*ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਪ੍ਰੇਰਿਤ ਕੀਤਾ ਜਾਵੇ-ਡਿਪਟੀ ਕਮਿਸ਼ਨਰ*

0
14

ਮਾਨਸਾ, 03 ਜੁਲਾਈ: (ਸਾਰਾ ਯਹਾਂ/ਮੁੱਖ ਸੰਪਾਦਕ )
ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ ਪਰਾਲੀ ਨੂੰ ਸਾੜਨ ਦੀ ਪ੍ਰਥਾ ਰੋਕਣ ਦੇ ਮੰਤਵ ਨਾਲ ਡਿਪਟੀ ਕਮਿਸ਼ਨਰ ਸ੍ਰੀ ਰਿਸ਼ੀਪਾਲ ਸਿੰਘ ਨੇ ਖੇਤੀਬਾੜੀ ਵਿਭਾਗ ਅਤੇ ਨਿਯੁਕਤ ਕੀਤੇ ਕਲਸਟਰ ਅਫ਼ਸਰਾਂ ਤੇ ਨੋਡਲ ਅਫ਼ਸਰਾਂ ਨਾਲ ਮੀਟਿੰਗ ਕੀਤੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਫਸਲੀ ਰਹਿੰਦ ਖੂੰਹਦ ਨੂੰ ਸਾੜਨ ਨਾਲ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ ਅਤੇ ਬਿਮਾਰੀਆਂ ਫੈਲਦੀਆਂ ਹਨ। ਉਨ੍ਹਾਂ ਕਿਹਾ ਕਿ ਰਹਿੰਦ ਖੂੰਹਦ ਨੂੰ ਅੱਗ ਲਾਉਣ ਨਾਲ ਕਈ ਵਾਰ ਹਾਦਸੇ ਵੀ ਹੁੰਦੇ ਹਨ ਅਤੇ ਕੀਮਤੀ ਜਾਨਾ ਵੀ ਚਲੀਆਂ ਜਾਂਦੀਆਂ ਹਨ। ਇਸ ਲਈ ਸਮੂਹ ਅਧਿਕਾਰੀ ਇਸ ਨੂੰ ਆਪਣੀ ਜਿੰਮੇਵਾਰੀ ਸਮਝਦੇ ਹੋਏ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਯੋਜਨਾਬੱਧ ਐਕਸ਼ਨ ਪਲਾਨ ਲੈ ਕੇ ਚੱਲਣ, ਜਿਸ ਦੇ ਸਕਾਰਤਮਕ ਨਤੀਜੇ ਸਾਹਮਣੇ ਆਉਣ। ਇਸ ਸਬੰਧੀ ਕਿਸੇ ਕਿਸਮ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।


ਮੀਟਿੰਗ ਦੌਰਾਨ ਉਨ੍ਹਾਂ ਸਮੂਹ ਕਲਸਟਰ ਅਫ਼ਸਰਾਂ ਤੇ ਨੋਡਲ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਉਹ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨਾ ਸਾੜਨ ਸਬੰਧੀ ਪ੍ਰੇਰਿਤ ਕਰਨ। ਉਨ੍ਹਾਂ ਕਿਹਾ ਕਿ ਪਿੰਡ ਪੱਧਰ ’ਤੇ ਉਪਲੱਬਧ ਸੁਪਰ ਸੀਡਰ, ਬੇਲਰ ਆਦਿ ਮਸ਼ੀਨਾ ਜੋ ਪਰਾਲੀ ਦੀ ਸਾਂਭ ਸੰਭਾਲ ਵਿਚ ਸਹਾਈ ਹੁੰਦੀਆਂ ਹਨ ਦੀ ਗਿਣਤੀ ਬਾਰੇ ਕਿਸਾਨਾਂ ਨੂੰ ਜਾਣੂ ਕਰਵਾਉਂਦਿਆਂ ਇੰਨ੍ਹਾਂ ਮਸ਼ੀਨਾਂ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਦੀ ਰਿਪੋਰਟ ਅਨੁਸਾਰ ਜਿਸ ਵੀ ਪਿੰਡ ਵਿਚ 50 ਫ਼ੀਸਦੀ ਤੋਂ ਵਧੇਰੇ ਪਰਾਲੀ ਸਾੜੀ ਗਈ ਹੈ ਉੱਥੇ ਸਬੰਧਤ ਐਸ.ਡੀ.ਐਮ. ਸਾਹਿਬਾਨ ਖ਼ੁਦ ਦੌਰਾ ਕਰਕੇ ਕਿਸਾਨਾਂ ਨੂੰ ਜਾਗਰੂਕ ਕਰਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸਾਨਾਂ ਨੂੰ ਪ੍ਰੇਰਿਤ ਕਰਨ ਦੇ ਨਾਲ ਨਾਲ ਪਰਾਲੀ ਦੀ ਸਾਂਭ ਸੰਭਾਲ ਲਈ ਖੇਤੀਬਾੜੀ ਵਿਭਾਗ ਵੱਲੋਂ ਸਬਸਿਡੀ ’ਤੇ ਦਿੱਤੀ ਜਾਂਦੀ ਮਸ਼ੀਨਰੀ ਆਦਿ ਬਾਰੇ ਵੀ ਜਾਣੂ ਕਰਵਾਇਆ ਜਾਵੇ ਤਾਂ ਜੋ ਉਹ ਇਸ ਕਾਰਜ ਵਿਚ ਵਿਭਾਗ ਵੱਲੋਂ ਮੁਹੱਈਆ ਕਰਵਾਈਆਂ ਜਾਂਦੀਆਂ ਸਹੂਲਤਾਂ ਦਾ ਲਾਹਾ ਲੈ ਸਕਣ।

NO COMMENTS