ਕਿਸਾਨਾਂ ਦਾ ਗੁੱਸਾ ਸ਼ਾਂਤ ਹੋਣ ਦਾ ਨਾਂ ਨਹੀਂ ਲੈ ਰਿਹਾ..! ਹੁਣ ਬਾਦਲਾਂ ਦੀਆਂ ਬੱਸਾਂ ਦੁਆਲੇ ਹੋਏ ਕਿਸਾਨ..! ਗੁੱਸੇ ਦਾ ਸ਼ਿਕਾਰ ਬਾਦਲ ਪਰਿਵਾਰ

0
74

ਅੰਮ੍ਰਿਤਸਰ 22 ਅਕਤੂਬਰ (ਸਾਰਾ ਯਹਾ/ਬਿਓਰੋ ਰਿਪੋਰਟ): ਕੇਂਦਰ ਵੱਲੋਂ ਲਾਗੂ ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਗੁੱਸਾ ਸ਼ਾਂਤ ਹੋਣ ਦਾ ਨਾਂ ਨਹੀਂ ਲੈ ਰਿਹਾ। ਇਸ ਦਰਮਿਆਨ ਬੇਸ਼ੱਕ ਕੈਪਟਨ ਦੀ ਅਪੀਲ ਮਗਰੋਂ ਕਿਸਾਨਾਂ ਨੇ ਮਾਲ ਗੱਡੀਆਂ ਨੂੰ ਚੱਲਣ ਦੀ ਆਗਿਆ ਦੇ ਦਿੱਤੀ ਹੈ ਪਰ ਉਨ੍ਹਾਂ ਵੱਲੋਂ ਖੇਤੀ ਕਾਨੂੰਨਾਂ ਦਾ ਵਿਰੋਧ ਜਾਰੀ ਹੈ। ਹੁਣ ਕਿਸਾਨਾਂ ਦੇ ਗੁੱਸੇ ਦਾ ਸ਼ਿਕਾਰ ਬਾਦਲ ਪਰਿਵਾਰ ਦੀ ਮਾਲਕੀ ਵਾਲੀਆਂ ਬੱਸਾਂ ਵੀ ਹੋਣ ਲੱਗੀਆਂ ਹਨ।

ਅੱਜ ਕਿਸਾਨਾਂ ਵੱਲੋਂ ਜੰਡਿਆਲਾ ਗੁਰੂ ਨਜ਼ਦੀਕ ਬਾਦਲਾਂ ਦੀ ਮਾਲਕੀ ਵਾਲੀ ਔਰਬਿਟ ਕੰਪਨੀ ਦੀ ਬੱਸ ਰੋਕ ਕੇ ਨਾਅਰੇਬਾਜ਼ੀ ਕਰਦਿਆਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਕਿਸਾਨਾਂ ਦਾ ਕਹਿਣਾ ਹੈ ਕਿ ਬਾਦਲ ਪਰਿਵਾਰ ਦੀ ਹਾਲੇ ਵੀ ਮੋਦੀ ਸਰਕਾਰ ਨਾਲ ਇੱਕੋ ਗੱਲ ਹੈ। ਉਨ੍ਹਾਂ ਨੇ ਸਿਰਫ ਵੋਟਾਂ ਲਈ ਕੁਝ ਸਮੇਂ ਲਈ ਗੱਠਜੋੜ ਤੋੜਿਆ ਹੈ।

ਦੱਸ ਦਈਏ ਕਿ ਕਿਸਾਨਾਂ ਨੇ ਤਕਰੀਬਨ ਮਹੀਨੇ ਤੋਂ ਪੰਜਾਬ ਅੰਦਰ ਅੰਡਾਨੀ ਤੇ ਅੰਬਾਨੀ ਨਾਲ ਜੁੜੇ ਕਾਰੋਬਾਰ ਠੱਪ ਕੀਤੇ ਹੋਏ ਹਨ। ਕਿਸਾਨ ਰਿਲਾਇੰਸ ਦੇ ਪੈਟਰੋਲ ਪੰਪਾਂ ਤੇ ਮੌਲਜ਼ ਦਾ ਘਿਰਾਓ ਕਰ ਰਹੇ ਹਨ। ਇਸ ਤੋਂ ਇਲਾਵਾ ਬੀਜੇਪੀ ਲੀਡਰਾਂ ਦਾ ਵੀ ਘਿਰਾਓ ਕੀਤਾ ਜਾ ਰਿਹਾ ਹੈ।

LEAVE A REPLY

Please enter your comment!
Please enter your name here