*ਕਿਸਾਨਾਂ ਨੇ ਮੰਨੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਪੀਲ, ਝੋਨੇ ਦੀ ਸਿੱਧੀ ਬਿਜਾਈ ਕਰਕੇ ਪਾਣੀ ਬਚਾਉਣ ‘ਚ ਜੁੱਟੇ*

0
26

ਪਟਿਆਲਾ 20,ਮਈ (ਸਾਰਾ ਯਹਾਂ/ਬਿਊਰੋ ਨਿਊਜ਼) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਪਾਣੀ ਦੇ ਡਿੱਗਦੇ ਮਿਆਰ ਨੂੰ ਉੱਚਾ ਚੁੱਕਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਇਸ ਤਹਿਤ ਕਿਸਾਨਾਂ ਨੂੰ ਰਵਾਇਤੀ ਫਸਲੀ ਚੱਕਰ ਤੋਂ ਬਾਹਰ ਕੱਢਣ ਤੇ ਪੰਜਾਬ ਨੂੰ ਰਾਜਸਥਾਨ ਬਣਨ ਤੋਂ ਬਚਾਉਣ ਦੀ ਕੋਸ਼ਿਸ਼ ਹੋ ਰਹੀ ਹੈ। ਇਸ ਲਈ ਮੁੱਖ ਮੰਤਰੀ ਵੱਲੋਂ ਕਿਸਾਨਾਂ ਨੂੰ ਸਿੱਧੀ ਬਿਜਾਈ ਕਰਨ ਲਈ ਪ੍ਰੇਰਿਤ ਕੀਤੇ ਜਾਣ ਦੇ ਉਪਰਾਲੇ ਕੀਤੇ ਜਾ ਰਹੇ ਹਨ। ਸਰਕਾਰ ਨੇ ਐਲਾਨ ਕੀਤਾ ਹੈ ਕਿ ਜੋ ਕਿਸਾਨ ਸਿੱਧੀ ਬਿਜਾਈ ਕਰਨਗੇ, ਉਨ੍ਹਾਂ ਨੂੰ 1500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਦਿੱਤਾ ਜਾਵੇਗਾ। ਇਸ ਉਪਰਾਲੇ ਤੋਂ ਪ੍ਰੇਰਿਤ ਹੋ ਕੇ ਕਿਸਾਨਾਂ ਵੱਲੋਂ ਨਾਭਾ ਬਲਾਕ ਦੇ ਪਿੰਡ ਤੁੰਗਾਂ ਵਿੱਚ ਵੱਡੇ ਪੱਧਰ ਤੇ ਸਿੱਧੀ ਬਿਜਾਈ ਕੀਤੀ ਜਾ ਰਹੀ ਹੈ।

