*ਕਿਸਾਨਾਂ ਨੂੰ ਖਰੀਦ ਕੀਤੀ ਫਸਲ ਦੀ ਹੁਣ ਤੱਕ 743.19 ਕਰੋੜ ਰੁਪਏ ਦੀ*

0
2

ਮਾਨਸਾ, 04 ਨਵੰਬਰ  (ਸਾਰਾ ਯਹਾਂ/ ਮੁੱਖ ਸੰਪਾਦਕ ) : ਜ਼ਿਲੇ ਦੀਆਂ ਮੰਡੀਆਂ ਵਿੱਚ ਬੀਤੀ ਸ਼ਾਮ ਤੱਕ 4,70,002 ਮੀਟਰਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ ਅਤੇ ਵੱਖ-ਵੱਖ ਸਰਕਾਰੀ ਖਰੀਦ ਏਜੰਸੀਆਂ ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ 4,34,986 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਨੇ ਦਿੱਤੀ।
ਉਨਾਂ ਦੱਸਿਆ ਕਿ ਖਰੀਦ ਕੀਤੀ ਗਈ ਫਸਲ ਵਿੱਚੋਂ ਪਨਗਰੇਨ ਵੱਲੋਂ 149955 ਮੀਟਰਕ ਟਨ, ਮਾਰਕਫੈਡ ਵੱਲੋਂ 121234, ਪਨਸਪ ਵੱਲੋਂ 103335, ਵੇਅਰਹਾਊਸ ਵੱਲੋਂ 59957, ਐਫ਼.ਸੀ.ਆਈ. ਵੱਲੋਂ 75 ਅਤੇ ਪ੍ਰਾਈਵੇਟ ਵਪਾਰੀਆਂ ਖਰੀਦ ਏਜੰਸੀਆਂ ਵੱਲੋਂ 430 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਿਸਾਨਾਂ ਨੂੰ ਖਰੀਦ ਕੀਤੀ ਫਸਲ ਦੀ ਹੁਣ ਤੱਕ 743.19 ਕਰੋੜ ਰੁਪਏ ਦੀ ਅਦਾਇਗੀ ਹੋ ਚੁੱਕੀ ਹੈ। ਉਨਾਂ ਦੱਸਿਆ ਕਿ ਪਨਗਰੇਨ ਵੱਲੋਂ ਖਰੀਦ ਕੀਤੀ ਜਿਣਸ ਦੀ 261.39 ਕਰੋੜ ਰੁਪਏ, ਮਾਰਕਫੈਡ ਵੱਲੋਂ 205.76, ਪਨਸਪ ਵੱਲੋਂ 172.48 ਅਤੇ ਵੇਅਰ ਹਾਊਸ ਵੱਲੋਂ 103.56 ਕਰੋੜ ਰੁਪਏ ਦੀ ਅਦਾਇਗੀ ਕੀਤੀ ਗਈ ਹੈ। ਉਨਾਂ ਕਿਸਾਨਾਂ ਨੂੰ ਪਰਾਲੀ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਦੀ ਅਪੀਲ ਕੀਤੀ ।

NO COMMENTS