ਕਿਸਾਨ ਅੰਦੋਲਨ ਤੋਂ ਘਬਰਾਈ ਖੱਟਰ ਸਰਕਾਰ ਦਾ ਵੱਡਾ ਫੈਸਲਾ, ਪੰਜਾਬ ਅੰਦਰ ਬੱਸ ਸੇਵਾ ਕੀਤੀ ਬੰਦ

0
104

ਚੰਡੀਗੜ੍ਹ 25 ਨਵੰਬਰ (ਸਾਰਾ ਯਹਾ /ਬਿਓਰੋ ਰਿਪੋਰਟ): ਹਰਿਆਣਾ ਸਰਕਾਰ ਨੇ ਪੰਜਾਬ ਅੰਦਰ ਹਰਿਆਣਾ ਰੋਡਵੇਜ਼ ਬੱਸ ਸੇਵਾ ਬੰਦ ਕਰ ਦਿੱਤੀ ਹੈ।ਸਰਕਾਰ ਨੇ ਇਹ ਫੈਸਲਾ ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦੇ ਵਿਰੋਧ ਨੂੰ ਵੇਖਦੇ ਹੋਏ ਲਿਆ ਹੈ।ਕਰੀਬ ਦੋ ਮਹੀਨੇ ਤੋਂ ਚੱਲ ਰਿਹਾ ਕਿਸਾਨ ਅੰਦੋਲਨ ਹੁਣ ਦਿੱਲੀ ਵੱਲ ਨੂੰ ਵੱਧਣਾ ਸ਼ੁਰੂ ਹੋ ਗਿਆ ਹੈ।ਕਿਸਾਨਾਂ ਨੇ 26-27 ਨੂੰ ਦਿੱਲੀ ਘੇਰਨ ਦੇ ਲਈ ਕੂਚ ਸ਼ੁਰੂ ਕਰ ਦਿੱਤੀ ਹੈ।ਜਿਸ ਕਾਰਨ ਹਰਿਆਣਾ ਸਕਕਾਰ ਨੇ ਆਪਣੇ ਸਾਰੇ ਬਾਡਰ ਸੀਲ ਕਰ ਦਿੱਤੇ ਹਨ।

ਹਰਿਆਣਾ ਦੀਆਂ ਸਾਰੀਆਂ ਸਰਹੱਦਾਂ ਤੇ ਕਿਸਾਨ ਪਹੁੰਚ ਚੁੱਕੇ ਹਨ।ਪੁਲਿਸ ਵੀ ਕਿਸਾਨਾਂ ਨੂੰ ਰੋਕਣ ਲਈ ਪੂਰੀ ਤਿਆਰੀ ‘ਚ ਹੈ। ਕਿਸੇ ਵੀ ਵਕਤ ਟਕਰਾਅ ਵਾਸੀ ਸਥਿਤੀ ਪੈਦਾ ਹੋ ਸਕਦੀ ਹੈ।

ਹਰਿਆਣਾ ਦੇ ਮੁੱਖ ਮੰਤਰੀ ਨੇ ਕੱਲ੍ਹ ਹੀ ਐਲਾਨ ਕੀਤਾ ਸੀ ਕਿ ਉਹ ਕਿਸਾਨਾਂ ਨੂੰ ਕਿਸੇ ਵੀ ਕੀਮਤ ਤੇ ਦਿੱਲੀ ਨਹੀਂ ਜਾਣ ਦੇਣਗੇ।ਹੁਣ ਅਜਿਹੇ ਵਿੱਚ ਹਰਿਆਣਾ ਸਰਕਾਰ ਨੇ ਬੱਸ ਸੇਵਾ ਨੂੰ ਰੋਕ ਦਿੱਤਾ ਹੈ।

ਚੰਡੀਗੜ੍ਹ ਨੇ ਬੰਦ ਕੀਤੀ CTU ਬੱਸ ਸੇਵਾ

ਕਿਸਾਨਾਂ ਦੇ ਦਿੱਲੀ ਵੱਲ ਮਾਰਚ ਕਰਨ ਦੀ ਯੋਜਨਾ ਦੇ ਮੱਦੇਨਜ਼ਰ, ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਨੇ ਵੀ ਹਰਿਆਣਾ ‘ਚ ਦਾਖਲ ਹੋਣ ਵਾਲੀਆਂ ਸਾਰੀਆਂ ਚੰਡੀਗੜ੍ਹ ਟਰਾਂਸਪੋਰਟ ਅੰਡਰਟੇਕਿੰਗ (CTU) ਬੱਸਾਂ ਨੂੰ ਮੁਅੱਤਲ ਕਰਨ ਦਾ ਫੈਸਲਾ ਲਿਆ ਹੈ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬ ਅਤੇ ਹਿਮਾਚਲ ਵਿੱਚ ਵੀ CTU ਬੱਸ ਸੇਵਾ ਪ੍ਰਭਾਵਿਤ ਹੋ ਸਕਦੀ ਹੈ।

NO COMMENTS