
ਨਵੀਂ ਦਿੱਲੀ 28 ਦਸੰਬਰ (ਸਾਰਾ ਯਹਾ /ਬਿਓਰੋ ਰਿਪੋਰਟ): ਸਰਕਾਰ ਨੇ 30 ਦਸੰਬਰ ਨੂੰ ਕਿਸਾਨਾਂ ਨੂੰ ਗੱਲਬਾਤ ਲਈ ਬੁਲਾਇਆ ਹੈ। ਬੈਠਕ ਦਾ ਸਮਾਂ ਦੁਪਹਿਰ 2 ਵਜੇ ਤੈਅ ਕੀਤਾ ਗਿਆ ਹੈ। ਮੀਟਿੰਗ ਵਿਗਿਆਨ ਭਵਨ, ਦਿੱਲੀ ਵਿੱਚ ਹੋਵੇਗੀ। ਤੁਹਾਨੂੰ ਦੱਸ ਦਈਏ ਕਿ ਅੰਦੋਲਨਕਾਰੀ ਕਿਸਾਨ ਸੰਗਠਨਾਂ ਨੇ 29 ਦਸੰਬਰ ਨੂੰ ਸਰਕਾਰ ਨਾਲ ਗੱਲਬਾਤ ਕਰਨ ਲਈ ਪ੍ਰਸਤਾਵ ਦਿੱਤਾ ਸੀ। ਹੁਣ ਸਰਕਾਰ ਨੇ ਕਿਸਾਨਾਂ ਨੂੰ 30 ਦਸੰਬਰ ਨੂੰ ਮੀਟਿੰਗ ਲਈ ਬੁਲਾਇਆ ਹੈ।
ਇਸ ਤੋਂ ਪਹਿਲਾਂ ਵੀ ਕਈ ਗੇੜ ਦੀ ਬੈਠਕ ਹੋ ਚੁਕੀ ਹੈ, ਪਰ ਇਹ ਸਾਰੀਆਂ ਬੈਠਕਾਂ ਬੇਸਿੱਟਾ ਰਹੀਆਂ ਹਨ। ਕਿਸਾਨਾਂ ਨੇ 30 ਦਸੰਬਰ ਨੂੰ ਦੇਸ਼ ਭਰ ‘ਚ ਕੇਂਦਰ ਖਿਲਾਫ ਟਰੈਕਟਰ ਮਾਰਚ ਦਾ ਐਲਾਨ ਕੀਤਾ ਹੋਇਆ ਹੈ। ਹੁਣ ਕੇਂਦਰ ਦੇ ਇਸ ਸੱਦੇ ਤੋਂ ਬਾਅਦ ਦੇਖਣਾ ਇਹ ਹੋਵੇਗਾ ਕਿ ਕਿਸਾਨ ਕੀ ਫੈਸਲਾ ਲੈਂਦੇ ਹਨ।