ਨਾਭਾ ਬਲਾਕ ਦਾ ਪਿੰਡ ਤੁੰਗਾਂ ਦੇ ਸਾਰੇ ਹੀ ਕਿਸਾਨਾਂ ਵੱਲੋਂ ਤਕਰੀਬਨ ਸਿੱਧੀ ਬਿਜਾਈ ਕਰਨ ਦਾ ਐਲਾਨ ਕੀਤਾ ਗਿਆ ਹੈ। ਉਹ ਸੀਐਮ ਭਗਵੰਤ ਮਾਨ ਵੱਲੋਂ ਕੀਤੀ ਅਪੀਲ ਤੋਂ ਕਿਸਾਨ ਕਾਫੀ ਪ੍ਰਭਾਵਿਤ ਹਨ। ਉਨ੍ਹਾਂ ਨੇ ਕਿਹਾ ਕਿ ਕਈ ਸਰਕਾਰਾਂ ਆਈਆਂ ਤੇ ਕਈ ਸਰਕਾਰਾਂ ਗਈਆਂ ਪਰ ਕਿਸਾਨਾਂ ਨੂੰ ਹੌਂਸਲਾ ਦੇਣ ਲਈ ਕਿਸੇ ਵੀ ਸਰਕਾਰ ਵੱਲੋਂ ਹਾਮੀ ਨਹੀਂ ਭਰੀ ਗਈ। ਭਾਵੇਂਕਿ ਸਰਕਾਰ ਵੱਲੋਂ ਕਿਸਾਨਾਂ ਦੀ ਹੌਸਲਾ ਅਫ਼ਜ਼ਾਈ ਲਈ ਸਿੱਧੀ ਬਿਜਾਈ ਕਰਨ ਵਾਲੇ ਕਿਸਾਨ ਨੂੰ 1500 ਰੁਪਏ ਏਕੜ ਦਾ ਐਲਾਨ ਕੀਤਾ ਗਿਆ ਹੈ ਪਰ ਇਹ ਹੌਸਲਾ ਕਿਸਾਨਾਂ ਲਈ ਬਹੁਤ ਹੈ। ਜੇਕਰ ਸਿੱਧੀ ਬਿਜਾਈ ਹੋਵੇ ਉਸ ਨਾਲ ਪਾਣੀ ਦਾ ਡਿੱਗਦਾ ਪੱਧਰ ਵੀ ਉੱਪਰ ਆ ਜਾਵੇਗਾ ਕਿਉਂਕਿ ਲਗਾਤਾਰ ਕਿਸਾਨ ਕੱਦੂ ਕਰਕੇ ਝੋਨੇ ਦੀ ਫ਼ਸਲ ਦੀ ਬਿਜਾਈ ਕਰਦੇ ਸਨ।

ਇਸ ਮੌਕੇ ਤੇ ਕਿਸਾਨ ਹਰਜੀਤ ਸਿੰਘ ਤੇ ਕਿਸਾਨ ਯੂਨੀਅਨ ਦੇ ਆਗੂ ਹਰਮੇਲ ਸਿੰਘ ਨੇ ਕਿਹਾ ਕਿ ਜੋ ਸਰਕਾਰ ਵੱਲੋਂ ਸਿੱਧੀ ਬਿਜਾਈ ਦੀ ਅਪੀਲ ਕੀਤੀ ਗਈ ਹੈ, ਅਸੀਂ ਉਸ ਨਾਲ ਬਿਲਕੁਲ ਸਹਿਮਤ ਹਾਂ ਤੇ ਅਸੀਂ ਵੱਡੇ ਪੱਧਰ ਤੇ ਸਿੱਧੀ ਬਿਜਾਈ ਕਰ ਰਹੇ ਹਾਂ। ਭਾਵੇਂ ਸਰਕਾਰ ਨੇ ਪੰਦਰਾਂ ਸੌ ਏਕੜ ਦੇਣ ਦਾ ਵਾਅਦਾ ਕੀਤਾ ਗਿਆ ਹੈ ਪਰ ਕਿਸੇ ਸਰਕਾਰ ਨੇ ਤਾਂ ਕਿਸਾਨਾਂ ਦਾ ਪੱਲਾ ਤਾਂ ਫੜਿਆ ਹੈ। ਅਸੀਂ ਬਹੁਤ ਖੁਸ਼ ਹਾਂ ਬੀਤੇ ਦਿਨ ਵੀ ਸਰਕਾਰ ਵੱਲੋਂ ਮੂਗੀ ਤੇ ਮੱਕੀ ਤੇ ਐਮਐਸਪੀ ਦੇਣ ਦਾ ਵਾਅਦਾ ਕੀਤਾ ਹੈ। ਇਸ ਦੇ ਨਾਲ ਪਾਣੀ ਦੇ ਡਿੱਗਦੇ ਮਿਆਰ ਨੂੰ ਵੀ ਬਲ ਮਿਲੇਗਾ ਤੇ ਉਮੀਦ ਹੈ ਕਿ ਆਉਣ ਵਾਲੇ ਸਮੇਂ ਵਿੱਚ ਕਿਸਾਨ ਮੱਕੀ ਤੇ ਮੂੰਗੀ ਦੀ ਕਾਸ਼ਤ ਵੱਡੇ ਪੱਧਰ ਤੇ ਕਰਨਗੇ।

LEAVE A REPLY

Please enter your comment!
Please enter your name here