ਮਾਨਸਾ, 03 ਦਸੰਬਰ (ਸਾਰਾ ਯਹਾਂ/ਬੀਰਬਲ ਧਾਲੀਵਾਲ ) ਸਰਕਾਰੀ ਪ੍ਰਾਇਮਰੀ ਸਕੂਲ ਦਲੇਲ ਸਿੰਘ ਵਾਲਾ ਵਿਖੇ ਕਿਸਾਨੀ ਅੰਦੋਲਨ ਦੀ ਜਿੱਤ ਵਿੱਚ ਅਨੂਪਗੜ੍ਹ ਦੇ ਦਾਨੀ ਸੱਜਣ ਡਾ ਗੁਰਦੀਪ ਸਿੰਘ ਦਲੇਲ ਸਿੰਘ ਵਾਲਾ ਵੱਲੋਂ ਸਰਦੀ ਦੀ ਰੁੱਤ ਨੂੰ ਧਿਆਨ ਵਿੱਚ ਰੱਖਦਿਆਂ ਬੱਚਿਆਂ ਨੂੰ ਬੂਟ ਅਤੇ ਜੁਰਾਬਾਂ ਵੰਡੀਆਂ ਗਈਆਂ ਇਸ ਮੌਕੇ ਗੁਰਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਹੋਏ ਦੱਸਿਆ ਕਿ ਸਕੂਲ ਵਿੱਚ ਬਹੁਤੇ ਬੱਚੇ ਜ਼ਰੂਰਤਮੰਦ ਸਨ ਜਿਨ੍ਹਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬੱਚਿਆਂ ਦੀ ਸਹਾਇਤਾ ਕੀਤੀ ਗਈ ਹੈ ਇਸ ਮੌਕੇ ਸਕੂਲ ਸਟਾਫ਼ ਨੇ ਦਾਨੀ ਸੱਜਣਾਂ ਨੂੰ ਅਪੀਲ ਕੀਤੀ ਕਿ ਅਜਿਹੇ ਯੋਗ ਬੱਚੇ ਨੂੰ ਵੱਧ ਤੋਂ ਵੱਧ ਮੱਦਦ ਦਿੱਤੀ ਜਾਵੇ। ਡਾ ਗੁਰਦੀਪ ਸਿੰਘ ਨੇ ਕਿਹਾ ਕਿ ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਇਕ ਸਾਲ ਤੋਂ ਦਿੱਲੀ ਦੇ ਵਿੱਚ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਸ਼ੁਰੂ ਕੀਤਾ ਗਿਆ ਸੀ ਜਿਸਦੇ ਵਿਚ ਸੱਤ ਸੌ ਦੇ ਕਰੀਬ ਕਿਸਾਨ ਅਤੇ ਕਿਸਾਨ ਔਰਤਾਂ ਸ਼ਹੀਦ ਹੋ ਚੁੱਕੇ ਹਨ ਜਿਨ੍ਹਾਂ ਦੀ ਬਦੌਲਤ ਅੱਜ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਵਾਪਸ ਲੈਣੇ ਪਏ ਹਨ ਅਤੇ ਕਿਸਾਨਾਂ ਦੀ ਇਸ ਅੰਦੋਲਨ ਦੇ ਵਿੱਚ ਵੱਡੀ ਜਿੱਤ ਹੋਈ ਹੈ।