*ਕਿਸਾਨਾਂ ਨੇ ਕੱਢਵਾਈਆਂ ਰੇਲ ਮਹਿਕਮੇ ਦੀਆਂ ਚੀਕਾਂ, 925 ਟ੍ਰੇਨਾਂ ਪ੍ਰਭਾਵਿਤ*

0
43

23 ਅਪ੍ਰੈਲ (ਸਾਰਾ ਯਹਾਂ/ਬਿਊਰੋ ਨਿਊਜ਼) ਕਿਸਾਨਾਂ ਦੇ ਰੇਲ ਰੋਕੋ ਅੰਦੋਲਨ ਦਾ ਅੱਜ ਸੱਤਵਾਂ ਦਿਨ ਹੈ। ਇਸ ਕਾਰਨ 925 ਟ੍ਰੇਨਾਂ ਪ੍ਰਭਾਵਿਤ ਹੋਈਆਂ ਹਨ। ਇਨ੍ਹਾਂ ਵਿੱਚ 186 ਮੇਲ ਐਕਸਪ੍ਰੈਸ ਤੇ 231 ਪੈਸੰਜਰ ਟ੍ਰੇਨਾਂ ਸ਼ਾਮਲ ਹਨ।ਕਿਸਾਨਾਂ ਦੇ ਰੇਲ ਰੋਕੋ ਅੰਦੋਲਨ ਦਾ ਅੱਜ ਸੱਤਵਾਂ ਦਿਨ ਹੈ। ਇਸ ਕਾਰਨ 925 ਟ੍ਰੇਨਾਂ ਪ੍ਰਭਾਵਿਤ ਹੋਈਆਂ ਹਨ। ਇਨ੍ਹਾਂ ਵਿੱਚ 186 ਮੇਲ ਐਕਸਪ੍ਰੈਸ ਤੇ 231 ਪੈਸੰਜਰ ਟ੍ਰੇਨਾਂ ਸ਼ਾਮਲ ਹਨ। ਜਦਕਿ ਬਾਕੀ ਟ੍ਰੇਨਾਂ ਦੇ ਰੂਟ ਬਦਲ ਦਿੱਤੇ ਗਏ ਹਨ। ਇਨ੍ਹਾਂ ਰੇਲ ਗੱਡੀਆਂ ਦੇ ਪ੍ਰਭਾਵਿਤ ਹੋਣ ਕਾਰਨ ਜਿੱਥੇ ਰੇਲਵੇ ਵਿਭਾਗ ਦਾ ਤਾਣਾਬਾਣਾ ਉਲਝ ਗਿਆ ਹੈ, ਉੱਥੇ ਹੀ ਲੋਕਾਂ ਨੂੰ ਰੇਲਵੇ ਸਟੇਸ਼ਨ ‘ਤੇ ਘੰਟਿਆਂਬੱਧੀ ਰੇਲ ਗੱਡੀਆਂ ਦਾ ਇੰਤਜ਼ਾਰ ਕਰਨਾ ਪੈ ਰਿਹਾ ਹੈ।

ਇਸ ਦੇ ਨਾਲ ਹੀ ਅੰਬਾਲਾ ਸਟੇਸ਼ਨ ‘ਤੇ ਆਪਣੀ ਰੋਜ਼ੀ-ਰੋਟੀ ਕਮਾਉਣ ਵਾਲੇ ਕੁਲੀਆਂ ਨੂੰ ਸਭ ਤੋਂ ਵੱਡੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਰੇਲ ਗੱਡੀਆਂ ਦੇ ਨਾ ਆਉਣ ਕਾਰਨ ਉਨ੍ਹਾਂ ਲਈ ਆਪਣੇ ਘਰਾਂ ਦਾ ਗੁਜਾਰਾ ਕਰਨਾ ਵੀ ਔਖਾ ਹੋ ਰਿਹਾ ਹੈ। ਉਹ ਸਰਕਾਰ ਨੂੰ ਅਪੀਲ ਕਰ ਰਹੇ ਹਨ ਕਿ ਕਿਸਾਨ ਨਾਲ ਗੱਲ਼ਬਾਤ ਕਰਕੇ ਅੰਦੋਲਨ ਖਤਮ ਕਰਵਾਇਆ ਜਾਏ।

