ਕਿਸਾਨੀ ਅੰਦੋਲਨ ਦੀ ਭੇਂਟ ਚੜ੍ਹਿਆ ਇੱਕ ਹੋਰ ਕਿਸਾਨ, ਡਰੇਨ ‘ਚ ਡਿੱਗਣ ਨਾਲ ਹੋਈ ਮੌਤ

0
46

ਸੰਗਰੂਰ17 ਦਸੰਬਰ (ਸਾਰਾ ਯਹਾ /ਬਿਓਰੋ ਰਿਪੋਰਟ): ਦਿੱਲੀ ਕਿਸਾਨ ਮੋਰਚੇ ਵਿੱਚ ਇੱਕ ਹੋਰ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਭੀਮ ਸਿੰਘ ਸੰਗਰੂਰ ਜ਼ਿਲ੍ਹੇ ਦੇ ਪਿੰਡ ਝਨੇੜੀ ਨਾਲ ਸਬੰਧ ਰੱਖਦਾ ਸੀ। ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੇ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਮੁਤਾਬਕ ਭੀਮ ਸਿੰਘ ਮ੍ਰਿਤਕ ਦੇ ਪਿੱਛੇ ਪਰਿਵਾਰ ਵਿੱਚ ਪਤਨੀ ਅਤੇ ਸੱਸ ਤੋਂ ਇਲਾਵਾ ਦੋ ਛੋਟੇ ਬੱਚੇ ਹਨ।

ਬੀਤੀ 16 ਦਸੰਬਰ ਨੂੰ ਹੀ ਇਹ ਦਿੱਲੀ ਮੋਰਚੇ ਵਿੱਚ ਸਿੰਘੂ ਬਾਰਡਰ ‘ਤੇ ਪਹੁੰਚਿਆ ਸੀ। ਜਿੱਥੇ ਦੇਰ ਰਾਤ ਨੂੰ ਪਿਸ਼ਾਬ ਕਰਨ ਲਈ ਜਦੋਂ ਉੱਠਿਆ ਤਾਂ ਗੰਦੇ ਨਾਲ ਉੱਪਰ ਬਣੇ ਪੁਲ ਉੱਤੋਂ ਨਾਲੇ ਵਿੱਚ ਡਿੱਗ ਪਿਆ ਜਿਸ ਨਾਲ ਉਸ ਦੀ ਮੌਤ ਹੋ ਗਈ। ਪੁੱਲ ਦੇ ‘ਤੇ ਕੰਮ ਚੱਲ ਰਿਹਾ ਸੀ ਪਰ ਉਸ ‘ਤੇ ਕੋਈ ਰੇਲਿੰਗ ਨਹੀਂ ਲੱਗੀ ਹੋਈ ਸੀ ਜਿਸ ਕਰੇ ਉਹ ਵਿੱਚ ਡਿੱਗ ਪਿਆ।

ਖੇਤੀ ਮੰਤਰੀ ਨੇ ਲਿਖੀ ਕਿਸਾਨਾਂ ਨੂੰ ਖੁੱਲ੍ਹੀ ਚਿੱਠੀ, ਕਹੀਆਂ ਵੱਡੀਆਂ ਗੱਲਾਂ

ਉਨ੍ਹਾਂ ਮੰਗ ਕੀਤੀ ਕਿ ਮ੍ਰਿਤਕ ਦੇ ਪਰਿਵਾਰ ਨੂੰ ਦਸ ਲੱਖ ਰੁਪਏ ਮੁਆਵਜ਼ਾ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਨੌਕਰੀ ਦਿੱਤੀ ਜਾਵੇ। ਜੇ ਇਸ ਕਿਸਾਨ ਦੇ ਸਿਰ ਕੋਈ ਕਰਜ਼ਾ ਹੈ ਤਾਂ ਉਹ ਵੀ ਮੁਆਫ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਅਸੀਂ ਕੇਂਦਰ ਸਰਕਾਰ ਨੂੰ ਵੀ ਅਪੀਲ ਕਰਦੇ ਹਾਂ ਕਿ ਸਾਡੇ 24 ਕਿਸਾਨ ਇਸ ਮੋਰਚੇ ਦੀ ਭੇਂਟ ਚੜ ਚੁੱਕੇ ਹਨ ਤਾਂ ਸਰਕਾਰ ਆਪਣੀ ਜ਼ਿੱਦ ਛੱਡ ਕੇ ਕਿਸਾਨਾਂ ਦੀ ਮੰਗ ਮੰਨੇ ਤਾਂ ਜੋ ਹੋਰ ਜਾਨਾਂ ਜਾਣ ਤੋਂ ਬਚਾਅ ਹੋ ਸਕੇ। ਉਧਰ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮ੍ਰਿਤਕ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਦੇ ਬਿਆਨਾਂ ਦੇ ਅਧਾਰ ‘ਤੇ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

NO COMMENTS