ਕਿਸਾਨ ਅੰਦੋਲਨ ਦਾ ਚੇਹਰਾ ਬਣੀ ਬੇਬੇ ਮਹਿੰਦਰ ਕੌਰ ਨੂੰ ਗੋਲਡ ਮੈਡਲ ਨਾਲ ਕੀਤਾ ਜਾਏਗਾ ਸਨਮਾਨਿਤ

0
43

ਚੰਡੀਗੜ੍ਹ5,ਦਸੰਬਰ (ਸਾਰਾ ਯਹਾ /ਬਿਓਰੋ ਰਿਪੋਰਟ) : ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦੇ ਅੰਦੋਲਨ ਦਾ ਚੇਹਰਾ ਬਣੀ ਬੇਬੇ ਮਹਿੰਦਰ ਕੌਰ ਨੂੰ ਕਬੱਡੀ ਫੈਡਰੇਸ਼ਨ ਆਫ਼ ਨਿਊਜ਼ੀਲੈਂਡ ਨੇ ਸ਼ੁੱਧ ਸੋਨੇ ਦੇ ਗੋਲਡ ਮੈਡਲ ਨਾਲ ਸਨਮਾਨਿਤ ਕਰਨ ਦਾ ਐਲਾਨ ਕੀਤਾ ਹੈ।ਬਾਲੀਵੁੱਢ ਐਕਟਰ ਕੰਗਨਾ ਰਣੌਤ ਵਲੋਂ ਟਵਿੱਟਰ ਤੇ ਬਠਿੰਡਾ ਜ਼ਿਲ੍ਹੇ ਦੇ ਪਿੰਡ ਬਹਾਦੁਰਗੜ ਜੰਡੀਆ ਦੀ 78 ਸਾਲਾ ਬਜ਼ੁਰਗ ਬੇਬੇ ਨੂੰ 100 ਰੁਪਏ ਦਿਹਾੜੀ ਲੈ ਕੇ ਕਿਸਾਨ ਸੰਘਰਸ਼ ਵਿੱਚ ਸ਼ਾਮਿਲ ਹੋਣ ਦਾ ਪ੍ਰਚਾਰ ਕੀਤਾ ਸੀ।

ਜਿਸ ਮਗਰੋਂ ਬੇਬੇ ਮਹਿੰਦਰ ਕੌਰ ਵੱਲੋਂ ਦਿਖਾਈ ਦ੍ਰਿੜਤਾ, ਉਸ ਵੱਲੋਂ ਮੀਡੀਆ ਵਿੱਚ ਉਠਾਈ ਆਪਣੀ ਗੱਲ ਦਾ ਨੋਟਿਸ ਸਮੁਚੇ ਸੰਸਾਰ ਭਰ ਵਿਚ ਲਿਆ ਗਿਆ ਅਤੇ ਬੇਬੇ ਕਿਸਾਨ ਸੰਘਰਸ਼ ਦੀ ਪ੍ਰਤੀਕ ਬਣਕੇ ਉੱਭਰੀ।ਉਧਰ ਕੰਗਨਾ ਵਲੋਂ ਦਿੱਤੇ ਗਏ ਬਿਆਨ ਮਗਰੋਂ ਟਵਿੱਟਰ ਤੇ ਪੰਜਾਬੀ ਕਲਾਕਾਰਾਂ ਨੇ ਕੰਗਨਾ ਦੀ ਖੂਬ ਕਲਾਸ ਵੀ ਲਾਈ।

ਕੰਗਣਾ ਰਣੌਤ ਅਤੇ ਦਿਲਜੀਤ ਦੋਸਾਂਝ ਵਿਚਕਾਰ ਹੋਈ ਟਵਿੱਟਰ ‘ਤੇ ਬਹਿਸ ਵਿੱਚ ਕਈ ਪੰਜਾਬੀ ਕਲਾਕਾਰਾਂ ਨੇ ਦਿਲਜੀਤ ਦੋਸਾਂਝ ਦਾ ਸਾਥ ਦਿੱਤਾ ਹੈ। ਇਸ ਦੇ ਨਾਲ ਹੀ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਕੰਗਣਾ ਖਿਲਾਫ ਕਾਨੂੰਨੀ ਨੋਟਿਸ ਜਾਰੀ ਕਰ ਦਿੱਤਾ ਹੈ।ਕੰਗਨਾ ਖਿਲਾਫ ਇਹ ਦੂਜਾ ਕਾਨੂੰਨੀ ਨੋਟਿਸ ਹੈ।ਇਸ ਤੋਂ ਪਹਿਲਾਂ ਪੰਜਾਬ ਦੇ ਜ਼ੀਰਕਪੁਰ ਸ਼ਹਿਰ ਦੇ ਇਕ ਵਕੀਲ ਨੇ 2 ਦਸੰਬਰ ਨੂੰ ਕੰਗਨਾ ਰਣੌਤ ਦੇ ਟਵੀਟ ਕਰਕੇ ਉਸਨੂੰ ਕਾਨੂੰਨੀ ਨੋਟਿਸ ਭੇਜਿਆ ਸੀ।

LEAVE A REPLY

Please enter your comment!
Please enter your name here