ਕਿਸਾਨਾਂ ਦੇ ਰੇਲ ਰੋਕੋ ਅੰਦੋਲਨ ਨਾਲ ਜਿੱਥੇ ਇੱਕ ਪਾਸੇ ਰੇਲਵੇ ਯਾਤਰੀ ਪ੍ਰੇਸ਼ਾਨ ਹੋ ਰਹੇ ਹਨ, ਉੱਥੇ ਹੀ ਹੁਣ ਸਟੇਸ਼ਨ ‘ਤੇ ਸਵਾਰੀਆਂ ਦੀ ਮਦਦ ਨਾਲ ਆਪਣੀ ਰੋਜ਼ੀ-ਰੋਟੀ ਕਮਾਉਣ ਵਾਲੇ ਕੁਲੀ ਵੀ ਰੇਲਾਂ ਦੀ ਘੱਟ ਗਿਣਤੀ ਕਾਰਨ ਪ੍ਰੇਸ਼ਾਨ ਹੋ ਰਹੇ ਹਨ। ਰੇਲ ਗੱਡੀਆਂ ਦੇਰੀ ਨਾਲ ਆਉਣ ਕਾਰਨ ਕੋਈ ਵੀ ਯਾਤਰੀ ਆਪਣਾ ਸਾਮਾਨ ਕੁਲੀਆਂ ਤੋਂ ਨਹੀਂ ਚੁੱਕਵਾ ਰਿਹਾ। ਇਸ ਕਾਰਨ ਉਨ੍ਹਾਂ ਨੂੰ ਆਪਣੇ ਘਰੇਲੂ ਖਰਚੇ ਪੂਰੇ ਕਰਨੇ ਔਖੇ ਹੋ ਰਹੇ ਹਨ।

ਉਨ੍ਹਾਂ ਦਾ ਕਹਿਣਾ ਹੈ ਕਿ ਸਟੇਸ਼ਨ ‘ਤੇ ਭੀੜ ਘੱਟ ਹੋਣ ਲੱਗੀ ਹੈ। ਉਨ੍ਹਾਂ ਨੂੰ ਪਤਾ ਲੱਗਾ ਹੈ ਕਿ ਕਿਸਾਨਾਂ ਦੇ ਅੰਦੋਲਨ ਕਾਰਨ ਰੇਲ ਗੱਡੀਆਂ ਜਾਂ ਤਾਂ ਰੱਦ ਹੋ ਰਹੀਆਂ ਹਨ ਜਾਂ ਘੰਟਿਆਂਬੱਧੀ ਲੇਟ ਹੋ ਰਹੀਆਂ ਹਨ। ਉਨ੍ਹਾਂ ਸਰਕਾਰ ਨੂੰ ਇਸ ਮਾਮਲੇ ਦਾ ਜਲਦੀ ਨਿਬੇੜਾ ਕਰਨ ਦੀ ਅਪੀਲ ਕੀਤੀ ਹੈ। 


ਅਧਿਕਾਰੀਆਂ ਨੇ ਦੱਸਿਆ ਕਿ 103 ਮਾਲ ਗੱਡੀਆਂ ਦੇ ਰੂਟ ਬਦਲ ਕੇ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਕੁੱਲ ਮਿਲਾ ਕੇ 1028 ਰੇਲਾਂ ਪ੍ਰਭਾਵਿਤ ਹੋਈਆਂ ਹਨ। ਉਨ੍ਹਾਂ ਦੱਸਿਆ ਕਿ ਉਕਤ ਰੂਟ ‘ਤੇ ਰੇਲ ਗੱਡੀਆਂ ਓਵਰਲੋਡ ਹੋਣ ਕਾਰਨ ਰੇਲ ਗੱਡੀਆਂ 2 ਤੋਂ 4 ਘੰਟੇ ਲੇਟ ਚੱਲ ਰਹੀਆਂ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਅਜੇ ਤੱਕ ਨੁਕਸਾਨ ਦਾ ਮੁਲਾਂਕਣ ਨਹੀਂ ਕੀਤਾ ਗਿਆ।

LEAVE A REPLY

Please enter your comment!
Please enter your name here