ਕਿਸਾਨਾਂ ਨੂੰ ਅਜੇ ਨਹੀਂ ਮੋਦੀ ਸਰਕਾਰ ‘ਤੇ ਯਕੀਨ, ਮੀਟਿੰਗਾਂ ਦੇ ਨਾਲ ਹੀ ਚੱਲੇਗਾ ਅੰਦੋਲਨ

0
25

ਬਰਨਾਲਾ11 ਨਵੰਬਰ (ਸਾਰਾ ਯਹਾ /ਬਿਓਰੋ ਰਿਪੋਰਟ): ਕੇਂਦਰ ਦੇ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦਾ ਵਿਰੋਧ ਜਾਰੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਿਸਾਨ ਜਥੇਬੰਦੀਆਂ ਨੂੰ ਮਾਲ ਤੇ ਯਾਤਰੀ ਰੇਲ ਗੱਡੀਆਂ ਲਈ ਟਰੈਕ ਖਾਲੀ ਕਰਨ ਦੀ ਅਪੀਲ ਕਰ ਚੁੱਕੇ ਹਨ। ਕੈਪਟਨ ਕੇਂਦਰ ਨੂੰ ਭਰੋਸਾ ਦਵਾ ਰਹੇ ਹਨ ਕਿ ਪੰਜਾਬ ਵਿੱਚ ਰੇਲ ਟ੍ਰੈਕ ਖਾਲੀ ਹਨ ਤੇ ਰੇਲ ਸੇਵਾ ਚਾਲੂ ਕੀਤੀ ਜਾ ਸਕਦੀ ਹੈ ਪਰ ਬਰਨਾਲਾ ਵਿੱਚ 42ਵੇਂ ਦਿਨ ਕਿਸਾਨ ਧਰਨੇ ਤੇ ਡਟੇ ਹੋਏ ਹਨ। ਕਿਸਾਨ ਬਰਨਾਲਾ ਦੇ ਰੇਲਵੇ ਸਟੇਸ਼ਨ ਤੇ ਚੱਲ ਰਹੇ ਪੱਕੇ ਮੋਰਚੇ ਤੇ ਬੈਠੇ ਹੋਏ ਹਨ।

ਕੇਂਦਰ ਸਰਕਾਰ ਨੇ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਇੱਕ ਵਾਰ ਫੇਰ ਹੱਥ ਵਧਾਇਆ ਹੈ। ਇਸ ਤੋਂ ਪਹਿਲਾਂ ਵੀ ਕੇਂਦਰ ਦੀ ਮੋਦੀ ਸਰਕਾਰ ਕਿਸਾਨਾਂ ਨੂੰ ਮੀਟਿੰਗ ਲਈ ਬੁਲਾ ਚੁੱਕੀ ਹੈ ਪਰ ਉਹ ਸਿਰੇ ਨਹੀਂ ਚੜ੍ਹ ਸਕੀ ਸੀ। 13 ਨਵੰਬਰ ਨੂੰ ਕਿਸਾਨ ਮੀਟਿੰਗ ਲਈ ਦਿੱਲੀ ਜਾਣਗੇ। ਕਿਸਾਨ ਜਥੇਬੰਦੀਆਂ ਦਿੱਲੀ ਜਾਣ ਲਈ ਤਿਆਰ ਹਨ।

ਬਰਨਾਲਾ ‘ਚ ਕਿਸਾਨ ਜੱਥੇਬੰਦੀਆਂ ਨੇ ਕਿਹਾ ਕੇਂਦਰ ਦਾ ਰਵੱਈਆ ਅਜੇ ਵੀ ਕਿਸਾਨਾਂ ਦੇ ਪੱਖ ਵਿੱਚ ਨਹੀਂ। ਉਨ੍ਹਾਂ ਕਿਹਾ ਕਿਸਾਨਾਂ ਵੱਲੋਂ ਰੇਲ ਟ੍ਰੈਕ ਖਾਲੀ ਕਰਨ ਦੇ ਬਾਵਜੂਦ ਹਾਲੇ ਤੱਕ ਮਾਲ ਗੱਡੀਆਂ ਦੀ ਆਵਾਜਾਈ ਚਾਲੂ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਕੇਂਦਰ ਭਾਵੇਂ 13 ਤਰੀਖ ਦੀ ਮੀਟਿੰਗ ਵਿੱਚ ਵੀ ਕੋਈ ਹੱਲ ਨਾ ਕੱਢੇ ਪਰ ਕਿਸਾਨ ਆਪਣਾ ਅੰਦੋਲਨ ਇਨ੍ਹਾਂ ਵਿਵਾਦਪੂਰਨ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਜਾਰੀ ਰੱਖਣਗੇ।

ਕੇਂਦਰ ਵੱਲੋਂ ਭੇਜੇ ਗਏ ਇਸ ਸੱਦੇ ਪੱਤਰ ਵਿੱਚ ਕੇਂਦਰੀ ਰੇਲ ਮੰਤਰੀ ਤੇ ਕੇਂਦਰ ਖੇਤੀ ਮੰਤਰੀ ਦੇ ਸ਼ਾਮਲ ਹੋਣ ਦੀ ਜਾਣਕਾਰੀ ਹੈ। ਦਿੱਲੀ ਮੀਟਿੰਗ ਤੋਂ ਪਹਿਲਾਂ ਕਿਸਾਨਾਂ ਨੇ 12 ਨਵੰਬਰ ਨੂੰ ਆਪਣੀ ਮੀਟਿੰਗ ਰੱਖੀ ਹੈ ਜਿਸ ਵਿੱਚ ਦਿੱਲੀ ਮੀਟਿੰਗ ਬਾਰੇ ਫੈਸਲਾ ਕੀਤਾ ਜਾਏਗਾ। ਕਿਸਾਨ ਇਸ ਮੀਟਿੰਗ ਵਿੱਚ ਵਿਚਾਰ ਵਟਾਂਦਰਾ ਕਰਨਗੇ ਕੀ ਦਿੱਲੀ ਮੀਟਿੰਗ ਵਿੱਚ ਕਿਹੜੇ ਮੁੱਦੇ ਸਰਕਾਰ ਅੱਗੇ ਰੱਖਣੇ ਹਨ।

LEAVE A REPLY

Please enter your comment!
Please enter your name here