*ਕਿਸਾਨਾਂ ਨੂੰ ਫਸਲ ਬਦਲੇ ਕਰੀਬ 160 ਕਰੋੜ ਦੀ ਕੀਤੀ ਅਦਾਇਗੀ— ਡਿਪਟੀ ਕਮਿਸ਼ਨਰ ਕੁਲਵੰਤ ਸਿੰਘ*

0
9

ਮਾਨਸਾ, 27 ਅਕਤੂਬਰ : (ਸਾਰਾ ਯਹਾਂ/ਮੁੱਖ ਸੰਪਾਦਕ)
ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਦੱਸਿਆ ਕਿ ਮਾਨਸਾ ਜਿ਼ਲ੍ਹੇ ਅੰਦਰ ਝੋਨੇ ਦੀ ਖਰੀਦ ਦਾ ਕੰਮ ਨਿਰਵਿਘਨ ਚੱਲ ਰਿਹਾ ਹੈ ਅਤੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਲਿਫ਼ਟਿੰਗ ਦੇ ਕੰਮ ਵਿੱਚ ਹੋਰ ਤੇਜ਼ੀ ਲਿਆਉਣ, ਤਾਂ ਜੋ ਕਿਸਾਨਾਂ ਨੂੰ ਜਿ਼ਲ੍ਹੇ ਦੀਆਂ ਮੰਡੀਆਂ ਵਿੱਚ ਕਿਸੇ ਵੀ ਕਿਸਮ ਦੀ ਦਿੱਕਤ ਪੇਸ਼ ਨਾ ਆਵੇ।  
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬੀਤੀ ਸ਼ਾਮ ਤੱਕ ਜਿ਼ਲ੍ਹੇ ਦੀਆਂ ਮੰਡੀਆਂ ਵਿੱਚ 1 ਲੱਖ 54 ਹਜ਼ਾਰ 720 ਮੀਟਰਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ ਅਤੇ ਵੱਖ—ਵੱਖ ਖਰੀਦ ਏਜੰਸੀਆਂ ਵੱਲੋਂ 1 ਲੱਖ 8 ਹਜ਼ਾਰ 349 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ।ਉਨ੍ਹਾਂ ਦੱਸਿਆ ਕਿ ਖਰੀਦ ਕੀਤੀ ਗਈ ਫਸਲ ਵਿੱਚੋਂ 63 ਹਜ਼ਾਰ 960 ਮੀਟਰਕ ਟਨ ਝੋਨੇ ਦੀ ਲਿਫਟਿੰਗ ਕੀਤੀ ਜਾ ਚੱੁਕੀ ਹੈ ਅਤੇ ਕਿਸਾਨਾਂ ਨੂੰ ਉਨ੍ਹਾਂ ਦੀ ਫਸਲ ਦੇ ਬਦਲੇ ਕਰੀਬ 160 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ।
ਉਨ੍ਹਾਂ ਦੱਸਿਆ ਕਿ ਖਰੀਦੀ ਗਈ 1 ਲੱਖ 8 ਹਜ਼ਾਰ 349 ਮੀਟਰਕ ਟਨ ਫਸਲ ਵਿੱਚੋਂ ਪਨਗਰੇਨ ਨੇ 35 ਹਜ਼ਾਰ 927 ਮੀਟਰਕ ਟਨ, ਮਾਰਕਫੈਡ ਵੱਲੋਂ 37 ਹਜ਼ਾਰ 344, ਪਨਸਪ ਵੱਲੋਂ 24229 ਮੀਟਰਕ ਟਨ ਅਤੇ ਪੰਜਾਬ ਵੇਅਰਹਾਊਸ ਵੱਲੋਂ 10 ਹਜ਼ਾਰ 849 ਮੀਟਰ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਫਸਲਾਂ ਦੀ ਰਹਿੰਦ—ਖੂੰਹਦ ਨੂੰ ਅੱਗ ਨਾ ਲਗਾਉਣ ਕਿਉਂਕਿ ਅਜਿਹਾ ਕਰਨ ਨਾਲ ਜਿੱਥੇ ਵਾਤਾਵਰਣ ਪ੍ਰਦੂਸਿ਼ਤ ਹੁੰਦਾ ਹੈ, ਉਥੇ ਹੀ ਜ਼ਮੀਨ ਦੀ ਉਪਜਾਊ ਸ਼ਕਤੀ ਘੱਟਦੀ ਹੈ।ਇਸ ਲਈ ਝੋਨੇ ਦੀ ਕਟਾਈ ਕਰਨ ਉਪਰੰਤ ਪਰਾਲੀ ਜਾਂ ਰਹਿੰਦ—ਖੂੰਹਦ ਨੂੰ ਅੱਗ ਲਗਾਉਣ ਦੀ ਬਜਾਇ ਆਧੁਨਿਕ ਤਕਨੀਕਾਂ ਜਾਂ ਖੇਤੀ ਸੰਦਾਂ ਨਾਲ ਇਸਦਾ ਯੋਗ ਪ੍ਰਬੰਧਨ ਕਰਨ ਅਤੇ ਵਾਤਾਵਰਨ ਨੂੰ ਸਾਫ਼—ਸੁਥਰਾ ਰੱਖਣ ਵਿੱਚ ਆਪਣਾ ਯੋਗਦਾਨ ਪਾਉਣ।

NO COMMENTS