*ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਜਾਗਰੂਕ ਕੀਤਾ ਜਾਵੇ-ਡਿਪਟੀ ਕਮਿਸ਼ਨਰ ਮਾਨਸਾ*

0
14

ਮਾਨਸਾ, 26 ਮਈ (ਸਾਰਾ ਯਹਾਂ/ ਬੀਰਬਲ ਧਾਲੀਵਾਲ ): ਝੋਨੇ ਦੇ ਸੀਜ਼ਨ ਦੌਰਾਨ ਜ਼ਿਲੇ ਦੇ ਕਿਸਾਨਾਂ ਨੂੰ ਆਧੁਨਿਕ ਢੰਗ ਨਾਲ ਸਿੱਧੀ ਬਿਜਾਈ ਕਰਨ ਲਈ ਵੱਧ ਤੋਂ ਵੱਧ ਜਾਗਰੂਕ ਕਰਨਾ ਅਜੌਕੇ ਸਮੇਂ ਦੀ ਅਹਿਮ ਲੋੜ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਜਸਪ੍ਰੀਤ ਸਿੰਘ ਨੇ ਸਥਾਨਕ ਕਾਨਫਰੰਸ ਹਾਲ ਵਿਖੇ ਵੱਖ-ਵੱਖ ਵਿਭਾਗੀ ਅਧਿਕਾਰੀਆਂ ਨਾਲ ਸਾਂਝੀ ਕੀਤੀ।
ਸ੍ਰੀ ਜਸਪ੍ਰੀਤ ਸਿੰਘ ਨੇ ਕਿਹਾ ਕਿ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਵਾਤਾਵਰਨ ਖ਼ਰਾਬ ਹੁੰਦਾ ਹੈ ਅਤੇ ਬਿਮਾਰੀਆਂ ਫੈਲਦੀਆਂ ਹਨ। ਉਨਾਂ ਕਿਹਾ ਕਿ ਫਸਲਾਂ ਨੂੰ ਅੱਗ ਲਗਾਉਣ ਨਾਲ ਕਈ ਵਾਰ ਹਾਦਸੇ ਵੀ ਹੁੰਦੇ ਹਨ ਅਤੇ ਕਈ ਕੀਮਤੀ ਜਾਨਾਂ ਵੀ ਚਲੀਆਂ ਜਾਂਦੀਆਂ ਹਨ। ਉਨਾ ਸਮੂਹ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰ ਵੱਲੋਂ ਸਿੱਧੀ ਬਿਜਾਈ ’ਤੇ ਮੁਹੱਈਆ ਕਰਵਾਈ ਜਾ ਰਹੀ ਵਿੱਤੀ ਸਹਾਇਤਾ ਅਤੇ ਇਸਦੇ ਲਾਭ ਬਾਰੇ ਕਿਸਾਨਾਂ ਨੂੰ ਪੇ੍ਰਰਿਤ ਕੀਤਾ ਜਾਵੇ। ਉਨਾਂ ਕਿਹਾ ਕਿ ਇਸ ਨਾਲ ਜਿੱਥੇ ਪਾਣੀ ਦੀ ਬੱਚਤ ਹੁੰਦੀ ਹੈ, ਉਥੇ ਖ਼ਰਚਾ ਵੀ ਘੱਟ ਹੰੁਦਾ ਹੈ।
ਡਿਪਟੀ ਕਮਿਸ਼ਨਰ ਨੇ ਐਸ.ਡੀ.ਐਮਜ਼ ਨੂੰ ਹਦਾਇਤ ਕੀਤੀ ਕਿ ਪਰਾਲੀ ਨੂੰ ਸਾੜਨ ਸਬੰਧੀ ਰਿਪੋਰਟਾਂ ਅਤੇ ਮੋਨੀਟਰਿੰਗ ਕਰਨ ਲਈ ਨੋਡਲ ਅਫ਼ਸਰ ਅਤੇ ਕਲਸਟਰ ਅਫ਼ਸਰ ਨਿਯੁਕਤ ਕੀਤੇ ਜਾਣ। ਉਨਾਂ ਪਟਵਾਰੀਆਂ ਨੂੰ ਹਦਾਇਤ ਕੀਤੀ ਕਿ ਗਿਰਦਾਵਰੀ ਕਰਨ ਮੌਕੇ ਝੋਨਾ ਸਾੜਨ ਦੀਆਂ ਘਟਨਾਵਾਂ ਸਬੰਧੀ ਸਮੇਂ ਨਾਲ ਰਿਪੋਰਟ ਕਰਨਾ ਯਕੀਨੀ ਬਣਾਉਣ। ਉਨਾਂ ਕਿਸਾਨ ਭਰਾਵਾਂ ਨੂੰ ਵਾਤਾਵਰਣ ਨੰੂ ਗੰਧਲਾ ਹੋਣ ਤੋਂ ਬਚਾਉਣ ਲਈ ਸਹਿਯੋਗ ਕਰਨ ਦੀ ਅਪੀਲ ਕੀਤੀ।
