
ਚੰਡੀਗੜ੍ਹ 12 ਅਕਤੂਬਰ (ਸਾਰਾ ਯਹਾ/ਬਿਓਰੋ ਰਿਪੋਰਟ): ਪੰਜਾਬ ਕਿਸਾਨ ਮ਼ਜ਼ਦੂਰ ਸੰਘਰਸ਼ ਕਮੇਟੀ ਨੇ ਕੇਂਦਰ ਸਰਕਾਰ ਦਾ ਦੂਜਾ ਸੱਦਾ ਵੀ ਠੁਕਰਾ ਦਿੱਤਾ ਹੈ। ਖੇਤੀ ਮੰਤਰਾਲੇ ਨੇ 14 ਅਕਤੂਬਰ ਨੂੰ ਗੱਲਬਾਤ ਲਈ ਦਿੱਲੀ ਆਉਣ ਦਾ ਨਿਓਤਾ ਦਿੱਤਾ ਸੀ। ਪੰਜਾਬ ਦੇ ਕਿਸਾਨ ਪਹਿਲਾਂ ਵੀ ਕੇਂਦਰੀ ਖੇਤੀਬਾੜੀ ਸਕੱਤਰ ਸੰਜੇ ਅਗਰਵਾਲ ਨਾਲ ਮੀਟਿੰਗ ਕਰਨ ਲਈ ਮਨ੍ਹਾ ਕਰ ਦਿੱਤਾ ਸੀ।
ਇਸ ਤੋਂ ਪਹਿਲਾਂ ਵੀ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਗੱਲਬਾਤ ਲਈ ਸੱਦਾ ਦਿੱਤਾ ਗਿਆ ਸੀ ਪਰ ਕਿਸਾਨਾਂ ਵੱਲੋਂ ਇਹ ਸੱਦਾ ਠੁਕਰਾ ਦਿੱਤਾ ਗਿਆ ਸੀ।
