
ਮਾਨਸਾ, 16 ਨਵੰਬਰ :(ਸਾਰਾ ਯਹਾਂ/ਮੁੱਖ ਸੰਪਾਦਕ)
ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਕਿਸਾਨਾਂ ਵੱਲੋਂ ਮੰਡੀਆਂ ਵਿੱਚ ਲਿਆਂਦੀ ਫਸਲ ਦੀ ਖਰੀਦ ਦਾ ਕੰਮ ਬਹੁਤ ਹੀ ਸੁਚੱਜੇ ਅਤੇ ਨਿਰਵਿਘਨ ਢੰਗ ਨਾਲ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਖਰੀਦੀ ਫਸਲ ਬਦਲੇ ਕਿਸਾਨਾਂ ਨੂੰ ਬੀਤੀ ਸ਼ਾਮ ਤੱਕ 1324.48 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।
ਉਨ੍ਹਾਂ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 6 ਲੱਖ 46 ਹਜ਼ਾਰ 635 ਮੀਟਰਿਕ ਟਨ ਤੋਂ ਵੱਧ ਝੋਨੇ ਦੀ ਆਮਦ ਹੋਈ ਹੈ ਅਤੇ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 5 ਲੱਖ 97 ਹਜ਼ਾਰ 586 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨਾਂ ਦੱਸਿਆ ਕਿ ਖਰੀਦ ਕੀਤੇ ਝੋਨੇ ਦੀ ਨਿਰਧਾਰਿਤ ਸਮੇਂ ਅੰਦਰ ਲਿਫ਼ਟਿੰਗ ਵੀ ਯਕੀਨੀ ਬਣਾਈ ਜਾ ਰਹੀ ਹੈ ਜਿਸ ਤਹਿਤ ਮੰਡੀਆਂ ਵਿੱਚੋਂ 5 ਲੱਖ 41 ਹਜ਼ਾਰ 342 ਮੀਟਰਕ ਟਨ ਝੋਨੇ ਦੀ ਲਿਫ਼ਟਿੰਗ ਕੀਤੀ ਜਾ ਚੁੱਕੀ ਹੈ।
ਉਨ੍ਹਾਂ ਦੱਸਿਆ ਕਿ ਬੀਤੀ ਸ਼ਾਮ ਤੱਕ ਖਰੀਦ ਕੀਤੀ ਗਈ ਫਸਲ ਵਿੱਚੋਂ ਪਨਗਰੇਨ ਵੱਲੋਂ 2 ਲੱਖ 836 ਮੀਟਰਕ ਟਨ, ਮਾਰਕਫੈਡ ਵੱਲੋਂ 01 ਲੱਖ 73 ਹਜ਼ਾਰ 486 ਮੀਟਰਕ ਟਨ, ਪਨਸਪ ਵੱਲੋਂ 1 ਲੱਖ 50 ਹਜ਼ਾਰ 16 ਅਤੇ ਪੰਜਾਬ ਸਟੇਟ ਵੇਅਰ ਕਾਰਪੋਰੇਸ਼ਨ ਵੱਲੋਂ 73 ਹਜ਼ਾਰ 250 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ।
ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਵਾਤਾਵਰਣ ਨੂੰ ਸਾਫ਼-ਸੁਥਰਾ ਰੱਖਣ ਅਤੇ ਮਨੁੱਖਾਂ ਤੇ ਜੀਵ ਜੰਤੂਆਂ ਦੀ ਸਿਹਤ ਦਾ ਧਿਆਨ ਰੱਖਦੇ ਹੋਏ ਉਹ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ। ਕਿਉਂਕਿ ਅਜਿਹਾ ਕਰਨ ਨਾਲ ਜਿੱਥੇ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ, ਉਥੇ ਹੀ ਜ਼ਮੀਨ ਦੀ ਉਪਜਾਊ ਸ਼ਕਤੀ ਘੱਟਦੀ ਹੈ।
