ਕਿਸਾਨਾਂ ਦੇ ਐਲਾਨ ਮਗਰੋਂ ਸਰਕਾਰਾਂ ਘਬਰਾਈਆਂ! ਆਖਰ 4 ਮਹੀਨਿਆਂ ਦਾ ਰਾਸ਼ਨ ਲੈ ਕੇ ਕਿਉਂ ਜਾ ਰਹੇ ਦਿੱਲੀ?

0
95

ਚੰਡੀਗੜ੍ਹ 20 ਨਵੰਬਰ (ਸਾਰਾ ਯਹਾ /ਬਿਓਰੋ ਰਿਪੋਰਟ): ਕਿਸਾਨ ਜਥੇਬੰਦੀਆਂ (Farmers Organizations) ਦੇ ਤਾਜ਼ਾ ਐਲਾਨ ਮਗਰੋਂ ਸਰਕਾਰਾਂ ਘਬਰਾ ਗਈ ਹਨ। ਕਿਸਾਨਾਂ ਦੇ ਤੇਵਰ ਵੇਖ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਵੀ ਦਿੱਲੀ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨੂੰ ਮਿਲਣ ਜਾ ਰਹੇ ਹਨ। ਸੂਤਰਾਂ ਮੁਤਾਬਕ ਕੇਂਦਰ ਸਰਕਾਰ ਵੀ ਕਿਸਾਨਾਂ ਦੇ ਰੌਂਅ ਨੂੰ ਵੇਖਦਿਆਂ ਨਰਮ ਹੋਈ ਹੈ। ਇਸ ਲਈ ਗੱਲਬਾਤ ਦਾ ਸਿਲਸਿਲਾ ਮੁੜ ਸ਼ੁਰੂ ਹੋਣ ਦੀ ਉਮੀਦ ਹੈ। ਇਸ ਤੋਂ ਇਲਾਵਾ ਜਲਦ ਹੀ ਪੰਜਾਬ ਵਿੱਚ ਮਾਲ ਗੱਡੀਆਂ (Goods Train) ਵੀ ਚਲਾਈਆਂ ਜਾ ਸਕਦੀਆਂ ਹਨ।

ਦਰਅਸਲ ਕਿਸਾਨਾਂ ਨੇ ਐਲਾਨ ਕੀਤਾ ਹੈ ਕਿ ਚਾਰ ਮਹੀਨਿਆਂ ਦਾ ਰਾਸ਼ਨ ਲੈ ਕੇ ਦਿੱਲੀ ਵੱਲ ਕੂਚ ਕੀਤਾ ਜਾਏਗਾ। ਇਸ ਦਾ ਅਰਥ ਹੈ ਕਿ ਕਿਸਾਨ ਲੰਬੀ ਲੜਾਈ ਲੜਨ ਲਈ ਤਿਆਰ ਹਨ। ਇਸ ਤੋਂ ਇਲਾਵਾ ਸੰਘਰਸ਼ ਹੁਣ ਪੰਜਾਬ ਵਿੱਚੋਂ ਨਿਕਲ ਕੇ ਦਿੱਲੀ ਦੁਆਲੇ ਪਹੁੰਚਣ ਵਾਲਾ ਹੈ। ਜੇਕਰ ਕਿਸਾਨਾਂ ਨੇ ਦਿੱਲੀ ਘੇਰ ਲਈ ਤਾਂ ਕੇਂਦਰ ਸਰਕਾਰ ਲਈ ਵੱਡੀ ਮੁਸੀਬਤ ਖੜ੍ਹੀ ਹੋ ਜਾਵੇਗੀ।

ਦੱਸ ਦਈਏ ਕਿ ਤਿੰਨ ਖੇਤੀ ਕਾਨੂੰਨਾਂ (Agriculture Law) ਵਿਰੁੱਧ ਅਗਲੇਰੀ ਰਣਨੀਤੀ ਤੈਅ ਕਰਨ ਲਈ ਵੀਰਵਾਰ ਨੂੰ ਚੰਡੀਗੜ੍ਹ ਦੇ ਕਿਸਾਨ ਭਵਨ ’ਚ ਹੋਈ ਮੀਟਿੰਗ ਦੌਰਾਨ ਕਿਸਾਨ ਜਥੇਬੰਦੀਆਂ ਨੇ ਹਰ ਹਾਲਤ ’ਚ 26 ਨਵੰਬਰ ਨੂੰ ‘ਦਿੱਲੀ ਰਵਾਨਾ ਹੋਣ ਦਾ ਫ਼ੈਸਲਾ ਕੀਤਾ ਹੈ।’ ਕਿਸਾਨਾਂ ਨੂੰ ਕਿਹਾ ਗਿਆ ਹੈ ਉਹ ਟ੍ਰੈਕਟਰ-ਟ੍ਰਾਲੀਆਂ ਉੱਤੇ ਚਾਰ ਮਹੀਨਿਆਂ ਦਾ ਰਾਸ਼ਨ ਲੈ ਕੇ ਨਿਕਲਣ।

