ਕਿਸਾਨਾਂ ਨੂੰ ਕੇਂਦਰ ਦੀਆਂ ਮਾਰੂ ਨੀਤੀਆਂ ਤੋਂ ਸੁਰੱਖਿਅਤ ਰੱਖਣ ਲਈ ਮੁੱਖ ਮੰਤਰੀ ਵੱਲੋਂ ਲਏ ਗਏ ਇਤਿਹਾਸਕ ਫੈਸਲੇ: ਬਿਕਰਮ ਸਿੰਘ ਮੋਫ਼ਰ

0
31

ਮਾਨਸਾ, 20 ਅਕਤੂਬਰ (ਸਾਰਾ ਯਹਾ / ਬਲਜੀਤ ਸ਼ਰਮਾ): ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਇੱਕ ਵਾਰ ਮੁੜ ਦੇਸ਼ ਦੇ ਅੰਨਦਾਤਾ ਕਿਸਾਨ ਨੂੰ ਕੇਂਦਰ ਦੀਆਂ ਕਿਸਾਨ ਮਾਰੂ ਨੀਤੀਆਂ ਤੋਂ ਸੁਰੱਖਿਅਤ ਰੱਖਣ ਲਈ ਲਏ ਗਏ ਇਤਿਹਾਸਕ ਫੈਸਲੇ ਨਾਲ ਸਮੂਹ ਪੰਜਾਬੀਆਂ ਦਾ ਸਿਰ ਮਾਣ ਨਾਲ ਉੱਚਾ ਹੋ ਗਿਆ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਪਰਿਸ਼ਦ ਦੇ ਚੇਅਰਮੈਨ ਸ਼੍ਰੀ ਬਿਕਰਮ ਮੋਫ਼ਰ ਨੇ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਪੰਜਾਬ ਦੀ ਕਿਸਾਨੀ ਨੂੰ ਬਚਾਉਣ ਲਈ ਜੋ ਅੱਜ ਵਿਧਾਨ ਸਭਾ ਸੈਸ਼ਨ ਦੌਰਾਨ ਇਤਿਹਾਸਕ ਫੈਸਲਾ ਲਿਆ ਗਿਆ ਹੈ ਉਸ ਤੋਂ ਇਹ ਸਾਬਤ ਹੋ ਗਿਆ ਹੈ ਕਿ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੀ ਮਿੱਟੀ ਨਾਲ ਜੁੜੇ ਹੋਏ ਵੱਡੇ ਕੱਦ ਵਾਲੇ ਆਗੂ ਹਨ ਜਿਨ੍ਹਾਂ ਵੱਲੋਂ ਸਮੇਂ-ਸਮੇਂ ’ਤੇ ਲਏ ਗਏ ਲੋਕ ਪੱਖੀ ਫੈਸਲਿਆਂ ਨਾਲ ਪੰਜਾਬ ਲਗਾਤਾਰ ਖੁਸ਼ਹਾਲੀ ਦੇ ਰਾਹ ਵੱਲ ਵਧਿਆ ਹੈ।  ਚੇਅਰਮੈਨ ਸ਼੍ਰੀ ਮੋਫ਼ਰ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਕਿਸਾਨਾਂ ਤੇ ਖੇਤੀਬਾੜੀ ਨੂੰ ਬਚਾਉਣ ਲਈ ਕੇਂਦਰ ਸਰਕਾਰ ਦੇ ਖੇਤੀ ਵਿਰੋਧੀ ਕਾਨੂੰਨਾਂ ਅਤੇ ਪ੍ਰਸਤਾਵਿਤ ਬਿਜਲੀ (ਸੋਧ) ਬਿੱਲ ਨੂੰ ਮੁੱਢੋਂ ਰੱਦ ਕਰਦੇ ਮਤੇ ਦਾ ਖਰੜਾ ਸਦਨ ਵਿੱਚ ਪੇਸ਼ ਕਰਕੇ ਕਿਸਾਨਾਂ ਤੇ ਬੇਜ਼ਮੀਨੇ ਕਾਮਿਆਂ ਦੇ ਹਿੱਤਾਂ ਲਈ ਅਹਿਮ ਕਾਰਜ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਸੈਸ਼ਨ ਵਿੱਚ ਪੇਸ਼ ਕੀਤੇ ਗਏ ਤਿੰਨੇ ਬਿੱਲ ਖ਼ਪਤਕਾਰਾਂ ਨੂੰ ਅਨਾਜ ਦੀ ਜਮ੍ਹਾਂ ਖੋਰੀ ਅਤੇ ਕਾਲਾ ਬਜ਼ਾਰੀ ਤੋਂ ਵੀ ਬਚਾਉਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਕਿਸਾਨਾਂ ਦੀ ਰਾਖੀ ਲਈ ‘ਕਿਸਾਨ ਵਪਾਰ ਅਤੇ ਵਣਜ ਦੀਆਂ ਵਿਸ਼ੇਸ਼ ਵਿਵਸਥਾਵਾਂ ਅਤੇ ਪੰਜਾਬ ਸੋਧ ਬਿੱਲ’, ‘ਜ਼ਰੂਰੀ ਚੀਜ਼ਾਂ ਦੀ ਵਿਸ਼ੇਸ਼ ਵਿਵਸਥਾ ਅਤੇ ਪੰਜਾਬ ਸੋਧ ਬਿੱਲ’ ਅਤੇ ‘ਮੁੱਲ ਐਸ਼ੋਰੈਂਸ ਅਤੇ ਫਾਰਮ ਸੇਵਾਵਾਂ ਬਿੱਲ 2020 ’ਤੇ ਕਿਸਾਨਾਂ ਦਾ ਸਮਝੌਤਾ’ ਬਿੱਲ ਪੇਸ਼ ਕੀਤੇ ਗਏ ਹਨ ਜਿਨ੍ਹਾਂ ਦੀ ਜ਼ੋਰਦਾਰ ਸ਼ਬਦਾਂ ਵਿੱਚ ਸ਼ਲਾਘਾ ਕਰਨੀ ਬਣਦੀ ਹੈ। 

NO COMMENTS