ਚੰਡੀਗੜ੍ਹ 25 ਸਤੰਬਰ (ਸਾਰਾ ਯਹਾ/ਬਿਓਰੋ ਰਿਪੋਰਟ): ਦੇਸ਼ ਅੰਦਰ ਕਿਸਾਨ ਅੰਦੋਲਨ ਜ਼ੋਰ ਫੜ੍ਹਦਾ ਜਾ ਰਿਹਾ ਹੈ। ਤਮਾਮ ਕਿਸਾਨ ਜਥੇਬੰਦੀਆਂ ਕੇਂਦਰ ਸਰਕਾਰ ਦੇ ਖੇਤੀ ਬਿੱਲਾਂ ਵਿਰੁੱਧ ਰੋਸ ਪ੍ਰਦਰਸ਼ਨ ਕਰ ਰਹੇ ਹਨ। ਇਸੇ ਦੇ ਚੱਲਦਿਆਂ ਪੰਜਾਬ ‘ਚ ਰੇਲ ਰੋਕੋ ਅੰਦੋਲਨ ਵਧਾਇਆ ਗਿਆ ਹੈ। ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ 48 ਘੰਟੇ ਦੇ ਰੇਲ ਜਾਮ ਨੂੰ ਹੁਣ 29 ਸਤੰਬਰ ਤੱਕ ਵਧਾ ਦਿੱਤਾ ਹੈ।
ਖੇਤੀ ਬਿੱਲਾਂ ਦਾ ਜ਼ੋਰਦਾਰ ਵਿਰੋਧ ਕਰਦੇ ਪੰਜਾਬ ਭਰ ਦੇ ਕਿਸਾਨ ਹੁਣ ਅੱਗਲੇ ਚਾਰ ਦਿਨ ਤੱਕ ਪਟਰੀਆਂ ਤੇ ਹੀ ਰਹਿਣਗੇ। ਅੱਜ ਪੰਜਾਬ ਬੰਦ ਨੂੰ ਮਿਲੇ ਵੱਡੇ ਪੱਧਰ ਤੇ ਸਮਰਥਨ ਦੇ ਬਾਅਦ ਰੇਲ ਰੋਕੋ ਅੰਦੋਲਨ ਨੂੰ ਚਾਰ ਦਿਨ ਤੱਕ ਹੋਰ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ। ਹੁਣ ਪੰਜ ਦਿਨਾਂ ਤੱਕ ਰੇਲਵੇ ਟ੍ਰੈਕ ਤੇ ਕਿਸਾਨਾਂ ਦਾ ਸੰਘਰਸ਼ ਜਾਰੀ ਰਹੇਗਾ।
ਇੱਥੇ ਦਸਣਯੋਗ ਹੈ ਕਿ ਪਹਿਲਾਂ ਕਿਸਾਨਾਂ ਨੇ 23 ਸਤੰਬਰ ਤੋਂ 48 ਘੰਟੇ ਲਈ ਯਾਨੀ 26 ਸਤੰਬਰ ਤੱਕ ਰੇਲ ਰੋਕੋ ਅੰਦੋਲਨ ਰੱਖਣ ਦਾ ਐਲਾਨ ਕੀਤਾ ਸੀ।ਕਿਸਾਨਾਂ ਦੇ ਅੰਦੋਲਨ ਕਾਰਨ ਪੰਜਾਬ ਵਿੱਚੋਂ ਲੰਗਣ ਵਾਲੀਆਂ 14 ਟ੍ਰੇਨਾਂ ਰੱਦ ਕੀਤੀਆਂ ਗਈਆਂ ਹਨ।