਹੀਂ ਕੀਤੀ। ਹਰਿਆਣਾ ਅਤੇ ਕੇਂਦਰ ਸਰਕਾਰ ਵੱਲੋਂ ਸੜਕ ਨੂੰ ਬੰਦ ਕਰ ਦਿੱਤਾ ਗਿਆ ਹੈ। ਅਜਿਹੇ ਵਿੱਚ ਸਰਕਾਰ ਨੂੰ ਸ਼ੰਭੂ ਬਾਰਡਰ ਖੋਲ੍ਹਣਾ ਚਾਹੀਦਾ ਹੈ।
ਪਿਛਲੇ 6 ਮਹੀਨਿਆਂ ਤੋਂ ਬੰਦ ਪਏ ਸ਼ੰਭੂ ਬਾਰਡਰ (Shambu Border) ਨੂੰ ਖੋਲ੍ਹਣ ਲਈ ਅੱਜ (ਐਤਵਾਰ) ਪਟਿਆਲਾ ਪੁਲਿਸ ਲਾਈਨ ਵਿਖੇ ਕਿਸਾਨਾਂ ਅਤੇ ਪ੍ਰਸ਼ਾਸਨ ਦਰਮਿਆਨ ਇੱਕ ਅਹਿਮ ਮੀਟਿੰਗ ਹੋਈ। ਇਸ ਮੀਟਿੰਗ ਦਾ ਕੋਈ ਨਤੀਜਾ ਨਹੀਂ ਨਿਕਲਿਆ। ਮੀਟਿੰਗ ਵਿੱਚ ਪੰਜਾਬ ਅਤੇ ਹਰਿਆਣਾ ਸਰਕਾਰਾਂ ਦੇ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਜੂਦ ਹਨ।

ਮੀਟਿੰਗ ਤੋਂ ਬਾਅਦ ਕਿਸਾਨ ਆਗੂ ਸਰਵਣ ਸਿੰਘ ਪੰਧੇਰ (sarwan singh pandher) ਨੇ ਕਿਹਾ ਕਿ ਅਸੀਂ ਕੋਈ ਸੜਕ ਬੰਦ ਨਹੀਂ ਕੀਤੀ। ਹਰਿਆਣਾ ਅਤੇ ਕੇਂਦਰ ਸਰਕਾਰ ਵੱਲੋਂ ਸੜਕ ਨੂੰ ਬੰਦ ਕਰ ਦਿੱਤਾ ਗਿਆ ਹੈ। ਅਜਿਹੇ ਵਿੱਚ ਸਰਕਾਰ ਨੂੰ ਸ਼ੰਭੂ ਬਾਰਡਰ ਖੋਲ੍ਹਣਾ ਚਾਹੀਦਾ ਹੈ। ਅਸੀਂ ਪ੍ਰਸ਼ਾਸਨ ਅੱਗੇ ਆਪਣੇ ਵਿਚਾਰ ਪੇਸ਼ ਕੀਤੇ ਹਨ।

ਉਨ੍ਹਾਂ ਕਿਹਾ ਕਿ ਅਸੀਂ ਇਸ ਮਾਮਲੇ ਨੂੰ ਅਦਾਲਤ ਵਿੱਚ ਨਹੀਂ ਲੈ ਕੇ ਗਏ ਹਾਂ। ਸਰਕਾਰ ਨੇ ਅਜਿਹਾ ਹੀ ਕੀਤਾ ਹੈ। ਅਸੀਂ ਪ੍ਰਸ਼ਾਸਨ ਅੱਗੇ ਮੰਗ ਰੱਖੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਹਰਿਆਣਾ ਚਾਹੁੰਦਾ ਹੈ ਕਿ ਕਿਸਾਨ ਟਰੈਕਟਰ ਟਰਾਲੀਆਂ ਲੈ ਕੇ ਦਿੱਲੀ ਨਾ ਜਾਣ ਪਰ ਉਹ ਬਿਨਾਂ ਟਰੈਕਟਰ ਟਰਾਲੀ ਤੋਂ ਦਿੱਲੀ ਜਾਣਗੇ।

ਹਾਲਾਂਕਿ ਜਗਜੀਤ ਸਿੰਘ ਡੱਲੇਵਾਲ ਇਸ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਏ। ਇਸ ਤੋਂ ਪਹਿਲਾਂ 21 ਤਰੀਕ ਨੂੰ ਵੀ ਇਸ ਮਾਮਲੇ ਸਬੰਧੀ ਮੀਟਿੰਗ ਹੋਈ ਸੀ। ਮੀਟਿੰਗ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਕਿਸਾਨ ਆਗੂ ਪੰਧੇਰ ਅਤੇ ਜਗਜੀਤ ਸਿੰਘ ਡੱਲੇਵਾਲ ਪਟਿਆਲਾ ਸਥਿਤ ਗੁਰਦੁਆਰਾ ਦੁਖ ਨਿਵਾਰਨ ਸਾਹਿਬ ਪੁੱਜੇ ਸਨ। ਜਿੱਥੇ ਉਨ੍ਹਾਂ ਕਿਸਾਨਾਂ ਦੇ ਹੋਰ ਸਮੂਹਾਂ ਨਾਲ ਮੀਟਿੰਗ ਕੀਤੀ। ਇਸ ਦੌਰਾਨ 31 ਅਗਸਤ ਨੂੰ ਸ਼ੰਭੂ ਬਾਰਡਰ ਸਮੇਤ 3 ਥਾਵਾਂ ‘ਤੇ ਕੀਤੇ ਜਾਣ ਵਾਲੇ ਪ੍ਰਦਰਸ਼ਨਾਂ ਦੀ ਰਣਨੀਤੀ ਬਣਾਈ ਗਈ ਹੈ। ਕਿਸਾਨਾਂ ਦਾ ਸਪੱਸ਼ਟ ਕਹਿਣਾ ਹੈ ਕਿ ਉਹ ਵੀ ਚਾਹੁੰਦੇ ਹਨ ਕਿ ਇਹ ਸੜਕ ਸਾਰਿਆਂ ਲਈ ਖੋਲ੍ਹੀ ਜਾਵੇ।

ਇਸ ਸੜਕ ਨੂੰ ਹਰਿਆਣਾ ਸਰਕਾਰ ਨੇ ਬੰਦ ਕਰ ਦਿੱਤਾ ਹੈ। ਇਸ ਕਾਰਨ ਹਰ ਵਰਗ ਦੇ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਦੀ ਨੀਅਤ ਵਿੱਚ ਨੁਕਸ ਹੈ। ਮੀਟਿੰਗ ਦੀ ਪਹਿਲ ਕੇਂਦਰ ਨੂੰ ਕਰਨੀ ਚਾਹੀਦੀ ਹੈ, ਪ੍ਰਸ਼ਾਸਨ ਨੂੰ ਨਹੀਂ। ਇਸ ਦੇ ਨਾਲ ਹੀ ਇਸ ਮਾਮਲੇ ਦੀ ਸੁਣਵਾਈ ਹੁਣ 2 ਸਤੰਬਰ ਨੂੰ ਸੁਪਰੀਮ ਕੋਰਟ ਵਿੱਚ ਹੋਣੀ ਹੈ। ਇਸੇ ਸੰਦਰਭ ਵਿੱਚ ਇਹ ਮੀਟਿੰਗ ਹੋ ਰਹੀ ਹੈ।

NO COMMENTS