*ਕਿਸਾਨਾਂ ਵਲੋਂ ਭਲਕੇ ਦੁਕਾਨਾਂ ਖੋਲ੍ਹਣ ਦੇ ਸੱਦੇ ‘ਤੇ ਆਈਆ ਮੁੱਖ ਮੰਤਰੀ ਕੈਪਟਨ ਦਾ ਬਿਆਨ, ਕਿਹਾ ਹੋਵੇਗੀ ਕਾਰਵਾਈ*

0
395

ਚੰਡੀਗੜ੍ਹ 07 ਮਈ(ਸਾਰਾ ਯਹਾਂ/ਬਿਊਰੋ ਰਿਪੋਰਟ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਡੀਜੀਪੀ ਨੂੰ ਹਦਾਇਤ ਕੀਤੀ ਹੈ ਕਿ ਲੌਕਡੈਊਨ ਦੇ ਦਿਸ਼ਾ-ਨਿਰਦੇਸ਼ਾਂ ਨੂੰ ਤੋੜਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇ। ਕੈਪਟਨ ਨੇ ਕਿਹਾ ਕਿ ਕਿਸਾਨ ਆਗੂ ਆਪਣੀ ਮਨਮਾਨੀ ਨਹੀਂ ਕਰ ਸਕਦੇ।

ਪੰਜਾਬ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਗੇ ਕਿਹਾ ਕਿ ਜੋ ਵੀ ਕੋਰੋਨਾ ਦਿਸ਼ਾ ਨਿਰਦੇਸ਼ਾਂ ਦੀ ਉਲੰਘਣਾ ਕਰਦਾ ਹੈ, ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਦੱਸ ਦੇਈਏ ਕਿ 8 ਮਈ ਨੂੰ ਕਿਸਾਨਾਂ ਨੂੰ ਦੁਕਾਨਾਂ ਖੋਲ੍ਹਣ ਦੇ ਵਿਰੋਧ ਵਿੱਚ ਸੱਦਾ ਦਿੱਤਾ ਗਿਆ ਹੈ। ਇਸ ਨੂੰ ਸਖ਼ਤੀ ਨਾਲ ਲੈਂਦਿਆਂ ਕੈਪਟਨ ਨੇ ਡੀਜੀਪੀ ਨੂੰ ਹਦਾਇਤ ਕੀਤੀ ਹੈ ਕਿ ਲੌਕਡਾਊਨ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਡਿਪਟੀ ਕਮਿਸ਼ਨਰਾਂ ਨੂੰ ਅਧਿਕਾਰਤ ਤੌਰ ‘ਤੇ ਆਪਣੇ ਜ਼ਿਲ੍ਹਿਆਂ ਅੰਦਰ ਕੋਈ ਨਵੀਂ ਅਤੇ ਸਖਤ ਪਾਬੰਦੀ ਲਗਾਉਣ ਦਾ ਅਧਿਕਾਰ ਦਿੱਤਾ, ਪਰ ਇਹ ਸਪੱਸ਼ਟ ਕਰ ਦਿੱਤਾ ਕਿ ਮੌਜੂਦਾ ਪਾਬੰਦੀਆਂ ਨੂੰ ਕੋਈ ਕਮਜ਼ੋਰ ਨਹੀਂ ਕਰਨ ਦਿੱਤਾ ਜਾਵੇਗਾ। ਇਸ ਦੇ ਨਾਲ ਉਨ੍ਹਾਂ ਡੀਜੀਪੀ ਨੂੰ ਹਦਾਇਤ ਕੀਤੀ ਕਿ ਸ਼ਨੀਵਾਰ ਨੂੰ ਕਿਸਾਨ ਸੰਘਰਸ਼ ਮੋਰਚਾ ਦੇ ਲੌਕਡਾਊਨ ਵਿਰੋਧੀ ਅੰਦੋਲਨ ਦੇ ਮੱਦੇਨਜ਼ਰ ਸੂਬੇ ਵਿੱਚ ਵਿਕੈਂਡ ਬੰਦ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇ ਅਤੇ ਕਿਸੇ ਵੀ ਉਲੰਘਣਾ ਨਾਲ ਸਖਤੀ ਨਾਲ ਨਜਿੱਠਿਆ ਜਾਵੇ।

ਉਨ੍ਹਾਂ ਨੇ ਜ਼ੋਰ ਦਿੰਦਿਆਂ ਕਿਹਾ ਕਿ 32 ਕਿਸਾਨੀ ਯੂਨੀਅਨਾਂ ਦਾ ਇਕੱਠ ਕਰਨ ਵਾਲਾ ਕਿਸਾਨ ਮੋਰਚਾ ਸੂਬਾ ਸਰਕਾਰ ਨੂੰ ਕੋਈ ਸ਼ਰਤ ਨਹੀਂ ਦੇ ਸਕਦਾ। ਨਾਲ ਹੀ ਕੈਪਟਨ ਅਮਰਿੰਦਰ ਨੇ ਕਿਸੇ ਵੀ ਪਾਬੰਦੀਆਂ ਦੀ ਉਲੰਘਣਾ ਕਰਨ ਦੇ ਮਾਮਲੇ ਵਿੱਚ ਸਖ਼ਤ ਕਾਨੂੰਨੀ ਕਾਰਵਾਈ ਦੀ ਚੇਤਾਵਨੀ ਦਿੱਤੀ। ਉਨ੍ਹਾਂ ਕਿਹਾ ਜੇਕਰ ਪਾਬੰਦੀਆਂ ਦੀ ਉਲੰਘਣਾ ਕਰਦਿਆਂ ਜੇਕਰ ਕੋਈ ਦੁਕਾਨਾਂ ਖੋਲ੍ਹੀਆਂ ਜਾਂਦੀਆਂ ਹਨ ਤਾਂ ਮਾਲਕਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।

NO COMMENTS