ਮਾਨਸਾ 28,ਅਕਤੂਬਰ (ਸਾਰਾ ਯਹਾਂ/ਬਿਊਰੋ ਨਿਊਜ਼): ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਕਿਸਾਨਾਂ ਨੇ ਝਟਕਾ ਦਿੱਤਾ ਹੈ। ਕਿਸਾਨਾਂ ਨੇ ਮਾਨਸਾ ਪੁੱਜ ਕੇਜੀਰਾਵਲ ਨਾਲ ਸੰਵਾਦ ਕਰਨ ਦਾ ਬਾਈਕਾਟ ਕਰ ਦਿੱਤਾ। ਕਿਸਾਨਾਂ ਨੇ ਕੇਜਰੀਵਾਲ ਤੋਂ ਪੁੱਛਿਆ ਕਿ ਸਾਡੇ ਲਈ ਹੁਣ ਤੱਕ ਕੀ ਕੀਤਾ ਹੈ।
ਇਸ ਮੌਕੇ ਕਿਸਾਨਾਂ ਨੇ ਸੂਬਿਆਂ ਨੂੰ ਵੱਧ ਅਧਿਕਾਰ ਦੇਣ ਦੇ ਮੁੱਦੇ ‘ਤੇ ਸਵਾਲ ਪੁੱਛਿਆ। ਕਿਸਾਨਾਂ ਨੇ ਕਿਹਾ ਬੀਐਸਐਫ ਦੇ ਮੁੱਦੇ ‘ਤੇ ਵੀ ਆਮ ਆਦਮੀ ਪਾਰਟੀ ਦੇ ਸਟੈਂਡ ਬਾਰੇ ਜਵਾਬ ਨਹੀਂ ਮਿਲਿਆ। ਕਿਸਾਨਾਂ ਨੇ ਕਿਹਾ ਜਿਹੜੇ ਕਿਸਾਨਾਂ ਨਾਲ ਸੰਵਾਦ ਹੋ ਰਿਹਾ, ਉਹ ਪਾਰਟੀ ਦੇ ਹੀ ਵਰਕਰ ਹਨ।
ਕਿਸਾਨਾਂ ਨੇ ਕਿਹਾ ਕੇਜਰੀਵਾਲ ਨੇ ਕਿਸੇ ਵੀ ਸਵਾਲ ਦਾ ਜਵਾਬ ਨਹੀਂ ਦਿੱਤਾ। ਕਿਸਾਨਾਂ ਨੇ ਆਮ ਆਦਮੀ ਪਾਰਟੀ ਨੂੰ ਬੀ ਟੀਮ ਦੱਸਿਆ ਹੈ। ਕਿਸਾਨਾਂ ਨੇ ਕਿਹਾ ਅਸੀਂ ਮੀਡੀਆ ਸਾਹਮਣੇ ਗੱਲ ਕਰਨ ਨੂੰ ਕਿਹਾ ਸੀ ਪਰ ਭਗਵੰਤ ਮਾਨ ਨੇ ਇਸ ਤੋਂ ਮਨ੍ਹਾ ਕਰ ਦਿੱਤਾ। ਮੀਡੀਆ ਨੂੰ ਵੀ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਨਹੀਂ ਦਿੱਤੀ।