*ਕਿਸਾਨਾਂ ਨੂੰ ਝੋਨੇ ਦੀ ਖਰੀਦ ਕੀਤੀ ਫਸਲ ਬਦਲੇ 1642 ਕਰੋੜ ਰੁਪਏ ਤੋਂ ਵਧੇਰੇ ਦੀ ਅਦਾਇਗੀ*

0
13

ਮਾਨਸਾ, 21 ਨਵੰਬਰ :(ਸਾਰਾ ਯਹਾਂ/ਮੁੱਖ ਸੰਪਾਦਕ):
ਕਿਸਾਨਾਂ ਵੱਲੋਂ ਆਪਣੀ ਮਿਹਨਤ ਨਾਲ ਤਿਆਰ ਕੀਤੀ ਗਈ ਫਸਲ ਦਾ ਇੱਕ-ਇੱਕ ਦਾਣਾ ਖਰੀਦ ਕਰਨ ਲਈ ਪੰਜਾਬ ਸਰਕਾਰ ਵਚਨਬੱਧ ਹੈ ਅਤੇ ਝੋਨੇ ਦੀ ਫਸਲ ਦੀ ਖਰੀਦੋ-ਫਰੋਖ਼ਤ ਦਾ ਕੰਮ ਜ਼ਿਲ੍ਹੇ ਦੀਆਂ 117 ਮੰਡੀਆਂ ਵਿੱਚ ਨਿਰਵਿਘਨ ਅਤੇ ਸੁਚੱਜੇ ਢੰਗ ਨਾਲ ਨੇਪਰੇ ਚੜ੍ਹ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਪਰਮਵੀਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਝੋਨੇ ਦੇ ਖਰੀਦ ਸੀਜ਼ਨ ਨੂੰ ਵਧੀਆ ਢੰਗ ਨਾਲ ਕਰਨ ਹਿੱਤ ਮੰਡੀਆਂ ਅੰਦਰ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਤਾਇਨਾਤੀ ਕੀਤੀ ਗਈ ਹੈ, ਤਾਂ ਜੋ ਖਰੀਦ ਦੌਰਾਨ ਕਿਸੇ ਵੀ ਕਿਸਮ ਦੀ ਕੋਈ ਸਮੱਸਿਆ ਦਰਪੇਸ਼ ਨਾ ਆ ਸਕੇ।
    ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਮੰਡੀਆਂ ਵਿੱਚ ਕਿਸਾਨਾਂ ਅਤੇ ਹੋਰ ਕਿਸੇ ਵਰਗ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਪੇਸ਼ ਨਾ ਆਵੇ ਇਸ ਲਈ ਮੰਡੀਆਂ ਵਿੱਚ ਪਹਿਲਾਂ ਤੋਂ ਹੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਸਨ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਬਿਜਲੀ, ਪਾਣੀ ਅਤੇ ਬੈਠਣ ਲਈ ਪੁਖ਼ਤਾ ਇੰਤਜਾਮ ਕੀਤੇ ਹੋਏ ਹਨ ਅਤੇ ਕਿਸਾਨਾਂ ਦੀ ਫਸਲ ਮੰਡੀਆਂ ਵਿੱਚ ਲਿਆਉਂਦਿਆਂ ਹੀ ਏਜ਼ਸੀਆਂ ਵੱਲੋਂ ਖਰੀਦ ਕੀਤੀ ਜਾ ਰਹੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 20 ਨਵੰਬਰ 2023 ਦੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 809686 ਮੀਟਰਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ ਅਤੇ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 766371.72 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਖਰੀਦ ਕੀਤੀ ਗਈ ਫਸਲ ਵਿੱਚੋਂ ਪਨਗਰੇਨ ਨੇ 280416.67, ਮਾਰਕਫੈਡ ਵੱਲੋਂ 192497, ਵੇਅਰ ਹਾਊਸ ਵੱਲੋਂ 102017.66 ਅਤੇ ਪਨਸਪ ਵੱਲੋਂ 191440.39 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ।

NO COMMENTS