
ਬੁਢਲਾਡਾ7 ਅਕਤੂਬਰ (ਸਾਰਾ ਯਹਾ/ਅਮਨ ਮਹਿਤਾ): ਕਿਸਾਨ ਵਿਰੋਧੀ ਖੇਤੀ ਆਰਡੀਨੈਂਸ ਦੇ ਖਿਲਾਫ ਕਿਸਾਨ ਜੱਥੇਬੰਦੀਆਂ ਵੱਲੋਂ ਚੱਲ ਰਹੇ ਲਗਾਤਾਰ ਦੇ ਸੰਘਰਸ਼ ਅਧੀਨ ਰੇਲ ਰੋਕੋ ਅੰਦੋਲਨ ਅੱਜ ਸੱਤਵੇ ਦਿਨ ਵੀ ਜਾਰੀ ਰਿਹਾ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਵੱਲੋਂ ਖੇਤੀ ਆਰਡੀਨੈਸ ਵਾਪਸ ਨਹੀਂ ਲਿਆ ਜਾਂਦਾ ਉਦੋਂ ਤੱਕ ਰੇਲ ਰੋਕੋ ਅੰਦੋਲਨ ਅਤੇ ਰਿਲਾਇੰਸ ਦੇ ਪੰਪਾਂ ਆਦਿ ਤੇ ਕਿਸਾਨਾਂ ਵੱਲੋਂ ਸੰਘਰਸ਼ ਲਗਾਤਾਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਾ ਤਾਂ ਰੇਲਾਂ ਨੂੰ ਚੱਲਣ ਦਿੱਤਾ ਜਾਵੇਗਾ ਅਤੇ ਨਾ ਹੀ ਅੰਬਾਨੀ ਅਤੇ ਅੰਡਾਨੀ ਦੇ ਵਪਾਰਕ ਅਦਾਰੇ ਚੱਲਣ ਦਿੱਤੇ ਜਾਣਗੇ। ਇਸੇ ਤਰ੍ਹਾ ਭਾਰਤੀ ਕਿਸਾਨ ਯੂਨੀਅਨ ਡਕੋਦਾ ਵੱਲੋਂ ਰਿਲਾਇੰਸ ਪੰਪ ਦੇ ਬਾਹਰ ਪੰਜਵੇ ਦਿਨ ਧਰਨਾ ਜਾਰੀ ਰਿਹਾ। ਇਸ ਮੋਕੇ ਤੇ ਕੇਂਦਰ ਸਰਕਾਰ ਖਿਲਾਫ ਨਾਅਰੇਬਾਜ਼ੀ ਵੀ ਕੀਤੀ ਗਈ। ਕਿਸਾਨ ਆਗੂ ਦਰਸ਼ਨ ਸਿੰਘ ਗੁਰਨੇ ਕਲਾ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਕਿਸਾਨਾਂ ਦੇ ਖਿਲਾਫ ਖੇਤੀ ਆਰਡੀਨੈਸ ਪਾਸ ਕਰਕੇ ਕਿਸਾਨਾਂ ਦੇ ਡੈੱਥ ਵਰੰਟ ਤੇ ਦਸਤਖਤ ਕੀਤੇ ਹਨ।
