*ਕਿਸਾਨਾਂ ਦੀ ਰਿਹਾਈ ਨੂੰ ਲੈ ਕੇ ਪ੍ਰਸ਼ਾਸਨ ਨਾਲ ਗੱਲਬਾਤ ਰਹੀ ਬੇਨਤੀਜਾ, ਰਾਕੇਸ਼ ਟਿਕੈਤ ਨੇ ਕਿਹਾ- ਜਦੋਂ ਤੱਕ ਛੱਡਿਆ ਨਹੀਂ ਜਾਵੇਗਾ ਪ੍ਰਦਰਸ਼ਨ ਜਾਰੀ ਰਹੇਗਾ*

0
36

ਨਵੀਂ ਦਿੱਲੀ 06,ਜੂਨ (ਸਾਰਾ ਯਹਾਂ/ਬਿਊਰੋ ਰਿਪੋਰਟ): ਦੋ ਸਾਥੀ ਕਿਸਾਨਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਕਿਸਾਨ ਲੀਡਰਾਂ ਅਤੇ ਪ੍ਰਸ਼ਾਸਨ ਦਰਮਿਆਨ ਹੋਈ ਮੁਲਾਕਾਤ ਬੇਨਤੀਜਾ ਰਹੀ ਹੈ। ਇਨ੍ਹਾਂ ਕਿਸਾਨਾਂ ਨੂੰ ਜੇਜੇਪੀ ਵਿਧਾਇਕ ਦੇਵੇਂਦਰ ਬਬਲੀ ਨਾਲ ਝਗੜੇ ਤੋਂ ਬਾਅਦ ਹਰਿਆਣਾ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ, ਜਿਸ ਤੋਂ ਬਾਅਦ ਵੱਡੀ ਗਿਣਤੀ ਵਿੱਚ ਕਿਸਾਨ ਸ਼ਨੀਵਾਰ ਰਾਤ ਤੋਂ ਫਤਿਹਾਬਾਦ ਜ਼ਿਲ੍ਹੇ ਦੇ ਟੋਹਾਣਾ ਸਦਰ ਥਾਣੇ ਦੇ ਸਾਹਮਣੇ ਧਰਨੇ ‘ਤੇ ਬੈਠੇ ਹਨ।

ਦੋਵਾਂ ਕਿਸਾਨਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਕਿਸਾਨ ਨੇਤਾਵਾਂ ਨੇ ਅੱਜ ਪ੍ਰਸ਼ਾਸਨ ਨਾਲ ਗੱਲਬਾਤ ਕੀਤੀ। ਹਾਲਾਂਕਿ, ਇਸ ਦਾ ਕੋਈ ਨਤੀਜਾ ਨਹੀਂ ਨਿਕਲਿਆ। ਇਸ ਤੋਂ ਬਾਅਦ ਰਾਕੇਸ਼ ਟਿਕੈਤ ਨੇ ਕਿਹਾ ਕਿ ਜਦੋਂ ਤੱਕ ਕਿਸਾਨਾਂ ਨੂੰ ਰਿਹਾਅ ਨਹੀਂ ਕੀਤਾ ਜਾਂਦਾ, ਪ੍ਰਦਰਸ਼ਨ ਜਾਰੀ ਰਹੇਗਾ।

ਕਿਸਾਨਾਂ ਨੇ ਸਥਾਨਕ ਜੇਜੇਪੀ ਵਿਧਾਇਕ ਦੇਵੇਂਦਰ ਬਬਲੀ ਖ਼ਿਲਾਫ਼ ਕਥਿਤ ਤੌਰ ’ਤੇ ਦੁਰਵਿਵਹਾਰ ਕਰਨ ਦੇ ਦੋਸ਼ ਲਾਉਂਦਿਆਂ ਕੇਸ ਦਰਜ ਕਰਨ ਦੀ ਮੰਗ ਵੀ ਕੀਤੀ ਹੈ। ਹਾਲਾਂਕਿ, ਬਾਅਦ ਵਿੱਚ ਬਬਲੀ ਨੇ ਕਿਸਾਨਾਂ ਖਿਲਾਫ ਅਣਉਚਿਤ ਸ਼ਬਦ ਕਹੇ ਜਾਣ ‘ਤੇ ਅਫਸੋਸ ਜ਼ਾਹਰ ਕੀਤਾ। ਬਬਲੀ ਨੇ ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਕਲਿੱਪ ਪੋਸਟ ਕਰਦਿਆਂ ਕਿਹਾ ਕਿ ਉਹ ਉਨ੍ਹਾਂ ਨੂੰ ਮਾਫ ਕਰਦਾ ਹੈ ਜਿਨ੍ਹਾਂ ਨੇ 1 ਜੂਨ ਨੂੰ ਉਸ ਨਾਲ ਦੁਰਵਿਹਾਰ ਕੀਤਾ ਸੀ।

ਉਨ੍ਹਾਂ ਕਿਹਾ, “ਮੈਂ ਕੁਝ ਸ਼ਬਦ ਕਹੇ ਜੋ ਉਚਿਤ ਨਹੀਂ ਸੀ। ਮੈਂ ਇੱਕ ਜਨਤਕ ਪ੍ਰਤੀਨਿਧੀ ਹਾਂ, ਇਸ ਲਈ ਮੈਂ ਉਨ੍ਹਾਂ ਸਾਰੇ ਸ਼ਬਦਾਂ ਨੂੰ ਵਾਪਸ ਲੈਂਦਾ ਹਾਂ ਅਤੇ ਉਨ੍ਹਾਂ ਲਈ ਮੁਆਫੀ ਚਾਹੁੰਦਾ ਹਾਂ।”

NO COMMENTS