ਕਿਸਾਨਾਂ ਦੇ ਮੁੱਦੇ ‘ਤੇ ਅੰਨਾ ਹਜ਼ਾਰੇ ਨੇ ਦਿੱਤੀ ਚੇਤਾਵਨੀ, ਖੇਤੀਬਾੜੀ ਮੰਤਰੀ ਨੂੰ ਲਿਖੀ ਚਿੱਠੀ

0
37

ਨਵੀਂ ਦਿੱਲੀ 15,ਦਸੰਬਰ (ਸਾਰਾ ਯਹਾ /ਬਿਓਰੋ ਰਿਪੋਰਟ) : ਸਮਾਜ ਸੇਵੀ ਅੰਨਾ ਹਜ਼ਾਰੇ ਨੇ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੂੰ ਇੱਕ ਪੱਤਰ ਲਿਖਿਆ ਹੈ। ਇਸ ਵਿੱਚ ਐਮਐਸ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਲਾਗੂ ਕਰਨ ਸਮੇਤ ਕੇਂਦਰ ਦੀ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕਰਨ ਵਿੱਚ ਨਾਕਾਮਯਾਬੀ ਵਿਰੁੱਧ ਫਿਰ ਭੁੱਖ ਹੜਤਾਲ ’ਤੇ ਜਾਣ ਦੀ ਚੇਤਾਵਨੀ ਦਿੱਤੀ ਹੈ।

ਇਸ ਤੋਂ ਪਹਿਲਾਂ 8 ਦਸੰਬਰ ਨੂੰ ਅੰਨਾ ਹਜ਼ਾਰੇ ਕੇਂਦਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਸਮਰਥਨ ਵਿੱਚ ਇੱਕ ਦਿਨ ਦੀ ਭੁੱਖ ਹੜਤਾਲ ‘ਤੇ ਸੀ। ਇੰਨਾ ਹੀ ਨਹੀਂ ਉਨ੍ਹਾਂ ਚੇਤਾਵਨੀ ਵੀ ਦਿੱਤੀ ਕਿ ਜੇਕਰ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਗਈਆਂ ਤਾਂ ਉਹ ‘ਲੋਕ ਅੰਦੋਲਨ’ ਕਰਨਗੇ।

ਅੰਨਾ ਹਜ਼ਾਰੇ ਨੇ ਕਿਹਾ ਕਿ ਉਸ ਸਮੇਂ ਦੀ ਕਾਂਗਰਸ ਸਰਕਾਰ ‘ਲੋਕਪਾਲ ਅੰਦੋਲਨ’ ਦੌਰਾਨ ਹਿੱਲ ਗਈ ਸੀ। ਉਨ੍ਹਾਂ ਕਿਹਾ, “ਮੈਂ ਇਨ੍ਹਾਂ ਕਿਸਾਨਾਂ ਦੇ ਵਿਰੋਧ ਨੂੰ ਵੇਖ ਵੀ ਉਸ ਹੀ ਤਰਜ ‘ਤੇ ਦੇਖ ਰਿਹਾ ਹਾਂ। ਕਿਸਾਨਾਂ ਵਲੋਂ ਕੀਤੇ ਗਏ ਭਾਰਤ ਬੰਦ ਦੇ ਦਿਨ, ਮੈਂ ਆਪਣੇ ਪਿੰਡ ਰਾਲੇਗਣ-ਸਿੱਧੀ ‘ਚ ਇਕ ਦਿਨ ਦਾ ਵਰਤ ਰੱਖਿਆ ਅਤੇ ਮੇਰਾ ਕਿਸਾਨਾਂ ਦੀਆਂ ਮੰਗਾਂ ‘ਤੇ ਪੂਰਾ ਸਮਰਥਨ ਹੈ।”

LEAVE A REPLY

Please enter your comment!
Please enter your name here