ਕਿਸਾਨਾਂ ਨੇ ਭਾਜਪਾ ਦੇ ਮੰਡਲ ਪ੍ਰਧਾਨ ਦਾ ਘਰ ਦੂਸਰੇ ਦਿਨ ਵੀ ਘੇਰੀ ਰੱਖਿਆ

0
76

ਬੁਢਲਾਡਾ 15 ਅਕਤੂਬਰ (ਸਾਰਾ ਯਹਾ/ਅਮਨ ਮਹਿਤਾ): ਕੇਦਰ ਸਰਕਾਰ ਵੱਲੋਂ ਲਾਗੂ ਕੀਤੇ ਖੇਤੀ ਕਾਨੂੰਨਾ ਦੇ ਖਿਲਾਫ ਚੱਲ ਰਹੇ ਸੰਘਰਸ਼ ਦੀ ਲੜੀ ਤਹਿਤ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵਲੋਂ ਭਾਜਪਾ ਨੇਤਾਵਾਂ ਦੇ ਘਰਾਂ ਦਾ ਘਿਰਾਓ ਕੀਤਾ ਜਾ ਰਿਹਾ ਹੈ। ਜਿਸਦੇ ਦੂਸਰੇ ਦਿਨ ਵੀ ਭਾਜਪਾ ਦੇ ਮੰਡਲ ਪ੍ਰਧਾਨ ਸ਼ੁਖਦਰਸਦਨ ਸ਼ਰਮਾ ਦੇ ਘਰ ਨੂੰ ਘੇਰ ਕੇ ਧਰਨਾ ਲਾ ਕੇ ਸਰਕਾਰ ਅਤੇ ਭਾਜਪਾ ਨੇਤਾਵਾਂ ਖਿਲਾਫ ਤਿੱਖੀ ਨਾਅਰੇਬਾਜ਼ੀ ਕੀਤੀ ਗਈ। ਅੱਜ ਦੇ ਧਰਨੇ ਮੋਕੇ ਕਿਸਾਨਾਂ ਦੇ ਵੱਧਦੇ ਰੋਸ ਨੂੰ ਦੇਖਦਿਆਂ ਪੁਲਿਸ ਵੱਲੋਂ ਸਖਤ ਪ੍ਰਬੰਧ ਕੀਤੇ ਹੋਏ ਸਨ। ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਨੇ ਜਿਲ੍ਹਾ ਮੀਤ ਪ੍ਰਧਾਨ ਜੋਗਿੰਦਰ ਸਿੰਘ ਦਿਆਲਪੁਰਾ ਅਤੇ ਹੋਰ ਆਗੂਆਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਜ਼ੋ ਖੇਤੀ ਬਿੱਲ ਪਾਸ ਕਰਕੇ ਕਿਸਾਨੀ

ਨੂੰ ਤਬਾਹ ਕੀਤਾ ਜਾ ਰਿਹਾ ਹੈ ਅਤੇ ਕਿਸਾਨਾਂ ਦੀ ਕੋਈ ਵੀ ਗੱਲ ਨਹੀਂ ਸੁਣੀ ਜਾ ਰਹੀ। ਉਨਾਂ ਕਿਹਾ ਕਿ ਜੇਕਰ ਕੇਂਦਰ ਦੀ ਭਾਜਪਾ ਸਰਕਾਰ ਇਸੇ ਤਰ੍ਹਾਂ ਕਰਦੀ ਰਹੀ ਤਾਂ ਭਾਜਪਾ ਦਾ ਨਾਮੋਂ ਨਿਸ਼ਾਨ ਦੀ ਮਿਟਾਇਆ ਜਾਵੇਗਾੇ। ਉਨ੍ਹਾਂ ਕਿਹਾ ਕਿ ਅਕਾਲੀ ਦਲ (ਬ) ਨੇ ਭਾਜਪਾ ਦਾ ਸਾਥ ਛੱਡਿਆਂ ਹੈ ਉਸੇ ਤਰ੍ਹਾਂ ਭਾਜਪਾ ਨੇਤਾਵਾਂ ਨੂੰ ਵੀ ਕਿਸਾਨਾਂ ਦਾ ਸਾਥ ਦੇ ਕੇ ਭਾਜਪਾ ਪਾਰਟੀ ਦਾ ਸਾਥ ਛੱਡਣਾ ਹੀ ਪਵੇਗਾ ਅਤੇ ਕਿਸਾਨਾ ਦੇ ਹੱਕ ਵਿੱਚ ਨਾਅਰਾ ਦੇਣਾ ਪਵੇਗਾ। ਇਸ ਮੌਕੇ ਭਾਜਪਾ ਸਰਕਾਰ ਅਤੇ ਆਗੂਆਂ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੋਕੇ ਵੱਡੀ ਗਿਣਤੀ ਵਿੱਚ ਕਿਸਾਨ ਅਤੇ ਅੋਰਤਾ ਸਮੇਤ ਬੱਚੇ ਵੀ ਹਾਜ਼ਰ ਸਨ। 

LEAVE A REPLY

Please enter your comment!
Please enter your name here