*ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਪਿੰਡ-ਪਿੰਡ ਜਾ ਕੇ ਕੀਤਾ ਜਾਵੇ ਜਾਗਰੂਕ-ਐਸ.ਡੀ.ਐਮ.*

0
17

ਸਰਦੂਲਗੜ੍ਹ/ਮਾਨਸਾ, 04 ਨਵੰਬਰ :(ਸਾਰਾ ਯਹਾਂ/ਮੁੱਖ ਸੰਪਾਦਕ)
ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹੇ ਅੰਦਰ ਪਰਾਲੀ ਸਾੜਨ ਤੋਂ ਰੋਕਣ ਲਈ ਕਿਸਾਨਾਂ ਨੂੰ ਲਗਾਤਾਰ ਪ੍ਰੇਰਿਤ ਕੀਤਾ ਜਾ ਰਿਹਾ ਹੈ ਅਤੇ ਪਰਾਲੀ ਦੇ ਯੋਗ ਪ੍ਰੰਬਧਨ ਸਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ।
ਇਸੇ ਲੜੀ ਤਹਿਤ ਐਸ.ਡੀ.ਐਮ. ਸਰਦੂਲਗੜ੍ਹ ਸ਼੍ਰੀ ਨਿਤੇਸ਼ ਕੁਮਾਰ ਜੈਨ ਨੇ ਸਬ-ਡਵੀਜ਼ਨ ਪੱਧਰ ’ਤੇ ਗਠਿਤ ਕਮੇਟੀ ਦੀ ਮੀਟਿੰਗ ਕਰਦਿਆਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ ਸਾੜਨ ਨਾਲ ਹੋਣ ਵਾਲੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਤਾਂ ਜੋ ਉਹ ਪਰਾਲੀ ਜਾਂ ਫਸਲਾਂ ਦੀ ਰਹਿੰਦ-ਖੂਹੰਦ ਨੂੰ ਅੱਗ ਨਾ ਲਗਾ ਕੇ ਵਾਤਾਵਰਣ ਨੂੰ ਸਾਫ਼-ਸੁਥਰਾ ਰੱਖਣ ਵਿੱਚ ਸਹਿਯੋਗ ਕਰਨ।
ਸ੍ਰੀ ਨਿਤੇਸ਼ ਕੁਮਾਰ ਜੈਨ ਨੇ ਕਿਹਾ ਕਿ ਅਧਿਕਾਰੀ ਇਹ ਯਕੀਨੀ ਬਣਾਉਣ ਕਿ ਕੋਈ ਵੀ ਕਿਸਾਨ ਫਸਲ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਵੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਪ੍ਰੇਰਿਤ ਕੀਤਾ ਜਾਵੇ ਕਿ ਉਹ ਖੇਤੀਬਾੜੀ ਵਿਭਾਗ ਵੱਲੋਂ ਮੁਹੱਈਆ ਕਰਵਾਈ ਗਈ ਖੇਤੀ ਮਸ਼ੀਨਰੀ ਦੀ ਵੱਧ ਤੋਂ ਵੱਧ ਵਰਤੋਂ ਕਰਕੇ ਫਸਲਾਂ ਦੀ ਰਹਿੰਦ-ਖੂਹੰਦ ਦਾ ਯੋਗ ਪ੍ਰਬੰਧਨ ਕਰਨ।
ਐਸ.ਡੀ.ਐਮ. ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਕਿਸਾਨ ਨੂੰ ਪਰਾਲੀ ਪ੍ਰਬਧਨ ਸਬੰਧੀ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ, ਤਾਂ ਉਹ ਨੇੜ ਦੇ ਖੇਤੀਬਾੜੀ ਵਿਭਾਗ ਦੇ ਦਫ਼ਤਰ ਜਾਂ ਐੱਸ.ਡੀ.ਐੱਮ. ਦਫ਼ਤਰ ਵਿਖੇ ਸੰਪਰਕ ਕਰ ਸਕਦੇ ਹਨ।

NO COMMENTS