ਉਨਾਂ ਖੇਤੀਬਾੜੀ ਵਿਭਾਗ ਨੂੰ ਹਦਾਇਤ ਕੀਤੀ ਕਿ ਪਰਾਲੀ ਨੂੰ ਸਾੜਨ ਤੋਂ ਬਚਾਅ ਲਈ ਮਸ਼ੀਨਰੀ ਦੀ ਵਰਤੋਂ, ਹੈਪੀਸੀਡਰ, ਸੁਪਰ ਸੀਡਰ, ਮਲਚਰ, ਜੀਰੋ ਡਰਿੱਲ, ਸਰੈਸ਼ਰ, ਬੇਲਰ ਅਤੇ ਰੋਟਾਵੇਟਰ ਦੀ ਵਰਤੋਂ ਕਰਨ ਲਈ ਕਿਸਾਨਾਂ ਨੂੰ ਜਾਣੂ ਕਰਵਾਇਆ ਜਾਵੇ ਤਾਂ ਜੋ ਪੈਡੀ ਸਟਰਾਅ ਅੱਗ ਲਗਾਉਣ ਦੇ ਯੋਗ ਹੀ ਨਾ ਰਹੇ ਅਤੇ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਅਤੇ ਹਾਦਸਿਆਂ ਤੋਂ ਬਚਿਆ ਜਾ ਸਕੇ। ਉਨਾਂ ਡਿਪਟੀ ਰਜਿਸਟਰਾਰ ਸਭਾਵਾਂ ਨੂੰ ਹਦਾਇਤ ਕੀਤੀ ਕਿ ਉਹ ਸੁਸਾਇਟੀਆਂ ਵਿੱਚ ਉਪਲੱਬਧ ਅਜਿਹੇ ਸੰਦਾਂ ਨੂੰ ਕਿਸਾਨਾਂ ਨੂੰ ਸਮੇਂ ਸਿਰ ਨਿਰਧਾਰਿਤ ਰੇਟਾਂ ’ਤੇ ਉਪਲੱਬਧ ਕਰਵਾਉਣ। ਉਨਾਂ ਸਬੰਧਿਤ ਵਿਭਾਗਾਂ ਨੂੰ ਕਿਹਾ ਕਿ ਪੰਚਾਇਤਾਂ ਨਾਲ ਤਾਲਮੇਲ ਕਰਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਪ੍ਰੇਰਿਤ ਕੀਤਾ ਜਾਵੇ।
ਸ਼੍ਰੀ ਜਸਪ੍ਰੀਤ ਸਿੰਘ ਨੇ ਕਿਹਾ ਕਿ ਪ੍ਰਦੂਸ਼ਨ ਕੰਟਰੋਲ ਬੋਰਡ ਰਿਮੋਟ ਸੈਂਸਿੰਗ ਰਾਹੀਂ ਅੱਗ ਲਾਉਣ ਦੀਆਂ ਘਟਨਾਵਾਂ ਸਬੰਧੀ ਰਿਪੋਰਟਾਂ ਭੇਜਣੀਆਂ ਯਕੀਨੀ ਬਣਾਈਆਂ ਜਾਣ। ਇਸ ਤੋਂ ਇਲਾਵਾ ਜ਼ਿਲਾ ਸਿੱਖਿਆ ਅਫ਼ਸਰ ਸਕੂਲਾਂ ਵਿੱਚ ਅਧਿਆਪਕਾਂ ਰਾਹੀਂ ਬੱਚਿਆਂ ਨੂੰ ਪ੍ਰੇਰਿਤ ਕਰਨਗੇ ਕਿ ਉਹ ਆਪਣੇ ਮਾਪਿਆਂ ਨੂੰ ਸੰਦੇਸ਼ ਦੇਣ ਕਿ ਪਰਾਲੀ ਨੂੰ ਅੱਗ ਲਗਾਉਣੀ ਜਿੱਥੇ ਮਨੁੱਖੀ ਜੀਵਨ ਲਈ ਖ਼ਤਰਾ ਹੈ, ਉਥੇ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘੱਟਦੀ ਹੈ। ਉਨਾਂ ਪਸ਼ੂ ਪਾਲਣ ਵਿਭਾਗ ਨੂੰ ਹਦਾਇਤ ਕੀਤੀ ਕਿ ਗਊਸ਼ਾਲਾਵਾਂ ਨਾਲ ਸੰਪਰਕ ਕਰਕੇ ਵੱਧ ਤੋਂ ਵੱਧ ਪਰਾਲੀ ਦਾ ਫਾਊਡਰ ਬਣਵਾਇਆ ਜਾਵੇ ਤਾਂ ਜੋ ਪਸ਼ੂਆਂ ਦੇ ਕੰਮ ਆ ਸਕੇ।

NO COMMENTS