*ਕਿਸਾਨਾਂ ਦੀਆਂ ਸਮੱਸਿਆਵਾਂ ਸੁਣਨ ਲਈ ਪੁਲਿਸ ਮੰਡੀਆਂ ਚ*

0
175

ਬੁਢਲਾਡਾ 24 ਅਕਤੂਬਰ  (ਸਾਰਾ ਯਹਾਂ/ਅਮਨ ਮਹਿਤਾ) ਸਾਉਣੀ ਦੀ ਫਸਲ ਜੀਰੀ ਦੀ ਆਮਦ ਨੂੰ ਮੱਦੇ ਨਜਰ ਰੱਖਦਿਆਂ ਜਿੱਥੇ ਮੰਡੀਕਰਨ ਅਧਿਕਾਰੀ ਜੈ ਸਿੰਘ ਸਿੱਧੂ ਦੀ ਅਗਵਾਈ ਹੇਠ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਉਥੇ ਕਿਸਾਨਾਂ ਦੀਆਂ ਸਮੱਸਿਆਵਾਂ ਸੁਣਨ ਲਈ ਐਸ.ਐਸ.ਪੀ. ਮਾਨਸਾ ਭਾਗੀਰਥ ਸਿੰਘ ਮੀਨਾ ਦੇ ਦਿਸ਼ਾ ਨਿਰਦੇਸ਼ ਹੇਠ ਬੁਢਲਾਡਾ ਦੇ ਮੁੱਖ ਯਾਰਡ ਸਮੇਤ ਬਰੇਟਾ ਬੋਹਾ ਅਨਾਜ ਮੰਡੀਆਂ ਚ ਐਸ.ਪੀ. ਜਸਕੀਰਤ ਸਿੰਘ ਅਤੇ ਡੀ.ਐਸ.ਪੀ. ਬੁਢਲਾਡਾ ਗਮਦੂਰ ਸਿੰਘ ਚਹਿਲ ਆਪਣੀ ਟੀਮ ਸਮੇਤ ਪਹੁੰਚੇ। ਇਸ ਮੌਕੇ ਤੇ ਕਿਸਾਨਾਂ ਦੀਆਂ ਸਮੱਸਿਆਵਾਂ ਸੰਬੰਧੀ ਗੱਲਬਾਤ ਕਰਦਿਆਂ ਕਿਹਾ ਕਿ ਜੇਕਰ ਕਿਸੇ ਕਿਸਾਨ ਕਿਸੇ ਕਿਸਮ ਦੀ ਕੋਈ ਸਮੱਸਿਆ ਹੈ ਤਾਂ ਤੁਰੰਤ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਉਣ। ਪੁਲਿਸ ਅਧਿਕਾਰੀਆਂ ਦਾ ਅਨਾਜ ਮੰਡੀਆਂ ਚ ਕਿਸਾਨਾਂ ਤੱਕ ਪਹੁੰਚਣ ਦਾ ਮੁੱਖ ਮਕਸਦ ਕਿਸਾਨਾਂ ਦੀਆਂ ਸਮੱਸਿਆ ਦੇ ਹੱਲ ਲਈ ਸਰਕਾਰ ਨੂੰ ਜਾਣੂ ਕਰਵਾਉਣਾ ਸੀ। ਇਸ ਮੌਕੇ ਤੇ ਜਿਲ੍ਹਾ ਮੰਡੀਕਰਨ ਅਫਸਰ ਜੈ ਸਿੰਘ ਸਿੱਧੂ ਨੇ ਕਿਹਾ ਕਿ ਮੰਡੀਕਰਨ ਵੱਲੋਂ ਪ੍ਰਬੰਧ ਮੁਕੰਮਲ ਕੀਤੇ ਜਾ ਚੁੱਕੇ ਹਨ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਸਮੱਸਿਆ ਦਾ ਹੱਲ ਪਹਿਲ ਦੇ ਆਧਾਰ ਤੇ ਕੀਤਾ ਜਾਵੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਝੋਨਾ ਮੰਡੀਆਂ ਅੰਦਰ ਸੁੱਕਾ ਲੈ ਕੇ ਆਉਣ ਤਾਂ ਜੋ ਝੋਨਾ ਜਲਦ ਵੇਚ ਕੇ ਆਪਣੇ ਘਰ ਪਹੁੰਚਣ। ਇਸ ਮੌਕੇ ਮੰਡੀ ਸੁਪਰਵਾਈਜਰ ਕੁਲਦੀਪ ਸਿੰਘ, ਅਜਮੇਰ ਸਿੰਘ, ਆਦਰ ਸਿੰਘ, ਤੇਜੀ ਸਿੰਘ ਕਲੀਪੁਰ, ਆੜ੍ਹਤੀਆ ਯੂਨੀਅਨ ਦਾ ਸਾਬਕਾ ਪ੍ਰਧਾਨ ਰਘੁਵੀਰ ਚੰਦ, ਪਲੇਦਾਰ ਸੋਹਣੀ ਸਿੰਘ ਤੋਂ ਇਲਾਵਾ ਕਿਸਾਨ ਮੌਜੂਦ ਸਨ। 

NO COMMENTS