ਚੰਡੀਗੜ੍ਹ 3,ਦਸੰਬਰ (ਸਾਰਾ ਯਹਾ /ਬਿਓਰੋ ਰਿਪੋਰਟ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਵਿਰੋਧ ਪ੍ਰਦਰਸ਼ਨਾਂ ਵਿੱਚ ਹਿੱਸਾ ਲੈਣ ਵਾਲੇ ਦੋ ਕਿਸਾਨਾਂ ਗੁਰਜੰਟ ਸਿੰਘ ਤੇ ਗੁਰਬਚਨ ਸਿੰਘ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ। ਮੁੱਖ ਮੰਤਰੀ ਨੇ ਮਾਨਸਾ ਤੇ ਮੋਗਾ ਜ਼ਿਲ੍ਹੇ ਦੇ ਦੋਹਾਂ ਕਿਸਾਨਾਂ ਦੇ ਪਰਿਵਾਰ ਵਾਲਿਆਂ ਨੂੰ ਪੰਜ-ਪੰਜ ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ।
ਮ੍ਰਿਤਕ ਕਿਸਾਨਾਂ ਦੇ ਦੁਖੀ ਪਰਿਵਾਰਾਂ ਪ੍ਰਤੀ ਦੁੱਖ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਰੱਬ ਅੱਗੇ ਅਰਦਾਸ ਕੀਤੀ ਕਿ ਉਹ ਇਸ ਦੁੱਖ ਦੀ ਘੜੀ ‘ਚ ਪਰਿਵਾਰਾਂ ਨੂੰ ਨਾ ਪੂਰਾ ਹੋਣ ਵਾਲੇ ਨੁਕਸਾਨ ਨੂੰ ਸਹਿਣ ਦੀ ਹਿੰਮਤ ਬਖਸ਼ੇ ਤੇ ਵਿਛੜੀਆਂ ਰੂਹਾਂ ਨੂੰ ਸਦੀਵੀ ਸ਼ਾਂਤੀ ਬਖਸ਼ਣ।
ਮਾਨਸਾ ਜ਼ਿਲ੍ਹੇ ਦੇ ਪਿੰਡ ਬਛੋਆਣਾ ਦੇ ਕਿਸਾਨ ਗੁਰਜੰਟ ਸਿੰਘ ਦੀ ਖੇਤੀ ਕਾਨੂੰਨਾਂ ਵਿਰੁੱਧ ਅੰਦੋਲਨ ਦੌਰਾਨ ਦਿੱਲੀ ਵਿੱਚ ਮੌਤ ਹੋ ਗਈ ਸੀ, ਜਦਕਿ ਮੋਗਾ ਜ਼ਿਲ੍ਹੇ ਦੇ ਪਿੰਡ ਭਿੰਡਰ ਖੁਰਦ ਦੇ ਰਹਿਣ ਵਾਲਾ ਗੁਰਬਚਨ ਸਿੰਘ (80) ਦੀ ਬੁੱਧਵਾਰ ਨੂੰ ਮੋਗਾ ਵਿਖੇ ਇੱਕ ਵਿਰੋਧ ਪ੍ਰਦਰਸ਼ਨ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।