ਮਾਨਸਾ 26 ਸਤੰਬਰ (ਸਾਰਾ ਯਹਾ / ਮੁੱਖ ਸੰਪਾਦਕ)— ਖੇਤੀ ਬਿੱਲਾਂ ਨੂੰ ਲੈ ਕੇ ਕੇਂਦਰ ਸਰਕਾਰ ਦੀਆਂ ਨੀਤੀਆਂ ਦਾ ਕਿਸਾਨਾਂ ਦੇ ਹੱਕ ਵਿੱਚ ਨਿੱਤਰ ਕੇ ਵਿਰੋਧ ਕਰਨ ਵਾਲੀਆਂ ਪਾਰਟੀਆਂ, ਸੰਗਠਨਾਂ, ਵੱਖ-ਵੱਖ ਕਿਸਾਨ ਜਥੇਬੰਦੀਆਂ, ਹਮਾਇਤੀਆਂ ਅਤੇ ਆਮ ਲੋਕਾਂ ਦਾ ਜਿਲ੍ਹਾ ਯੋਜਨਾ ਬੋਰਡ ਮਾਨਸਾ ਦੇ ਚੇਅਰਮੈਨ ਅਤੇ ਮਾਨਸਾ ਦੇ ਸਾਬਕਾ ਵਿਧਾਇਕ ਸ਼੍ਰੀ ਪ੍ਰੇਮ ਮਿੱਤਲ ਨੇ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਕਿਸਾਨਾਂ ਦੇ ਹੱਕ ਵਿੱਚ ਅਵਾਜ ਬੁਲੰਦ ਕਰਨਾ ਸਭ ਦਾ ਫਰਜ ਬਣਦਾ ਹੈ ਕਿਉਂਕਿ ਪੰਜਾਬ ਦਾ ਕਿਸਾਨ ਪੂਰੇ ਦੇਸ਼ ਨੂੰ ਅਨਾਜ ਮੁਹੱਈਆ ਕਰਵਾਉਂਦਾ ਹੈ ਅਤੇ ਕੇਂਦਰ ਸਰਕਾਰ ਉਸ ਦੇ ਵਿਰੁੱਧ ਹੀ ਨਵਾਂ ਬਿੱਲ ਲੈ ਕੇ ਆਈ ਹੈ। ਸ਼੍ਰੀ ਪ੍ਰੇਮ ਮਿੱਤਲ ਨੇ ਕਿਹਾ ਕਿ ਮਾਨਸਾ ਵਿੱਚ ੨੫ ਸਤੰਬਰ ਨੂੰ ਹੋਏ ਇੱਕਠ ਨੇ ਕੇਂਦਰ ਸਰਕਾਰ ਦੀਆਂ ਜੜ੍ਹਾਂ ਹਿਲਾ ਦਿੱਤੀਆਂ ਹਨ। ਮਜਬੂਰ ਹੋ ਕੇ ਉਹ ਬਿੱਲਾਂ ਨੂੰ ਵਾਪਸ ਲਵੇ। ਉਨ੍ਹਾਂ ਕਿਹਾ ਕਿ ਕਿਸਾਨੀ ਦੇ ਹੱਕ ਵਿੱਚ ਪੂਰਾ ਦੇਸ਼ ਖੜ੍ਹਾ ਹੋ ਗਿਆ ਹੈ। ਮੋਦੀ ਸਰਕਾਰ ਨੂੰ ਸਮਝ ਜਾਣਾ ਚਾਹੀਦਾ ਹੈ ਕਿ ਅੰਨਦਾਤਾ ਨਾਲ ਉਹ ਪੂਰਾ ਅਵਾਮ ਹੈ ਜੋ ਕਿਸੇ ਵੀ ਕੀਮਤ ਤੇ ਕਿਸਾਨ ਵਿਰੋਧੀ ਬਿੱਲ ਪਾਸ ਹੋਣ ਤੋਂ ਬਾਅਦ ਵਿੱਚ ਲਾਗੂ ਨਹੀਂ ਹੋਣ ਦੇਣਗੇ। ਉਨ੍ਹਾਂ ਜਿਲ੍ਹਾ ਮਾਨਸਾ ਦੀਆਂ ਗ੍ਰਾਮ ਪੰਚਾਇਤਾਂ ਸਭਾਵਾਂ ਵੱਲੋਂ ਕੇਂਦਰ ਸਰਕਾਰ ਵਿਰੁੱਧ ਪਾਏ ਗਏ ਮਤਿਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਕਿਸਾਨੀ ਦੇ ਹੱਕ ਵਿੱਚ ਲੋਕ ਅਵਾਜ ਹੈ ਜੋ ਆਉਣ ਵਾਲੇ ਸਮੇਂ ਵਿੱਚ ਸਰਕਾਰ ਦੀਆਂ ਜੜ੍ਹਾਂ ਹਿਲਾ ਕੇ ਰੱਖ ਦੇਵੇਗੀ। ਮਿੱਤਲ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੂੰ ਇਹ ਬਿੱਲ ਵਾਪਸ ਲੈਣੇ ਚਾਹੀਦੇ ਹਨ ਅਤੇ ਕਿਸਾਨਾਂ ਲਈ ਜੋ ਨੀਤੀਆਂ ਬਣਾਈਆਂ ਜਾ ਰਹੀਆਂ ਹਨ। ਉਨ੍ਹਾਂ ਵਿੱਚ ਕਿਸਾਨਾਂ ਦੀ ਸਹਿਮਤੀ ਲੈ ਕੇ ਹੀ ਕੇਂਦਰ ਸਰਕਾਰ ਅਗਲਾ ਕਦਮ ਪੁੱਟੇ। ਪ੍ਰੇਮ ਮਿੱਤਲ ਨੇ ਜਿਲ੍ਹਾ ਮਾਨਸਾ ਦੀ ਸਮੁੁੱਚੀ ਜਨਤਾ, ਆਮ ਲੋਕਾਂ, ਮਜਦੂਰਾਂ, ਦੁਕਾਨਦਾਰਾਂ, ਕਿਸਾਨਾਂ, ਵਪਾਰੀ ਵਰਗ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ। ਜਿਨ੍ਹਾਂ ਨੇ ਕਿਸਾਨੀ ਸੰਘਰਸ਼ ਵਿੱਚ ਯੋਗਦਾਨ ਪਾ ਕੇ ਕੇਂਦਰ ਸਰਕਾਰ ਵਿਰੁੱਧ ਅਵਾਜ ਬੁਲੰਦ ਕੀਤੀ। ਇਸ ਮੌਕੇ ਅਗਰਵਾਲ ਸਭਾ ਪੰਜਾਬ ਦੇ ਪ੍ਰਧਾਨ ਅਸ਼ੋਕ ਕੁਮਾਰ ਗਰਗ, ਸ਼ਹਿਰੀ ਪ੍ਰਧਾਨ ਪ੍ਰਸ਼ੋਤਮ ਜਿੰਦਲ, ਜਗਤ ਰਾਮ, ਪਵਨ ਕੋਟਲੀ ਤੋਂ ਇਲਾਵਾ ਹੋਰ ਵੀ ਮੌਜੂਦ ਸਨ।