ਕਿਸਾਨਾਂ ਲਈ ਖੁਸ਼ਖਬਰੀ..! ਪੰਜਾਬ ਦੇ ਮੁੱਖ ਮੰਤਰੀ ਵੱਲੋਂ ਕਿਸਾਨਾਂ ਨੂੰ ਸਬਸਿਡੀ ’ਤੇ ਪ੍ਰਮਾਣਿਤ ਕਣਕ ਦੇ ਬੀਜ ਦੀ ਸਬਸਿਡੀ ਨੀਤੀ ਨੂੰ ਮਨਜ਼ੂਰੀ

0
46

ਚੰਡੀਗੜ, 1 ਨਵੰਬਰ  (ਸਾਰਾ ਯਹਾ / ਮੁੱਖ ਸੰਪਾਦਕ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਹਾੜੀ ਸੀਜ਼ਨ ਦੌਰਾਨ ਕਿਸਾਨਾਂ ਨੂੰ 50 ਫੀਸਦੀ ਸਬਸਿਡੀ ’ਤੇ ਕਣਕ ਦਾ ਪ੍ਰਮਾਣਿਤ ਬੀਜ ਮੁਹੱਈਆ ਕਰਵਾਉਣ ਲਈ ਖੇਤੀਬਾੜੀ ਵਿਭਾਗ ਦੀ ਕਣਕ ਦੇ ਬੀਜ ਸਬੰਧੀ ਸਬਸਿਡੀ ਨੀਤੀ-2020-21 ਨੂੰ ਮਨਜ਼ੂਰੀ ਦੇ ਦਿੱਤੀ ਹੈ।    
ਇਸ ਨੀਤੀ ਤਹਿਤ ਕਿਸਾਨਾਂ ਨੂੰ 18.50 ਕਰੋੜ ਰੁਪਏ ਦੀ ਸਬਸਿਡੀ ਦੇ ਨਾਲ ਕੁੱਲ 1.85 ਲੱਖ ਕੁਇੰਟਲ ਪ੍ਰਮਾਣਿਤ ਬੀਜ ਮੁਹੱਈਆ ਕਰਵਾਇਆ ਜਾਵੇਗਾ ਜਿਸ ਨਾਲ ਸਿੱਧੇ ਤੌਰ ’ਤੇ  ਲਗਭਗ 2.5 ਲੱਖ ਕਿਸਾਨਾਂ ਨੂੰ  ਲਾਭ ਮਿਲੇਗਾ।
ਮੁੱਖ ਮੰਤਰੀ ਨੇ ਵਿਭਾਗ ਨੂੰ ਨਿਰਦੇਸ਼ ਦਿੱਤੇ ਹਨ ਕਿ ਛੋਟੇ ਅਤੇ ਦਰਮਿਆਨੇ ਕਿਸਾਨਾਂ ਨੂੰ ਸਬਸਿਡੀ ਵਾਲਾ ਬੀਜ ਮੁਹੱਈਆ ਕਰਵਾਉਣ ਨੂੰ ਪਹਿਲ ਦਿੱਤੀ ਜਾਵੇ। ਉਨਾਂ ਕਿਹਾ ਕਿ ਸਬਸਿਡੀ ਸਿਰਫ ਯੋਗ ਕਿਸਾਨਾਂ ਨੂੰ ਦਿੱਤੀ ਜਾਵੇ ਅਤੇ ਸਬਸਿਡੀ ਦੀ ਰਕਮ ਸਿੱਧੇ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਟਰਾਂਸਫਰ ਕੀਤੀ ਜਾਵੇ।
ਮੁੱਖ ਮੰਤਰੀ ਨੇ ਵਧੀਕ ਮੁੱਖ ਸਕੱਤਰ (ਵਿਕਾਸ) ਅਨਿਰੁਧ ਤਿਵਾੜੀ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ/ਸਟਾਫ ਨੂੰ ਆਪਣੇ ਖੇਤਰ ਵਿਚ ਵੇਚੇ ਜਾ ਰਹੇ ਬੀਜਾਂ ’ਤੇ ਨੇੜਿਓਂ ਨਜ਼ਰ ਰੱਖਣ ਲਈ ਵਿਸਥਾਰਤ ਨਿਰਦੇਸ਼ ਜਾਰੀ ਕਰਨ। ਉਨਾਂ ਵਧੀਕ ਮੁੱਖ ਸਕੱਤਰ (ਵਿਕਾਸ) ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਕਿਸਾਨਾਂ ਤੱਕ ਸਿਰਫ਼ ਮਿਆਰੀ ਬੀਜ ਹੀ ਪਹੁੰਚਣ। ਮੁੱਖ ਮੰਤਰੀ ਨੇ ਚੇਤਾਵਨੀ ਦਿੱਤੀ ਕਿ ਜੇਕਰ ਇਸ ਸਬੰਧ ਵਿੱਚ ਕੋਈ ਸ਼ਿਕਾਇਤ ਮਿਲਦੀ ਹੈ ਜਾਂ ਕੋਈ ਗਲਤੀ ਕਾਰਵਾਈ ਸਾਹਮਣੇ ਆਉਂਦੀ ਹੈ ਤਾਂ ਬੀਜ ਏਜੰਸੀਆਂ ਦੇ ਸਬੰਧਤ ਅਧਿਕਾਰੀ / ਕਰਮਚਾਰੀਆਂ ਦੇ ਨਾਲ ਨਾਲ ਜ਼ਿਲਾ ਅਤੇ ਬਲਾਕ ਪੱਧਰੀ ਖੇਤੀਬਾੜੀ ਅਧਿਕਾਰੀਆਂ ਨੂੰ ਵੀ ਇਸ ਲਈ ਸਿੱਧੇ ਤੌਰ ‘ਤੇ ਜ਼ਿੰਮੇਵਾਰ ਮੰਨਿਆ ਜਾਵੇਗਾ।
ਸਬਸਿਡੀ ਲੈਣ ਦੇ ਚਾਹਵਾਨ ਕਿਸਾਨ 1 ਨਵੰਬਰ ਤੋਂ ਆਪਣੇ ਖੇਤਰਾਂ ਵਿਚਲੇ ਖੇਤੀਬਾੜੀ ਵਿਭਾਗ ਦੇ ਦਫ਼ਤਰਾਂ ’ਚ ਅਰਜ਼ੀਆਂ ਜਮਾਂ ਕਰਵਾ ਸਕਦੇ ਹਨ।
ਇਸ ਦੌਰਾਨ ਵਧੀਕ ਮੁੱਖ ਸਕੱਤਰ (ਵਿਕਾਸ) ਨੇ ਕਿਹਾ ਕਿ ਖੇਤੀਬਾੜੀ ਵਿਭਾਗ ਨੇ ਕਿਸਾਨਾਂ ਨੂੰ ਸਬਸਿਡੀ ਦਰਾਂ ‘ਤੇ ਕਣਕ ਦਾ ਬੀਜ ਮੁਹੱਈਆ ਕਰਵਾਉਣ ਲਈ ਲੋੜੀਂਦੇ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਹੈ। ਸਬਸਿਡੀ ਬੀਜਾਂ ਦੀ ਕੁੱਲ ਕੀਮਤ ਦੇ 50 ਫੀਸਦੀ ਦੇ ਬਰਾਬਰ ਜਾਂ ਵੱਧ ਤੋਂ ਵੱਧ 1000 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਯੋਗ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੇ ਟਰਾਂਸਫਰ ਕੀਤੀ ਜਾਵੇਗੀ ਅਤੇ ਕਣਕ ਦੇ ਬੀਜ ’ਤੇ ਸਬਸਿਡੀ ਵੱਧ ਤੋਂ ਵੱਧ 5 ਏਕੜ ਰਕਬੇ ਲਈ ਦਿੱਤੀ ਜਾਵੇਗੀ।
ਗੌਰਤਲਬ ਹੈ ਕਿ ਹਾੜੀ ਸੀਜ਼ਨ 2020-21 ਦੌਰਾਨ ਸੂਬੇ ਦੇ ਲਗਭਗ 35 ਲੱਖ ਹੈਕਟੇਅਰ

LEAVE A REPLY

Please enter your comment!
Please enter your name here