ਸਰਦੂਲਗੜ੍ਹ 21, ਜਨਵਰੀ (ਸਾਰਾ ਯਹਾ /ਬਲਜੀਤ ਪਾਲ)_- ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਕਿਸਾਨ ਵਿਰੋਧੀ ਖੇਤੀ ਬਿੱਲਾਂ ਖਿਲਾਫ ਚੱਲ ਰਹੇ ਵੱਡੇ ਕਿਸਾਨ ਅੰਦੋਲਨ ਵਿੱਚ ਸ਼ਿਰਕਤ ਕਰਦੇ ਸਮੇਂ ਸਹੀਦ ਹੋਏ ਮਾਨਸਾ ਦੇ ਪਿੰਡ ਖਿਆਲੀ ਚਹਿਲਾਂ ਵਾਲੀ ਦੇ ਕਿਸਾਨ ਸਵ. ਸ੍ਰੀ ਧੰਨਾ ਸਿੰਘ ਦੇ ਪਰਿਵਾਰ ਨੂੰ NRI ਇਕਾਈ ਕਨੈਡਾ ਦੇ ਸਰਪ੍ਰਸਤ ਬਲਦੇਵ ਸਿੰਘ ਅਤੇ ਸਮੂਹ ਮੈਂਬਰ ਅਤੇ ਓਹਨਾ ਦੇ ਨਾਲ ਜਿਲ੍ਹਾ ਪ੍ਰੀਸ਼ਦ ਮਾਨਸਾ ਦੇ ਚੇਅਰਮੈਨ ਬਿਕਰਮ ਸਿੰਘ ਮੋਫ਼ਰ ਪੁੱਜੇ | ਜਾਣਕਾਰੀ ਦਿੰਦਿਆਂ ਬਿਕਰਮ ਸਿੰਘ ਮੋਫਰ ਨੇ ਕਿਹਾ ਕਿ ਸ਼ਹੀਦ ਭਾਈ ਧੰਨਾ ਸਿੰਘ ਦੇ ਪਰਿਵਾਰ ਨੂੰ 1 ਲੱਖ 70 ਹਜ਼ਾਰ ਅਤੇ ਬਲਜਿੰਦਰ ਸਿੰਘ ਜੋ ਮੋਰਚੇ ਦੌਰਾਨ ਜਖਮੀ ਹੋਏ ਸਨ ਉਸ ਨੂੰ 53 ਹਜ਼ਾਰ ਅਤੇ ਕਿਸਾਨ ਜਗਤਾਰ ਸਿੰਘ ਜਿਸ ਦਾ ਉਸ ਟਾਇਮ ਟਰੈਕਟਰ ਨੁਕਸਾਨਿਆ ਗਿਆ ਸੀ ਉਸ ਨੂੰ 30 ਹਜ਼ਾਰ ਦੀ ਰਾਸ਼ੀ ਦੀ ਸਹਾਇਤਾ ਕੀਤੀ ਗਈ | ਇਸ ਮੌਕੇ ਬਿਕਰਮ ਮੋਫਰ ਨੇ ਬੋਲਦਿਆਂ ਕਿਹਾ ਕਿ ਉਹ ਖੁਦ ਇਕ ਕਿਸਾਨ ਹਨ ਕਿਸਾਨ ਦੇ ਪੁੱਤਰ ਹਨ ਅਤੇ ਕਿਸਾਨਾਂ ਨਾਲ ਚੱਟਾਨ ਵਾਂਗ ਖਡ਼੍ਹੇ ਹਨ ਉਨ੍ਹਾਂ ਕਿਹਾ ਕਿ ਉਹ ਵੀ ਛੱਬੀ ਦੀ ਟਰੈਕਟਰ ਪਰੇਡ ਚ ਜਾਣ ਲਈ ਕਿਸਾਨਾਂ ਨੂੰ ਵੱਧ ਤੋਂ ਵੱਧ ਪ੍ਰੇਰਿਤ ਕਰ ਰਹੇ ਹਨ ਅਤੇ ਖੁਦ ਵੀ ਇਸ ਟਰੈਕਟਰ ਪਰੇਡ ਵਿੱਚ ਸ਼ਾਮਲ ਹੋ ਰਹੇ ਹਨ ਇਸ ਮੌਕੇ ਤੇ ਗੁਰਤੇਜ ਸਿੰਘ, ਜਗਤਾਰ ਸਿੰਘ, ਬਲਦੇਵ ਸਿੰਘ, ਸੰਦੀਪ ਸਿੰਘ ਭੰਗੂ, ਅਤੇ ਗੁਰਨਾਮ ਸਿੰਘ, ਆਦਿ ਹਾਜ਼ਰ ਸਨ