*ਕਿਸਾਨ ਅੰਦੋਲਨ ਦੌਰਾਨ ਵਾਟਰ ਕੈਨਨ ਬੰਦ ਕਰਨ ਵਾਲੇ ਨਵਦੀਪ ਨੂੰ ਕਿਸਾਨ ਯੂਨੀਅਨ ‘ਚੋਂ ਕੱਢਿਆ*

0
249

ਨਵੀਂ ਦਿੱਲੀ  04,ਜੁਲਾਈ (ਸਾਰਾ ਯਹਾਂ/ਬਿਊਰੋ ਰਿਪੋਰਟ)::  ਨਵਦੀਪ ਜਲਬੇੜਾ (ਵਾਟਰ ਕੈਨਨ ਬੁਆਏ) ਤੇ ਉਸ ਦੇ ਪਿਤਾ ਜੈ ਸਿੰਘ ਜਲਬੇੜਾ ਨੂੰ ਕਿਸਾਨ ਯੂਨੀਅਨ (ਚੜੂਨੀ) ਤੋਂ ਬਾਹਰ ਕਰ ਦਿੱਤੀ ਗਿਆ ਹੈ। ਪੰਚਕੂਲਾ ਵਿੱਚ ਕਿਸਾਨਾਂ ਦੇ ਪ੍ਰਦਰਸ਼ਨ ਦੌਰਾਨ ਅਨੁਸ਼ਾਸਨਹੀਣਤਾ ਦੇ ਦੋਸ਼ਾਂ ਹੇਠ ਜਾਂਚ ਕਮੇਟੀ ਵੱਲੋਂ ਇਹ ਫੈਸਲਾ ਲਿਆ ਗਿਆ ਹੈ।

ਦੱਸ ਦੇਈਏ ਕਿ ਕਿਸਾਨ ਅੰਦੋਲਨ ਦੌਰਾਨ ਨਵਦੀਪ ਨੇ ਅੰਬਾਲਾ ਵਿੱਚ ਪੁਲਿਸ ਦੇ ਵਾਟਰ ਕੈਨਨ ਦਾ ਮੂੰਹ ਬੰਦ ਕਰ ਦਿੱਤੀ ਸੀ। ਇਸ ਦੀ ਵੀਡੀਓ ਕਾਫੀ ਵਾਇਰਲ ਹੋਈ ਸੀ। ਕਿਸਾਨ ‘ਅੰਦੋਲਨ ਨਾਲ ਜੁੜਿਆ ਇਹ ਨੌਜਵਾਨ ਮੀਡੀਆ ‘ਚ ਕਾਫੀ ਸੁਰਖੀਆਂ ਬਟੋਰ ਚੁੱਕਾ ਹੈ।

ਕਿਸਾਨ ਅੰਦੋਲਨ ਨਾਲ ਜੁੜੇ ਨਵਦੀਪ ਜਲਬੇੜਾ ਤੇ ਜੈ ਸਿੰਘ ਜਲਬੇੜਾ ਨੂੰ ਅਨੁਸ਼ਾਸਨਹੀਣਤਾ ਕਾਰਨ ਭਾਰਤੀ ਕਿਸਾਨ ਯੂਨੀਅਨ ਚੜੂਨੀ ਤੋਂ ਬਾਹਰ ਕੱਢ ਦਿੱਤਾ ਗਿਆ ਹੈ। ਪੰਚਕੂਲਾ ਵਿੱਚ ਪ੍ਰਦਰਸ਼ਨ ਦੌਰਾਨ ਦੋਵਾਂ ਉੱਪਰ ਅਨੁਸ਼ਾਸਨਹੀਣਤਾ ਦੇ ਦੋਸ਼ ਲਗਾਏ ਗਏ ਸੀ। ਜਦੋਂ ਜਾਂਚ ਕਮੇਟੀ ਨੇ ਬੁਲਾਇਆ ਤਾਂ ਨਵਦੀਪ ਪੇਸ਼ ਨਹੀਂ ਹੋਏ। ਭਾਰਤੀ ਕਿਸਾਨ ਯੂਨੀਅਨ ਚੜੂਨੀ ਦੇ ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿ 26 ਜੂਨ ਨੂੰ ਪੰਚਕੁਲਾ ਵਿੱਚ ਹੋਏ ਪ੍ਰਦਰਸ਼ਨ ਦੌਰਾਨ ਕੁਝ ਸਾਥੀਆਂ ਨੇ ਸੰਗਠਨ ਤੋਂ ਭੱਜ ਕੇ ਪੁਲਿਸ ਬੈਰੀਕੇਡ ਤੋੜਨ ਦੀ ਕੋਸ਼ਿਸ਼ ਕੀਤੀ ਸੀ।

ਸੰਗਠਨ ਦੇ ਫੈਸਲੇ ਤੋਂ ਬਾਅਦ ਕੁਝ ਲੋਕਾਂ ਨੇ ਅਨੁਸ਼ਾਸਨਹੀਣਤਾ ਕੀਤੀ ਸੀ, ਜਿਸ ਤੋਂ ਬਾਅਦ ਇਸ ਦੀ ਜਾਂਚ ਲਈ ਗੁਰਨਮ ਸਿੰਘ ਚੜੂਨੀ ਵੱਲੋਂ ਪੰਜ ਮੈਂਬਰੀ ਕਮੇਟੀ ਬਣਾਈ ਗਈ ਸੀ। ਨਵਦੀਪ ਤੇ ਉਸ ਦੇ ਪਿਤਾ ਨੂੰ ਕਮੇਟੀ ਵਿੱਚ ਬੁਲਾਇਆ ਗਿਆ ਸੀ। ਨਵਦੀਪ ਕਮੇਟੀ ਸਾਹਮਣੇ ਪੇਸ਼ ਨਹੀਂ ਹੋਇਆ ਸੀ ਤੇ ਉਸ ਦੇ ਪਿਤਾ ਜੈ ਸਿੰਘ ਪਹੁੰਚੇ ਸਨ। ਕਮੇਟੀ ਇਸ ਜਵਾਬ ਤੋਂ ਸੰਤੁਸ਼ਟ ਨਹੀਂ ਸੀ, ਜਿਸ ਤੋਂ ਬਾਅਦ ਜਾਂਚ ਕਮੇਟੀ ਨੇ ਦੋਵਾਂ ਨੂੰ ਅੰਦੋਲਨ ਤੋਂ ਬਾਹਰ ਕਰ ਦਿੱਤਾ। ਹੁਣ ਉਨ੍ਹਾਂ ਦਾ ਕਿਸਾਨ ਅੰਦੋਲਨ ਨਾਲ ਕੋਈ ਲੈਣਾ ਦੇਣਾ ਨਹੀਂ।

NO COMMENTS