*ਕਿਸਾਨਾਂ ਨੂੰ ਹਾੜੀ ਸੀਜ਼ਨ ਦੌਰਾਨ ਡੀ.ਏ.ਪੀ. ਦੀ ਕੋਈ ਕਿੱਲਤ ਨਹੀਂ ਆਉਣ ਦਿੱਤੀ ਜਾਵੇਗੀ-ਡਿਪਟੀ ਕਮਿਸ਼ਨਰ*

0
5

ਮਾਨਸਾ, 17 ਅਕਤੂਬਰ (ਸਾਰਾ ਯਹਾਂ/ ਜੋਨੀ ਜਿੰਦਲ ) : ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਨੇ ਦੱਸਿਆ ਕਿ ਹਾੜ੍ਹੀ ਦੇ ਸੀਜ਼ਨ ਦੋਰਾਨ ਫ਼ਸਲਾਂ ਦੀ ਬਿਜਾਈ ਲਈ ਲੋੜੀਦੀਆਂ ਖਾਦਾਂ ਅਤੇ ਡੀ.ਏ.ਪੀ. ਦੀ ਕੋਈ ਕਿੱਲਤ ਨਹੀਂ ਰਹੇਗੀ ਅਤੇ ਹਾੜ੍ਹੀ ਦੀ ਬਿਜਾਈ ਦੌਰਾਨ ਕਿਸਾਨਾਂ ਨੂੰ ਪਾਰਦਰਸ਼ੀ ਢੰਗ ਨਾਲ ਨਿਰਵਿਘਨ ਸਪਲਾਈ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਖਾਦਾਂ ਦੀ ਨਿਰੰਤਰ ਸਪਲਾਈ ਲਈ ਪੰਜਾਬ ਸਰਕਾਰ ਵੱਲੋਂ ਵਿਸੇਸ਼ ਉਪਰਾਲੇ ਕੀਤੇ ਜਾ ਰਹੇ ਹਨ।
ਉਨ੍ਹਾਂ ਦੱਸਿਆ ਕਿ ਹਾੜੀ 2022-23 ਦੀਆਂ ਫਸਲਾਂ ਲਈ ਜ਼ਿਲ੍ਹਾ ਮਾਨਸਾ ਦੇ ਕਿਸਾਨਾਂ ਨੂੰ 55000 ਮੀਟਰਕ ਟਨ ਯੂਰੀਆ ਅਤੇ 25000 ਮੀਟਰਕ ਟਨ ਡੀ.ਏ.ਪੀ. ਖਾਦ ਦੀ ਜਰੂਰਤ ਹੋਵੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਬਿਨ੍ਹਾਂ ਕਿਸੇ ਦਿੱਕਤ ਇਹ ਖਾਦਾਂ ਮੁਹੱਈਆ ਕਰਵਾਉਣ ਲਈ ਖੇਤੀਬਾੜੀ ਵਿਭਾਗ ਮਾਨਸਾ ਵੱਲੋਂ ਸਹਿਕਾਰਤਾ ਵਿਭਾਗ ਨਾਲ ਤਾਲਮੇਲ ਰੱਖਿਆ ਜਾ ਰਿਹਾ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾ ਕੇ ਆਧੁਨਿਕ ਤਕਨੀਕ ਨਾਲ ਹਾੜ੍ਹੀ ਸੀਜ਼ਨ ਦੌਰਾਨ ਬਿਜਾਈ ਕੀਤੀ ਜਾਵੇ, ਤਾਂ ਜੋ ਧਰਤੀ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਹੋਵੇ ਅਤੇ ਫਸਲਾਂ ਦਾ ਝਾੜ ਵੀ ਚੰਗਾ ਮਿਲੇ।
ਮੁੱਖ ਖੇਤੀਬਾੜੀ ਅਫ਼ਸਰ ਡਾ. ਸਤਪਾਲ ਸਿੰਘ ਨੇ ਦੱਸਿਆ ਕਿ ਕਈ ਵਾਰ ਖਾਦ ਵਿਕਰੇਤਾਵਾਂ ਵੱਲੋਂ ਖਾਦਾਂ ਨਾਲ ਬੇਲੋੜੀ ਖੇਤ ਸਮੱਗਰੀ ਕਿਸਾਨਾਂ ਨੂੰ ਨਾਲ ਲਗਾਕੇ ਦੇ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਜੇਕਰ ਕੋਈ ਵੀ ਖਾਦ ਵਿਕਰੇਤਾ ਅਜਿਹਾ ਕਰਦਾ ਪਾਇਆ ਜਾਂਦਾ ਹੈ ਤਾਂ ਤੁਰੰਤ ਖੇਤੀਬਾੜੀ ਵਿਭਾਗ ਦੇ ਧਿਆਨ ਵਿੱਚ ਲਿਆਂਦਾ ਜਾਵੇ।
ਤਸਵੀਰ:
ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਜਾਣਕਾਰੀ ਦਿੰਦੇ ਹੋਏ।

NO COMMENTS