ਇਸ ਦੇ ਨਾਲ ਹੀ ਕਿਸਾਨਾਂ ਨੇ ਰਣਨੀਤੀ ਬਣਾਈ ਹੈ ਕਿ ਰਾਜਧਾਨੀ ਨਾਲ ਜੁੜਨ ਵਾਲੇ ਪੰਜ ਮੁੱਖ ਰਸਤਿਆਂ ਕੁੰਡਲੀ ਬਾਰਡਰ, ਜੈਪੁਰ-ਦਿੱਲੀ ਹਾਈਵੇਅ, ਆਗਰਾ-ਦਿੱਲੀ ਹਾਈਵੇ, ਰੋਹਤਕ-ਹਿਸਾਰ-ਦਿੱਲੀ ਹਾਈਵੇਅ ਤੇ ਬਰੇਲੀ-ਦਿੱਲੀ ਹਾਈਵੇਅ ਰਾਹੀਂ ਪੁੱਜਿਆ ਜਾਵੇਗਾ। ਕਿਸਾਨਾਂ ਨੇ ਇਹ ਵੀ ਕਿਹਾ ਹੈ ਕਿ ਜਿੱਥੇ ਕਿਤੇ ਵੀ ਰੋਕਣ ਦੀ ਕੋਸ਼ਿਸ਼ ਕੀਤੀ ਗਈ, ਉੱਥੇ ਹੀ ਪੱਕਾ ਮੋਰਚਾ ਲਾ ਦਿੱਤਾ ਜਾਵੇਗਾ। ਸਰਕਾਰਾਂ ਨੂੰ ਇਹੀ ਡਰ ਹੈ ਕਿ ਜੇਕਰ ਕਿਸਾਨਾਂ ਨੇ ਵੱਡੇ ਮਾਰਗਾਂ ਉੱਪਰ ਮੋਰਚੇ ਲਾ ਲਏ ਤਾਂ ਦਿੱਲੀ ਪੂਰੇ ਦੇਸ਼ ਨਾਲ ਕੱਟੀ ਜਾਵੇਗੀ।

ਮੀਟਿੰਗ ’ਚ ਆਲ ਇੰਡੀਆ ਕਿਸਾਨ ਸੰਘਰਸ਼ ਕੋਆਰਡੀਨੇਸ਼ਨ ਕਮੇਟੀ ਦੇ ਮੈਂਬਰ ਯੋਗੇਂਦਰ ਯਾਦਵ, ਬੀਐਸ ਰਾਜੇਵਾਲ ਤੇ ਗੁਰਨਾਮ ਸਿੰਘ ਚੜ੍ਹੂਨੀ ਦੀ ਅਗਵਾਈ ਹੇਠ ਕਿਸਾਨ ਫ਼ੋਰਮ ਤੇ ਆਲ ਇੰਡੀਆ ਕਿਸਾਨ ਮਹਾਸੰਘ ਦੇ ਆਗੂਆਂ ਨੇ ਭਾਗ ਲਿਆ। ਸੰਯੁਕਤ ਕਿਸਾਨ ਮੋਰਚਾ ਦੇ ਸੰਚਾਲਨ ਤੇ ਸੰਗਠਨਾਂ ਵਿਚਾਲੇ ਤਾਲਮੇਲ ਲਈ ਰਾਸ਼ਟਰੀ ਪੱਧਰ ਉੱਤੇ ਸੱਤ ਮੈਂਬਰੀ ਕਮੇਟੀ ਕਾਇਮ ਕੀਤੀ ਗਈ ਹੈ। ਕਮੇਟੀ ਦੇ ਮੈਂਬਰਾਂ ’ਚ ਬਲਬੀਰ ਸਿੰਘ ਰਾਜੇਵਾਲ, ਵੀਐਮ ਸਿੰਘ, ਰਾਜੂ ਸ਼ੈਟੀ (ਹੰਨਾਨ ਮੌਲਾ), ਸ਼ਿਵ ਕੁਮਾਰ ਕੱਕਾਜੀ, ਜਗਜੀਤ ਸਿੰਘ ਡੱਲੇਵਾਲ, ਗੁਰਨਾਮ ਸਿੰਘ ਚੜ੍ਹੂਨੀ ਤੇ ਯੋਗੇਂਦਰ ਯਾਦਵ ਸ਼ਾਮਲ ਹਨ।

ਯੋਗੇਂਦਰ ਯਾਦਵ ਨੇ ਕਿਹਾ ਕਿ ਦੇਸ਼ ਭਰ ਦੀਆਂ ਲਗਪਗ 500 ਕਿਸਾਨ ਜੱਥੇਬੰਦੀਆਂ ਦਿੱਲੀ ’ਚ ਸ਼ਾਂਤੀਪੂਰਨ ਧਰਨਾ ਪ੍ਰਦਰਸ਼ਲ ਲਈ ਰਵਾਨਾ ਹੋਣਗੇ। ਉੱਧਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਰੇੜਕਾ ਖ਼ਤਮ ਕਰਨ ਲਈ ਕੇਂਦਰ ਸਰਕਾਰ ਨੂੰ ਉਦਾਰਤਾ ਨਾਲ ਕੰਮ ਲੈਣਾ ਚਾਹੀਦਾ ਹੈ। ਮਾਲ ਗੱਡੀਆਂ ਚਲਾਉਣ ਦੀ ਮੰਗ ਨੂੰ ਯਾਤਰੀ ਰੇਲਾਂ ਨਾਲ ਜੋੜ ਕੇ ਨਾ ਵੇਖਿਆ ਜਾਵੇ। ਅੰਦੋਲਨ ਕਾਰਣ ਕਸ਼ਮੀਰ ’ਚ ਫ਼ੌਜ ਵੀ ਪ੍ਰਭਾਵਿਤ ਹੋ ਰਹੀ ਹੈ।

LEAVE A REPLY

Please enter your comment!
Please enter your name here