
ਜਲੰਧਰ 11 ਅਕਤੂਬਰ (ਸਾਰਾ ਯਹਾ/ਬਿਓਰੋ ਰਿਪੋਰਟ): ਕਰਜ਼ੇ ਤੋਂ ਪ੍ਰੇਸ਼ਾਨ ਪੰਜਾਬ ਪੁਲਿਸ ਦੇ ਏਐਸਆਈ ਨੇ ਆਪਣੀ ਸਰਵਿਸ ਰਿਵਾਲਵਰ ਨਾਲ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਜਲੰਧਰ ਪੁਲਿਸ ਲਾਈਨ ‘ਚ ਏਐਸਆਈ ਨੇ ਕੰਨਪੱਟੀ ਦੇ ਪਿਛਲੇ ਪਾਸੇ ਗੋਲੀ ਮਾਰੀ, ਜਿਸ ਨਾਲ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਹ ਵੀ ਦਾਅਵਾ ਕੀਤਾ ਜਾ ਰਿਹਾ ਹੈ ਕਿ ਪਿਸਤੌਲ ਦੀ ਸਫਾਈ ਦੌਰਾਨ ਚੱਲੀ ਗੋਲੀ ਨਾਲ ਮੌਤ ਹੋਈ ਹੈ।
ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਉਸ ਦੇ ਪਰਿਵਾਰ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ। ਮ੍ਰਿਤਕ ਦੀ ਪਛਾਣ 40 ਸਾਲਾ ਹੀਰਾ ਲਾਲ ਵਜੋਂ ਹੋਈ ਹੈ ਜੋ ਹੁਸ਼ਿਆਰਪੁਰ ਦਾ ਰਹਿਣ ਵਾਲਾ ਸੀ। ਏਐਸਆਈ ਦੀ ਡਿਊਟੀ ਕਿਸਾਨਾਂ ਦੇ ਧਰਨੇ ਵਾਲੀ ਥਾਂ ‘ਤੇ ਲੱਗੀ ਸੀ
