ਕਿਸਾਨਾਂ ਵੱਲੋਂ ਵੱਡਾ ਐਲਾਨ, ਕਿਹਾ ‘ਅਸੀਂ ਸਰਕਾਰ ਦੇ ਪ੍ਰਸਤਾਵ ਨਹੀਂ ਸਵੀਕਾਰਾਂਗੇ’

0
33

ਨਵੀਂ ਦਿੱਲੀ 5,ਦਸੰਬਰ (ਸਾਰਾ ਯਹਾ /ਬਿਓਰੋ ਰਿਪੋਰਟ): ਕਿਸਾਨ ਸੰਗਠਨ ਦੇ ਆਗੂ ਖੇਤੀ ਕਾਨੂੰਨਾਂ ਬਾਰੇ ਕੇਂਦਰ ਸਰਕਾਰ ਨਾਲ ਪੰਜਵੇਂ ਦੌਰ ਦੀ ਗੱਲਬਾਤ ਕਰਨ ਲਈ ਵਿਗਿਆਨ ਭਵਨ ਪਹੁੰਚੇ ਹਨ। ਦੋਆਬਾ ਕਿਸਾਨ ਸੰਘਰਸ਼ ਕਮੇਟੀ ਦੇ ਹਰਸੂਲਇੰਦਰ ਸਿੰਘ ਦਾ ਕਹਿਣਾ ਹੈ, “ਅਸੀਂ ਕਾਨੂੰਨ ਰੱਦ ਕਰਵਾਉਣਾ ਚਾਹੁੰਦੇ ਹਾਂ। ਅਸੀਂ ਕਾਨੂੰਨਾਂ ਵਿਚ ਸੋਧ ਕਰਨ ਦੇ ਸਰਕਾਰ ਦੇ ਪ੍ਰਸਤਾਵ ਨੂੰ ਸਵੀਕਾਰ ਨਹੀਂ ਕਰਾਂਗੇ।”

ਕਿਸਾਨ ਅੱਜ ਪੰਜਵੇਂ ਗੇੜ ਦੀ ਕੇਂਦਰ ਨਾਲ ਮੁਲਾਕਾਤ ਲਈ ਵਿਗਿਆਨ ਭਵਨ ਪਹੁੰਚੇ ਚੁੱਕੇ ਹਨ।ਠੀਕ 2 ਵਜੇ ਕੇਂਦਰ ਨਾਲ ਮੁਲਾਕਾਤ ਸ਼ੁਰੂ ਹੋ ਜਾਏਗੀ।ਹੁਣ ਸਭ ਦੀਆਂ ਨਜ਼ਰਾਂ ਇਸ ਮੀਟਿੰਗ ਤੇ ਹਨ।ਸਰਕਾਰ ਅਤੇ ਕਿਸਾਨ ਨੇਤਾਵਾਂ ਦੀ ਪੰਜਵੀਂ ਗੇੜ ਦੀ ਮੀਟਿੰਗ ਵਿੱਚ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ, ਖੁਰਾਕ ਮੰਤਰੀ ਪਿਯੂਸ਼ ਗੋਇਲ ਅਤੇ ਵਣਜ ਅਤੇ ਉਦਯੋਗ ਰਾਜ ਮੰਤਰੀ ਸੋਮ ਪ੍ਰਕਾਸ਼ ਸ਼ਾਮਲ ਹੋਣਗੇ।

ਦੱਸ ਦੇਈਏ ਕਿ ਇਸ ਮੀਟਿੰਗ ਤੋਂ ਪਹਿਲਾਂ ਕੇਂਦਰ ਦੇ ਚਾਰ ਵੱਡੇ ਮੰਤਰੀਆਂ ਦੀ ਪ੍ਰਧਾਨ ਮੰਤਰੀ ਮੋਦੀ ਦੇ ਰਿਹਾਇਸ਼ ਤੇ ਦੋ ਘੰਟੇ ਲੰਬੀ ਮੀਟਿੰਗ ਵੀ ਚੱਲੀ ਹੈ।ਇਸ ਮੀਟਿੰਗ ਮਗਰੋਂ ਲੋਕ ਸਭਾ ਸਪੀਕਰ ਓਮ ਬਿਰਲਾ ਵੀ ਮੋਦੀ ਦੇ ਨਿਵਸ ਦੇ ਪਹੁੰਚੇ।

NO COMMENTS