*ਕਿਸਾਨਾਂ ਨੇ ਅੰਮਿਤਸਰ-ਦਿੱਲੀ ਰੇਲ ਟ੍ਰੈਕ ਨੂੰ ਕੀਤਾ ਪੱਕਾ ਜਾਮ, ਪੰਜਾਬ ਸਰਕਾਰ ਸਾਹਮਣੇ ਰੱਖੀਆਂ ਮੰਗਾਂ*

0
36

ਅੰਮ੍ਰਿਤਸਰ 20,ਦਸੰਬਰ (ਸਾਰਾ ਯਹਾਂ/ਬਿਊਰੋ ਨਿਊਜ਼): ਕਿਸਾਨਾਂ-ਮਜ਼ਦੂਰਾਂ ਦਾ ਸਮੁੱਚਾ ਕਰਜ਼ਾ ਖਤਮ ਕਰਨ ਸਮੇਤ ਪੰਜਾਬ ਸਰਕਾਰ ਨਾਲ ਸਬੰਧਤ ਹੋਰ ਮੰਗਾਂ ਨੂੰ ਲੈ ਕੇ ਅੱਜ ਹਜ਼ਾਰਾਂ ਕਿਸਾਨਾਂ ਮਜਦੂਰਾਂ ਤੇ ਬੀਬੀਆਂ ਵੱਲੋਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਦੇਵੀਦਾਸਪੁਰ ਵਿਖੇ ਅੰਮਿਤਸਰ-ਦਿੱਲੀ ਰੇਲ ਟਰੈਕ ਮੁਕੰਮਲ ਤੌਰ ਤੇ ਜਾਮ ਕਰਕੇ ਪੱਕਾ ਮੋਰਚਾ ਸ਼ੁਰੂ ਕਰ ਦਿੱਤਾ ਜੋ ਅਗਲੇ ਐਲਾਨ ਤੱਕ ਜਾਰੀ ਰਹੇਗਾ। ਅੱਜ ਦੇ ਪੱਕੇ ਮੋਰਚੇ ਵਿੱਚ ਕਿਸਾਨ-ਮਜ਼ਦੂਰ ਆਪਣੇ ਨਾਲ ਰਸਦ ਪਾਣੀ ਤੇ ਬਿਸਤਰੇ ਲੈ ਕੇ ਪੁੱਜੇ ਹੋਏ ਸਨ।

ਇਸ ਮੌਕੇ ਵਿਸ਼ਾਲ ਇਕੱਠ ਨੂੰ ਸੰਬੋਧਨ ਹੁੰਦਿਆਂ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂੰ, ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ, ਹਰਪ੍ਰੀਤ ਸਿੰਘ ਸਿੱਧਵਾਂ, ਗੁਰਬਚਨ ਸਿੰਘ ਚੱਬਾ, ਸਤਨਾਮ ਸਿੰਘ ਮਾਨੋਚਾਹਲ ਨੇ ਕਿਹਾ ਕਿ ਜਥੇਬੰਦੀ ਦੇ ਸੂਬਾ ਆਗੂਆਂ ਨਾਲ ਪੰਜਾਬ ਦੇ ਉੱਪ ਮੁੱਖ ਮੰਤਰੀ ਵੱਲੋਂ 29 ਸਤੰਬਰ ਨੂੰ ਅੰਦੋਲਨ ਦੌਰਾਨ ਹੋਈ ਮੀਟਿੰਗ ਵਿੱਚ ਸਾਰੇ ਮਸਲੇ ਹੱਲ ਦਾ ਭਰੋਸਾ ਦਿੱਤਾ ਗਿਆ ਸੀ। ਇਸ ਤੋਂ ਸਰਕਾਰ ਦੇ ਸਾਫ ਮੁੱਕਰਣ ਕਰਕੇ ਅੱਜ ਤੋਂ ਰੇਲਾਂ ਦਾ ਚੱਕਾ ਜਾਮ ਕੀਤਾ ਗਿਆ ਹੈ। ਇਸ ਦੀ ਜਿੰਮੇਵਾਰ ਪੰਜਾਬ ਦੀ ਚੰਨੀ ਸਰਕਾਰ ਹੈ।

ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਗੱਲ ਨਾਂ ਸੁਣੀ ਤਾਂ ਜਥੇਬੰਦੀ ਵੱਲੋਂ 22 ਦਸੰਬਰ ਨੂੰ ਤਿੰਨ ਹੋਰ ਥਾਵਾਂ ਤੇ ਮੋਰਚੇ ਸ਼ੁਰੂ ਕਰ ਦਿੱਤੇ ਜਾਣਗੇ। ਕਿਸਾਨ ਆਗੂਆਂ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ-ਮਜਦੂਰਾਂ ਦਾ ਸਮੁੱਚਾ ਕਰਜ਼ਾ ਖਤਮ ਕਰਨ ਸਮੇਤ ਆਪਣੇ ਚੋਣ ਵਾਅਦਿਆਂ ਤੋਂ ਪੂਰੀ ਤਰ੍ਹਾਂ ਮੁੱਕਰ ਚੁੱਕੀ ਹੈ। ਕਿਸਾਨਾਂ ਦੀਆਂ ਫਸਲਾਂ ਦੇ ਭਾਅ ਪਿਛਲੇ 50 ਸਾਲ ਤੋਂ 80% ਵਧੇ ਹਨ ਜਦਕਿ ਲਾਗਤ ਖਰਚੇ 300 ਗੁਣਾ ਵੱਧ ਗਏ ਹਨ। ਕਿਸਾਨੀ ਕਿੱਤਾ ਘਾਟੇਵੰਦਾ ਹੋਣ ਕਰਕੇ ਕਿਸਾਨ ਕਰਜ਼ਾਈ ਹੋ ਰਹੇ ਹਨ ਤੇ ਖੇਤਾਂ ਵਿੱਚ ਖ਼ੁਦਕੁਸ਼ੀਆਂ ਦੀ ਫ਼ਸਲ ਉੱਗ ਰਹੀ ਹੈ।

ਅੰਮ੍ਰਿਤਸਰ: ਕਿਸਾਨਾਂ-ਮਜ਼ਦੂਰਾਂ ਦਾ ਸਮੁੱਚਾ ਕਰਜ਼ਾ ਖਤਮ ਕਰਨ ਸਮੇਤ ਪੰਜਾਬ ਸਰਕਾਰ ਨਾਲ ਸਬੰਧਤ ਹੋਰ ਮੰਗਾਂ ਨੂੰ ਲੈ ਕੇ ਅੱਜ ਹਜ਼ਾਰਾਂ ਕਿਸਾਨਾਂ ਮਜਦੂਰਾਂ ਤੇ ਬੀਬੀਆਂ ਵੱਲੋਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਦੇਵੀਦਾਸਪੁਰ ਵਿਖੇ ਅੰਮਿਤਸਰ-ਦਿੱਲੀ ਰੇਲ ਟਰੈਕ ਮੁਕੰਮਲ ਤੌਰ ਤੇ ਜਾਮ ਕਰਕੇ ਪੱਕਾ ਮੋਰਚਾ ਸ਼ੁਰੂ ਕਰ ਦਿੱਤਾ ਜੋ ਅਗਲੇ ਐਲਾਨ ਤੱਕ ਜਾਰੀ ਰਹੇਗਾ। ਅੱਜ ਦੇ ਪੱਕੇ ਮੋਰਚੇ ਵਿੱਚ ਕਿਸਾਨ-ਮਜ਼ਦੂਰ ਆਪਣੇ ਨਾਲ ਰਸਦ ਪਾਣੀ ਤੇ ਬਿਸਤਰੇ ਲੈ ਕੇ ਪੁੱਜੇ ਹੋਏ ਸਨ।

NO COMMENTS