ਕਿਉਂ ਹੋਰ ਰਿਹਾ ਵਿਰੋਧ
28 ਅਗਸਤ ਨੂੰ ਕਰਨਾਲ ਵਿੱਚ ਭਾਜਪਾ ਦੀ ਸੂਬਾ ਪੱਧਰੀ ਮੀਟਿੰਗ ਦਾ ਕਿਸਾਨਾਂ ਨੇ ਵਿਰੋਧ ਕੀਤਾ ਸੀ। ਇਸ ਦੌਰਾਨ ਐਸਡੀਐਮ ਨੇ ਪੁਲਿਸ ਨੂੰ ਕਿਸਾਨਾਂ ਦੇ ਸਿਰਾਂ ਨੂੰ ਨਿਸ਼ਾਨਾ ਬਣਾ ਕੇ ਲਾਠੀਚਾਰਜ ਕਰਨ ਦੇ ਹੁਕਮ ਦਿੱਤੇ ਸਨ। ਲਾਠੀਚਾਰਜ ’ਚ ਜ਼ਖ਼ਮੀ ਹੋਏ ਇਕ ਕਿਸਾਨ ਦੀ ਮੌਤ ਹੋ ਗਈ ਸੀ ਤੇ ਦਰਜਨ ਦੇ ਕਰੀਬ ਹੋਰ ਕਿਸਾਨ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਏ ਸਨ। ਕਿਸਾਨ ਜਥੇਬੰਦੀਆਂ ਨੇ ਲਾਠੀਚਾਰਜ ਦੇ ਆਦੇਸ਼ ਦੇਣ ਵਾਲੇ ਐਸਡੀਐਮ ਤੇ ਪੁਲੀਸ ਅਧਿਕਾਰੀਆਂ ’ਤੇ 6 ਸਤੰਬਰ ਤੱਕ ਕੇਸ ਦਰਜ ਦਾ ਅਲਟੀਮੇਟਮ ਦਿੱਤਾ ਸੀ।
ਅੰਬਾਲਾ ਤੋਂ ਦਿੱਲੀ ਜਾਣ ਵਾਲਾ ਰੂਟ ਬਦਲਿਆ
ਪੁਲੀਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਨੈਸ਼ਨਲ ਹਾਈਵੇਅ-44 ਰਾਹੀਂ ਅੰਬਾਲਾ ਤੋਂ ਦਿੱਲੀ ਜਾਣ ਵਾਲੇ ਰੂਟ ਨੂੰ ਕਰਨਾਲ ਤੋਂ ਪਹਿਲਾਂ ਹੀ ਬਦਲ ਦਿੱਤਾ ਹੈ। ਕਰਨਾਲ ਸ਼ਹਿਰ ਵੱਲ ਜਾਣ ਵਾਲੇ ਸਾਰੀਆਂ ਸੜਕਾਂ ’ਤੇ ਚੌਕਸੀ ਵਧਾ ਦਿੱਤੀ ਗਈ ਹੈ। ਕਰਨਾਲ ਦੇ ਡਿਪਟੀ ਕਮਿਸ਼ਨਰ ਨਿਸ਼ਾਂਤ ਯਾਦਵ ਨੇ ਕਿਹਾ ਹੈ ਕਿ ਸ਼ਹਿਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਖ਼ਰਾਬ ਨਹੀਂ ਹੋਣ ਦਿੱਤਾ ਜਾਵੇਗਾ।
ਇਹਤਿਆਤ ਵਜੋਂ ਧਾਰਾ 144 ਲਾਗੂ
ਕਰਨਾਲ ਜ਼ਿਲ੍ਹੇ ਵਿੱਚ ਇਹਤਿਆਤ ਵਜੋਂ ਧਾਰਾ 144 ਲਾਗੂ ਹੈ। ਇਸ ਤੋਂ ਇਲਾਵਾ ਇੰਟਰਨੈੱਟ ਤੇ ਐਸਐਮਐਸ ਸੇਵਾਵਾਂ ਕਰਨਾਲ, ਕੁਰੂਕਸ਼ੇਤਰ, ਕੈਥਲ, ਜੀਂਦ ਤੇ ਪਾਣੀਪਤ ’ਚ ਸੋਮਵਾਰ ਦੁਪਹਿਰ 12 ਵਜੇ ਤੋਂ ਮੰਗਲਵਾਰ ਰਾਤ 12 ਵਜੇ ਤੱਕ ਲਈ ਬੰਦ ਕਰ ਦਿੱਤੀਆਂ ਗਈਆਂ ਹਨ।